Jalandhar News: ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਜ਼ਿਲ੍ਹਾ ਜਲੰਧਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਜਲੰਧਰ ਸੈਂਟਰਲ ਦੀ ਰਾਜਨੀਤੀ ’ਚ ਵੱਡਾ ਮੋੜ ਆਇਆ ਜਦੋਂ ਵਾਰਡ ਨੰਬਰ 23 ਦੀ ਕੌਂਸਲਰ ਪਰਮਜੀਤ ਕੌਰ ਨੇ ਆਪਣੇ ਪਤੀ ਹਰਪਾਲ ਮਿੰਟੂ ਨਾਲ ਮਿਲ ਕੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਨੂੰ ਕਾਂਗਰਸ ਲਈ ਵੱਡਾ ਝਟਕਾ ਤੇ ਆਮ ਆਦਮੀ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਵਜੋਂ ਦੇਖਿਆ ਜਾ ਰਿਹਾ ਹੈ। ਕੌਂਸਲਰ ਪਰਮਜੀਤ ਕੌਰ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਦੇ ਦਫ਼ਤਰ ਵਿਖੇ ਆਪ ’ਚ ਸ਼ਾਮਲ ਹੋਈ, ਜਦਕਿ ਹਰਪਾਲ ਮਿੰਟੂ ਮੁੱਖ ਮੰਤਰੀ ਨਿਵਾਸ ਵਿਖੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਤੇ ਨਿਤਿਨ ਕੋਹਲੀ ਦੀ ਮੌਜੂਦਗੀ ’ਚ ਪਾਰਟੀ ’ਚ ਸ਼ਾਮਲ ਹੋਏ।
ਜਾਣੋ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਕੀ ਬੋਲੇ
ਇਸ ਮੌਕੇ ਰਾਜਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਰੀ ਧੁੰਦ ਕਾਰਨ ਸਮਾਗਮ ’ਚ ਸ਼ਾਮਲ ਨਹੀਂ ਹੋ ਸਕੇ। ‘ਆਪ’ ’ਚ ਸ਼ਾਮਲ ਹੋਣ ਉਪਰੰਤ ਪਰਮਜੀਤ ਕੌਰ ਨੇ ਕਿਹਾ ਕਿ ਨਿਤਿਨ ਕੋਹਲੀ ਦੀ ਇਮਾਨਦਾਰ ਲੀਡਰਸ਼ਿਪ, ਪਾਰਦਰਸ਼ੀ ਕਾਰਜਸ਼ੈਲੀ ਤੇ ਜਨਤਾ ਨਾਲ ਸਿੱਧਾ ਸੰਪਰਕ ਬਣਾਉਣ ਵਾਲੀ ਸੋਚ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਇਹ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਰਾਜਨੀਤੀ ਨੂੰ ਸੇਵਾ ਦਾ ਮਾਧਿਅਮ ਬਣਾਉਂਦੀ ਹੈ ਤੇ ਉਸ ਦੀਆਂ ਨੀਤੀਆਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ।
ਇਸਦੇ ਨਾਲ ਹੀ ਹਰਪਾਲ ਮਿੰਟੂ ਨੇ ਕਿਹਾ ਕਿ ਨਿਤਿਨ ਕੋਹਲੀ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਨੇਤਾ ਹਨ, ਜੋ ਹਰ ਮੁਹੱਲੇ ਤੇ ਹਰ ਪਰਿਵਾਰ ਦੀ ਸਮੱਸਿਆ ਨੂੰ ਆਪਣੀ ਜ਼ਿੰਮੇਵਾਰੀ ਸਮਝ ਕੇ ਹੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਵਾਰਡ ਨੰਬਰ 23 ਦੇ ਵਿਕਾਸ ਲਈ ਪਾਰਟੀ ਨਾਲ ਮਿਲ ਕੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਨਿਤਿਨ ਕੋਹਲੀ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਵਿਕਾਸ, ਪਾਰਦਰਸ਼ਤਾ ਤੇ ਜਵਾਬਦੇਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ, ਪਾਣੀ ਤੇ ਹੋਰ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨਾ ਪਾਰਟੀ ਦੀ ਪਹਿਲ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ









