Barnala News : ਪੰਜਾਬ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਵਰਕਰਾਂ ਵੱਲੋਂ ਸਾਂਸਦ ਮੀਤ ਹੇਅਰ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ

Barnala News : ਪੰਜਾਬ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਵਰਕਰਾਂ ਵੱਲੋਂ ਸਾਂਸਦ ਮੀਤ ਹੇਅਰ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ


Barnala News : ਪਿਛਲੇ ਦਿਨੀ ਚੰਡੀਗੜ੍ਹ ਬੀਜੇਪੀ ਦਫ਼ਤਰ ਬਾਹਰ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਬੀਜੇਪੀ ਪਾਰਟੀ ਵਰਕਰਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸਦੇ ਮੱਦੇਨਜ਼ਰ ਬਰਨਾਲਾ ਬੀਜੇਪੀ ਪਾਰਟੀ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਬਾਹਰ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ। 

ਜਿੱਥੇ ਬੀਜੇਪੀ ਪਾਰਟੀ ਵਰਕਰਾਂ ਵੱਲੋਂ ਪੰਜਾਬ ਅੰਦਰ ਵਿਗੜ ਰਹੀ ਸੁਰੱਖਿਆ ਨੂੰ ਲੈ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਜਦੋਂ ਵੱਡੀ ਤਦਾਰ ‘ਚ ਬੀਜੇਪੀ ਪਾਰਟੀ ਵਰਕਰ ਆਪ ਸੰਸਦ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਵੱਲ ਵੱਧਣ ਲੱਗੇ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਬੈਰੀਗੇਡ ਲਾ ਕੇ ਪਹਿਲਾਂ ਹੀ ਰੋਕ ਲਿਆ ਗਿਆ।

ਪ੍ਰੈਗਨੈਂਸੀ ‘ਚ ਨਾਰੀਅਲ ਪਾਣੀ ਪੀਣ ਨਾਲ ਕੀ ਹੁੰਦਾ ਹੈ?

ਇਸ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਬੀਜੇਪੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਪਾਰਟੀ ਵਰਕਰਾਂ ਨੇ ਕਿਹਾ ਕਿ ਪੰਜਾਬ ਅੰਦਰ ਸੁਰੱਖਿਆ ਦੇ ਇੰਨੇ ਮਾੜੇ ਹਾਲਾਤ ਹੋ ਚੁੱਕੇ ਹਨ ਕਿ ਹੁਣ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਵੀ ਬੀਜੇਪੀ ਪਾਰਟੀ ਦੇ ਦਫਤਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉੱਥੇ ਬੀਜੇਪੀ ਲੀਡਰਾਂ ਨੂੰ ਵੀ ਟਾਰਗੇਟ ਕੀਤਾ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਪੰਜਾਬ ਦੀ ਆਵਾਜ਼ ਚੁੱਕਣ ਲਈ ਬੀਜੇਪੀ ਪਾਰਟੀ ਹਮੇਸ਼ਾ ਹੀ ਪੰਜਾਬ ਦੇ ਹਰ ਵਰਗ ਨਾਲ ਚਟਾਨ ਵਾਂਗ ਖੜੀ ਹੈ ਪਰ ਮੌਜੂਦਾ ਸਰਕਾਰ ਪੰਜਾਬ ਅੰਦਰ ਬੀਜੇਪੀ ਪਾਰਟੀ ਦੀਆਂ ਹੋ ਰਹੀਆਂ ਵੱਡੀਆਂ ਮਹਾਂਰੈਲੀਆਂ ਤੋਂ ਘਬਰਾ ਗਈ ਹੈ। ਸ਼ਰੇਆਮ ਪੰਜਾਬ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਪੰਜਾਬ ਦਾ ਮਾਹੌਲ ਖਰਾਬ ਕਰ ਰਹੀ ਹੈ ,ਜਿਸਦੀ ਜਿੰਮੇਦਾਰ ਮੌਜੂਦਾ ਸਰਕਾਰ ਹੈ। 
 
ਇਸ ਮਾਮਲੇ ਨੂੰ ਲੈ ਕੇ ਬੀਜੇਪੀ ਪਾਰਟੀ ਦੇ ਜ਼ਿਲ੍ਹਾ ਆਗੂਆਂ ਵੱਲੋਂ ਆਪ ਸੰਸਦ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਸਹੀ ਕਰਨ ਦੀ ਆਵਾਜ਼ ਚੁੱਕੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



Source link