Tarn Taran by-election: ਭਖਿਆ ਸਿਆਸੀ ਅਖਾੜਾ! ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਪੁੱਜੇ ਤਰਨਤਾਰਨ
– ਭਾਜਪਾ ਉਮੀਦਵਾਰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
ਤਰਨਤਾਰਨ,7 ਨਵੰਬਰ 2025 (ਵਿਸ਼ਵ ਵਾਰਤਾ): ਤਰਨਤਾਰਨ ਵਿਧਾਨ ਸਭਾ ਹਲਕੇ ਵਿਚ 11 ਨਵੰਬਰ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਲਈ ਪਾਰਟੀ ਵੱਲੋਂ ਪੂਰੀ ਵਾਹ ਲਾਈ ਜਾ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਪੰਜਾਬ ਪੁੱਜੇ। ਸੀਐਮ ਸੈਣੀ ਤਰਨਤਾਰਨ ਵਿੱਚ ਇੱਕ ਚੋਣ ਰੈਲੀ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਤਰਨਤਾਰਨ ਵਿਧਾਨ ਸਭਾ ਉਪ ਚੋਣ ਵਿੱਚ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਲਈ ਪ੍ਰਚਾਰ ਕੀਤਾ ਅਤੇ ਵੋਟਾਂ ਦੀ ਅਪੀਲ ਕੀਤੀ। ਦੱਸ ਦਈਏ ਕਿ ਤਰਨਤਾਰਨ ਵਿਧਾਨ ਸਭਾ ਉਪ ਚੋਣ 11 ਨਵੰਬਰ ਨੂੰ ਹੋਣੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਨਾਮ ਤਰਨਤਾਰਨ ਚੋਣਾਂ ਲਈ ਭਾਜਪਾ ਦੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਨੇ ਇਸ ਵਾਰ ਹੜ੍ਹਾਂ ਦੀ ਤ੍ਰਾਸਦੀ ਦੇਖੀ, ਲੋਕ ਕਈ ਦਿਨਾਂ ਤੱਕ ਆਪਣੇ ਘਰਾਂ ਵਿੱਚ ਫਸੇ ਰਹੇ।ਫੌਜ ਦੀ ਮਦਦ ਲੈਣੀ ਪਈ। ਇਸ ਔਖੀ ਘੜੀ ‘ਚ ਹਰਿਆਣਾ ਸਰਕਾਰ ਪੰਜਾਬ ਦੇ ਨਾਲ ਖੜ੍ਹੀ ਰਹੀ। ਅਤੇ ਕੇਂਦਰ ਸਰਕਾਰ ਨੇ ਵੀ ਪੂਰੀ ਸਹਾਇਤਾ ਕੀਤੀ।
ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ, “ਜਦੋਂ ਪੰਜਾਬ ਵਿੱਚ ਹੜ੍ਹ ਆਏ, ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿੱਜੀ ਤੌਰ ‘ਤੇ ਪੰਜਾਬ ਦਾ ਦੌਰਾ ਕੀਤਾ ਅਤੇ 1,500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ।” ਮੁੱਖ ਮੰਤਰੀ ਨੇ ਕਿਹਾ, “ਹੜ੍ਹਾਂ ਦੌਰਾਨ, ਹਰਿਆਣਾ ਦੇ ਅਧਿਕਾਰੀਆਂ ਨੂੰ ਉੱਥੋਂ ਦੇ ਲੋਕਾਂ ਨੂੰ ਦਰਪੇਸ਼ ਕਿਸੇ ਵੀ ਸਮੱਸਿਆ ਨੂੰ ਹੱਲ ਕਰਨ ਲਈ ਸਪੱਸ਼ਟ ਨਿਰਦੇਸ਼ ਦਿੱਤੇ ਗਏ ਸਨ। ਮੈਂ ਪੰਜਾਬ ਦੇ ਲੋਕਾਂ ਨਾਲ ਵੀ ਸੰਪਰਕ ਵਿੱਚ ਰਿਹਾ।”
ਦੱਸ ਦਈਏ ਕਿ ਇਸ ਦੌਰੇ ਦੌਰਾਨ ਸੀ ਐਮ ਸੈਣੀ ਤਰਨਤਾਰਨ ਵਿਖੇ ਸ਼੍ਰੀ ਬੀੜ ਬਾਬਾ ਬੁੱਢਾ ਸਾਹਿਬ ਜੀ ਗੁਰਦੁਆਰਾ ਸਾਹਿਬ ਵੀ ਨਤਮਸਤਕ ਹੋਏ ਅਤੇ ਦੇਸ਼ ਅਤੇ ਰਾਜ ਦੇ ਲੋਕਾਂ ਦੀ ਖੁਸ਼ੀ, ਖੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Tarn Taran by-election: ਭਖਿਆ ਸਿਆਸੀ ਅਖਾੜਾ! ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਪੁੱਜੇ ਤਰਨਤਾਰਨ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.






