ਮੰਗਲਵਾਰ ਨੂੰ ਲੁਧਿਆਣਾ ਪੁਲਿਸ ਕਮਿਸ਼ਨਰੇਟ ਵਿੱਚ ਇੱਕ SHO ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਹੈ। ਸਰਾਭਾ ਨਗਰ ਥਾਣੇ ਦੇ ਐਸਐਚਓ ਇੰਸਪੈਕਟਰ ਆਦਿਤਿਆ ਸ਼ਰਮਾ ਨੂੰ ਪੁਲੀਸ ਕਮਿਸ਼ਨਰ ਨੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਸ਼ਰਮਾ ਨੇ ਫਿਲੋਰ ‘ਚ ਆਯੋਜਿਤ ਇਕ ਮਹੱਤਵਪੂਰਨ ਟਰੇਨਿੰਗ ਸੈਸ਼ਨ ‘ਚ ਸ਼ਿਰਕਤ ਕਰਨੀ ਸੀ ਪਰ ਉਹ ਕਥਿਤ ਤੌਰ ‘ਤੇ ਉਥੇ ਨਹੀਂ ਪਹੁੰਚੇ।
ਸੂਤਰ ਦੱਸਦੇ ਹਨ ਕਿ ਗੈਰ-ਹਾਜ਼ਰੀ ਤੋਂ ਬਾਅਦ ਸਥਿਤੀ ਹੋਰ ਖ਼ਰਾਬ ਹੋ ਗਈ, ਜਦੋਂ ਸਬ-ਇੰਸਪੈਕਟਰ ਪੱਧਰ ਦੇ ਇੱਕ ਅਧਿਕਾਰੀ ਨੇ ਉੱਚ ਅਧਿਕਾਰੀਆਂ ਨੂੰ ਦੱਸਿਆ ਕਿ ਆਦਿਤਿਆ ਸ਼ਰਮਾ ਨੇ ਵਿਭਾਗੀ ਕਰਮਚਾਰੀਆਂ ਨਾਲ ਕਥਿਤ ਤੌਰ ‘ਤੇ ਬੁਰਾ ਵਰਤਾਅ ਵੀ ਕੀਤਾ। ਪੂਰਾ ਮਾਮਲਾ ਤੁਰੰਤ ਸੀਨੀਅਰ ਅਧਿਕਾਰੀਆਂ ਵੱਲੋਂ ਪੁਲਿਸ ਕਮਿਸ਼ਨਰ ਦੇ ਧਿਆਨ ਵਿੱਚ ਲਿਆ ਗਿਆ।
ਵਿਭਾਗ ਦੀ ਰਿਪੋਰਟ ਦੇ ਆਧਾਰ ‘ਤੇ ਕਾਰਵਾਈ
ਉੱਚ ਪੁਲਿਸ ਸੂਤਰਾਂ ਨੇ ਦੱਸਿਆ ਕਿ ਸ਼ਿਕਾਇਤਾਂ ਅਤੇ ਸ਼ੁਰੂਆਤੀ ਰਿਪੋਰਟ ਮਿਲਣ ਤੋਂ ਬਾਅਦ ਕਮਿਸ਼ਨਰ ਨੇ ਬਿਨਾਂ ਕਿਸੇ ਦੇਰੀ ਦੇ SHO ਨੂੰ ਸਸਪੈਂਡ ਕਰਨ ਦਾ ਹੁਕਮ ਜਾਰੀ ਕੀਤਾ। ਦੱਸਿਆ ਜਾ ਰਿਹਾ ਹੈ ਕਿ ਵਿਭਾਗ ਵੱਲੋਂ ਇਸ ਪੂਰੇ ਘਟਨਾਕ੍ਰਮ ਦੀ ਵਿਸਥਾਰਿਤ ਰਿਪੋਰਟ ਵੀ ਪੁਲਿਸ ਕਮਿਸ਼ਨਰ ਨੂੰ ਭੇਜੀ ਗਈ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
ਪੁਲਿਸ ਵਿਭਾਗ ਦੇ ਅੰਦਰੂਨੀ ਸੂਤਰਾਂ ਨੇ ਦੱਸਿਆ ਕਿ ਅਧਿਕਾਰੀਆਂ ਨੇ ਇਸਨੂੰ ਗੰਭੀਰ ਅਨੁਸ਼ਾਸਨਹੀਨਤਾ ਦਾ ਮਾਮਲਾ ਮੰਨਦੇ ਹੋਏ ਤੁਰੰਤ ਕਾਰਵਾਈ ਨੂੰ ਜ਼ਰੂਰੀ ਸਮਝਿਆ। ਵਿਭਾਗ ਹੁਣ ਇਸ ਪੂਰੇ ਘਟਨਾਕ੍ਰਮ ਦੀ ਗਹਿਰੀ ਜਾਂਚ ਕਰ ਰਿਹਾ ਹੈ ਅਤੇ ਅੱਗੇ ਦੀ ਕਾਰਵਾਈ ਰਿਪੋਰਟ ਦੇ ਆਧਾਰ ‘ਤੇ ਤੈਅ ਕੀਤੀ ਜਾਵੇਗੀ। ਸਥਾਨਕ ਸੂਤਰਾਂ ਦੇ ਅਨੁਸਾਰ, SHO ਆਦਿਤਿਆ ਸ਼ਰਮਾ ਦੇ ਨਿਲੰਬਨ ਤੋਂ ਬਾਅਦ ਥਾਣਾ ਸਰਾਭਾ ਨਗਰ ਵਿੱਚ ਵੀ ਹਲਚਲ ਬਣੀ ਹੋਈ ਹੈ। ਅਧਿਕਾਰੀ ਹੁਣ ਪੂਰੇ ਰਿਕਾਰਡ ਅਤੇ ਬਿਆਨਾਂ ਇਕੱਠੇ ਕਰਨ ਵਿੱਚ ਲੱਗੇ ਹੋਏ ਹਨ ਤਾਂ ਜੋ ਜਾਂਚ ਰਿਪੋਰਟ ਮਜ਼ਬੂਤ ਬਣਾਈ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ










