Punjab : ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਸਰਾਭਾ ਪੁੱਜੇ CM ਮਾਨ
– ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੀਤੀ ਸ਼ਰਧਾਂਜਲੀ ਭੇਟ
ਲੁਧਿਆਣਾ,16 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਸਰਾਭਾ ਪੁੱਜੇ। ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ। ਸੀਐਮਮਾਨ ਨੇ ਪਹਿਲਾਂ ਪਿੰਡ ਦੇ ਸਰਾਭਾ ਚੌਕ ਵਿਖੇ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ‘ਤੇ ਫੁੱਲ ਮਾਲਾ ਭੇਟ ਕੀਤੀ। ਫਿਰ ਉਹ ਪਿੰਡ ਦੇ ਪਾਰਕ ਵਿੱਚ ਗਏ ਅਤੇ ਹੋਰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸ਼ਰਧਾਂਜਲੀ ਸਮਾਰੋਹ ਦੇ ਹਿੱਸੇ ਵਜੋਂ ਉਹ ਸ਼ਹੀਦ ਸਰਾਭਾ ਦੇ ਘਰ ਵੀ ਗਏ। ਉਨ੍ਹਾਂ ਨੇ ਸ਼ਹੀਦ ਦੇ ਬੁੱਤ ‘ਤੇ ਸਿਰੋਪਾਓ ਭੇਟ ਕਰਦਿਆਂ ਸਲਾਮੀ ਦਿੱਤੀ। ਇਸ ਮੌਕੇ ਸੀਐਮ ਮਾਨ ਨੇ ਕਮਰੇ ਵਿੱਚ ਪ੍ਰਦਰਸ਼ਿਤ ਫੋਟੋਆਂ ਅਤੇ ਪੁਰਾਣੀਆਂ ਚੀਜ਼ਾਂ ਵੀ ਦੇਖੀਆਂ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਯੋਧਿਆਂ ਨੂੰ ਉਹਨਾਂ ਦੀ ਹਿੰਮਤ ਅਤੇ ਦੇਸ਼ ਪ੍ਰਤੀ ਪਿਆਰ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ।ਦੱਸ ਦਈਏ ਕਿ ਪਿੰਡ ਵਿੱਚ ਸ਼ਰਧਾਂਜਲੀ ਸਮਾਰੋਹ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਉਨ੍ਹਾਂ ਨਾਲ ਤਸਵੀਰਾਂ ਖਿਚਵਾਈਆਂ ਅਤੇ ਉਨ੍ਹਾਂ ਨੂੰ ਹਾਲ ਹੀ ਵਿੱਚ ਹੋਈ ਜਿੱਤ ‘ਤੇ ਵਧਾਈ ਦਿੱਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Punjab : ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਸਰਾਭਾ ਪੁੱਜੇ CM ਮਾਨ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.










