ਅੰਮ੍ਰਿਤਸਰ ਤੋਂ ਦੁਖਦਾਇਕ ਖਬਰ ਸਾਹਮਣੇ ਆਈ ਹੈ। ਕੇਂਦਰੀ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਡਾ. ਅਜੈ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦਿਹਾਂਤ ਹੋ ਗਿਆ ਹੈ। ਰੇਣੂ ਗੁਪਤਾ ਨੇ ਲੰਮੀ ਬਿਮਾਰੀ ਤੋਂ ਬਾਅਦ ਮੰਗਲਵਾਰ ਰਾਤ ਕਰੀਬ 10:30 ਵਜੇ ਅੰਤਿਮ ਸਾਂਹ ਲਏ। ਜਾਣਕਾਰੀ ਮੁਤਾਬਕ, ਰੇਣੂ ਗੁਪਤਾ ਲਿਵਰ ਕੈਂਸਰ ਨਾਲ ਪੀੜਿਤ ਸਨ।
ਪਿਛਲੇ ਕੁਝ ਦਿਨਾਂ ਤੋਂ ਉਹਨਾਂ ਦੀ ਹਾਲਤ ਗੰਭੀਰ ਸੀ ਅਤੇ ਉਹਨਾਂ ਨੂੰ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਇੱਕ ਨਿੱਜੀ ਹਸਪਤਾਲ ਦੇ ICU ਵਿੱਚ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਰੇਣੂ ਗੁਪਤਾ ਆਪਣੇ ਪਿੱਛੇ ਪੂਰਾ ਪਰਿਵਾਰ ਛੱਡ ਕੇ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਏ ਹਨ। ਉਹਨਾਂ ਦੇ ਦੋ ਪੁੱਤਰ ਅਤੇ ਇੱਕ ਧੀ ਹੈ। ਪਰਿਵਾਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ, ਉਹਨਾਂ ਦਾ ਇੱਕ ਪੁੱਤਰ ਅਤੇ ਧੀ ਵਿਆਹੇ ਹੋਏ ਹਨ, ਜਦਕਿ ਦੂਜੇ ਪੁੱਤਰ ਡਾ. ਸਾਰਾਂਸ਼ ਗੁਪਤਾ ਹਾਲੇ ਅਣਵਿਆਹਿਆ ਹੈ।
ਇਲਾਕੇ ‘ਚ ਸੋਗ ਦੀ ਲਹਿਰ
ਰੇਣੂ ਗੁਪਤਾ ਦੇ ਦਿਹਾਂਤ ਦੀ ਖ਼ਬਰ ਫੈਲਦੇ ਹੀ ਵਿਧਾਇਕ ਡਾ. ਅਜੈ ਗੁਪਤਾ ਦੇ ਪਰਿਵਾਰ ਅਤੇ ਸਮਰਥਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਵੱਡੀ ਗਿਣਤੀ ਵਿੱਚ ਰਾਜਨੀਤਿਕ, ਸਾਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ। ਸ਼ਹਿਰ ਭਰ ਵਿੱਚ ਸੋਗ ਦਾ ਮਾਹੌਲ ਹੈ ਅਤੇ ਲੋਕ ਵਿਛੜੀ ਹੋਈ ਰੂਹ ਲਈ ਸ਼ਾਂਤੀ ਪ੍ਰਾਰਥਨਾ ਕਰ ਰਹੇ ਹਨ, ਇਸ ਮੁਸ਼ਕਿਲ ਸਮੇਂ ‘ਚ ਪਰਮਾਤਮਾ ਪਰਿਵਾਰ ਨੂੰ ਹੌਸਲਾ ਦੇਣ, ਇਸ ਦੁੱਖ ਦੇ ਵਿੱਚੋਂ ਲੰਘਣ ਦੇ ਲਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ









