Moga Road Accident : ਐਤਵਾਰ ਨੂੰ ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਕਸਬੇ ਨੇੜੇ ਪਿੰਡ ਰਾਜਿਆਣਾ ਨੇੜੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਉਸਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਜ਼ਖਮੀ ਔਰਤ ਨੂੰ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਪਤੀ-ਪਤਨੀ ਜੁਗਾੜੂ ਰੇੜੀ ‘ਤੇ ਸਵਾਰ ਹੋ ਕੇ ਮੇਲੇ ‘ਚ ਖਿਡੌਣਿਆਂ ਦੀ ਦੁਕਾਨ ਲਗਾਉਣ ਲਈ ਜਾ ਰਹੇ ਸਨ। ਜਦੋਂ ਉਹ ਬਾਘਾਪੁਰਾਣਾ ਦੇ ਪਿੰਡ ਰੋਡੇ ਕੋਲ ਪਹੁੰਚੇ ਤਾਂ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਉਨ੍ਹਾਂ ਦੀ ਜੁਗਾੜੂ ਰੇੜੀ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਪਤੀ-ਪਤਨੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਅਤੇ ਪਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਜ਼ਖਮੀ ਔਰਤ ਨੂੰ ਬੜੀ ਮੁਸ਼ੱਕਤ ਤੋਂ ਬਾਅਦ ਟਰੱਕ ਥੱਲਿਓਂ ਕੱਢ ਕੇ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਮ੍ਰਿਤਕ ਦੀ ਪਛਾਣ ਬੂਟਾ ਸਿੰਘ (55) ਪੁੱਤਰ ਤਾਰਾ ਸਿੰਘ ਨਿਵਾਸੀ ਪਿੰਡ ਬਾਂਦਰਾਂ ਵਜੋਂ ਹੋਈ ਹੈ, ਜਦੋਂ ਕਿ ਜ਼ਖਮੀ ਔਰਤ ਦੀ ਪਛਾਣ ਬਲਜੀਤ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਤੀ-ਪਤਨੀ ਮੇਲਿਆਂ ‘ਚ ਖਿਡੌਣਿਆਂ ਦੀ ਦੁਕਾਨ ਲਗਾ ਕੇ ਆਪਣਾ ਗੁਜ਼ਾਰਾ ਕਰਦੇ ਸਨ।
ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਕਾਰਨ ਇਲਾਕੇ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਦੇ ਹੇਠਾਂ ਫਸ ਗਏ, ਜਿਸ ਕਾਰਨ ਬੂਟਾ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹੋਰ ਪੜ੍ਹੋ







