Noni Rana Arrested: ਇੱਕ ਹੋਰ ਮੋਸਟ ਵਾਂਟੇਡ ਗੈਂਗਸਟਰ ਗ੍ਰਿਫ਼ਤਾਰ

Noni Rana Arrested: ਇੱਕ ਹੋਰ ਮੋਸਟ ਵਾਂਟੇਡ ਗੈਂਗਸਟਰ ਗ੍ਰਿਫ਼ਤਾਰ


Noni Rana Arrested: ਇੱਕ ਹੋਰ ਮੋਸਟ ਵਾਂਟੇਡ ਗੈਂਗਸਟਰ ਗ੍ਰਿਫ਼ਤਾਰ

ਨਵੀ ਦਿੱਲੀ, 20 ਨਵੰਬਰ 2025 (ਵਿਸ਼ਵ ਵਾਰਤਾ) : ਭਾਰਤ ਦੇ ਇੱਕ ਹੋਰ ਮੋਸਟ ਵਾਂਟੇਡ ਗੈਂਗਸਟਰ (Noni Rana Arrested) ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੋਸਟ ਵਾਂਟੇਡ ਗੈਂਗਸਟਰ ਨੋਨੀ ਰਾਣਾ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰਿਪੋਰਟਾਂ ਅਨੁਸਾਰ, ਅਮਰੀਕੀ ਏਜੰਸੀਆਂ ਨੇ ਉਸਨੂੰ ਨਿਆਗਰਾ ਸਰਹੱਦ ਨੇੜੇ ਉਸ ਸਮੇਂ ਹਿਰਾਸਤ ਵਿੱਚ ਲਿਆ ਜਦੋਂ ਉਹ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।

ਨੋਨੀ ਰਾਣਾ, ਜੋ ਕਿ ਮੂਲ ਰੂਪ ਵਿੱਚ ਹਰਿਆਣਾ ਦਾ ਰਹਿਣ ਵਾਲਾ ਹੈ, ਨੂੰ ਬਦਨਾਮ ਗੈਂਗਸਟਰ ਕਾਲਾ ਰਾਣਾ ਦਾ ਛੋਟਾ ਭਰਾ ਦੱਸਿਆ ਜਾਂਦਾ ਹੈ। ਪੁਲਿਸ ਅਤੇ ਖੁਫੀਆ ਏਜੰਸੀਆਂ ਕਾਫੀ ਸਮੇਂ ਤੋਂ ਉਸਦੀ ਭਾਲ ਕਰ ਰਹੀਆਂ ਸਨ। ਨੋਨੀ ਰਾਣਾ ਨੂੰ ਨਿਆਗਰਾ ਸਰਹੱਦ ਨੇੜਿਓਂ ਫੜਿਆ ਗਿਆ ਹੈ। ਰਾਣਾ ਕੈਨੇਡਾ ਭੱਜਣ ਦੀ ਫ਼ਿਰਾਕ ‘ਚ ਸੀ, ਅਮਰੀਕੀ ਏਜੰਸੀਆਂ ਨੇ ਪਹਿਲਾਂ ਹੀ ਉਸਨੂੰ ਹਿਰਾਸਤ ਵਿੱਚ ਲੈ ਲਿਆ। ਉਸਦੀ ਗ੍ਰਿਫ਼ਤਾਰੀ ਤੋਂ ਬਾਅਦ,ਅੱਗੇ ਦੀ ਕਾਨੂੰਨੀ ਪ੍ਰਕਿਰਿਆ ਅਤੇ ਹਵਾਲਗੀ ਸੰਬੰਧੀ ਏਜੰਸੀਆਂ ਵੱਲੋਂ ਕਾਰਵਾਈ ਜਾਰੀ ਹੈ।

ਇਸ ਤੋਂ ਪਹਿਲਾਂ, ਕਈ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਹਵਾਲਗੀ ਕੀਤੀ ਗਈ ਸੀ। ਭਾਰਤ ਪਹੁੰਚਣ ‘ਤੇ, ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਉਸਨੂੰ ਗ੍ਰਿਫਤਾਰ ਕਰ ਲਿਆ। ਐਨਆਈਏ ਨੇ ਉਸਨੂੰ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ, ਜਿਸ ਤੋਂ ਬਾਅਦ ਅਦਾਲਤ ਨੇ ਉਸਨੂੰ 11 ਦਿਨਾਂ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Noni Rana Arrested: ਇੱਕ ਹੋਰ ਮੋਸਟ ਵਾਂਟੇਡ ਗੈਂਗਸਟਰ ਗ੍ਰਿਫ਼ਤਾਰ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link