Chandigarh BJP Office Blast : ਚੰਡੀਗੜ੍ਹ ਬਲਾਸਟ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, 5 ਆਰੋਪੀ ਕਾਬੂ

Chandigarh BJP Office Blast : ਚੰਡੀਗੜ੍ਹ ਬਲਾਸਟ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, 5 ਆਰੋਪੀ ਕਾਬੂ


Chandigarh BJP Office Blast Case :  ਚੰਡੀਗੜ੍ਹ ਦੇ ਸੈਕਟਰ- 37 ਸਥਿਤ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦਾ ਮਾਮਲਾ ਸੁਲਝ ਗਿਆ ਹੈ। ਪੰਜਾਬ ਦੇ ਡੀਜੀਪੀ ਨੇ ਇਸ ਮਾਮਲੇ ਵਿੱਚ 5 ਲੋਕਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਇੱਕ ਗ੍ਰਨੇਡ ਅਤੇ ਹਥਿਆਰਾਂ ਦਾ ਇੱਕ ਜ਼ਖੀਰਾ ਵੀ ਬਰਾਮਦ ਕੀਤਾ ਗਿਆ ਹੈ।

ਗਰਮੀਆਂ ‘ਚ ਕਿੰਨਾ ਪਾਣੀ ਪੀਣਾ ਚਾਹੀਦਾ ਹੈ ?

ਡੀਜੀਪੀ ਗੌਰਵ ਯਾਦਵ ਨੇ ਕਿਹਾ, “ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਚੰਡੀਗੜ੍ਹ ਪੁਲਿਸ ਨਾਲ ਇੱਕ ਸਾਂਝਾ ਆਪ੍ਰੇਸ਼ਨ ਕੀਤਾ। ਇਸ ਵਿੱਚ 1 ਅਪ੍ਰੈਲ ਨੂੰ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਪਿੱਛੇ ਪੂਰੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਹੈ। ਆਰੋਪੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।”

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਬਲਵਿੰਦਰ ਲਾਲ ਉਰਫ਼ ਸ਼ੰਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਸ਼ਾਮਲ ਹਨ। ਇਸ ਦੌਰਾਨ ਹਮਲੇ ਦੇ ਮੁੱਖ ਮੁਲਜ਼ਮ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਅਜੇ ਵੀ ਫਰਾਰ ਹਨ ਅਤੇ ਪੁਲਿਸ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।

ਡੀਜੀਪੀ ਨੇ ਕਿਹਾ, “ਇੱਕ ਗ੍ਰਨੇਡ ਅਤੇ ਕੁਝ ਗੋਲਾ ਬਾਰੂਦ ਸਮੇਤ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ। ਇਸ ਪੂਰੀ ਸਾਜ਼ਿਸ਼ ਦੇ ਪੁਰਤਗਾਲ ਅਤੇ ਜਰਮਨੀ ਦੇ ਹੈਂਡਲਰਾਂ ਨਾਲ ਸਬੰਧ ਹਨ, ਜਿਨ੍ਹਾਂ ਦੀ ਪਛਾਣ ਕਰ ਲਈ ਗਈ ਹੈ। ਇਹ ਪਾਕਿਸਤਾਨੀ ਖੁਫੀਆ ਏਜੰਸੀ, ਆਈਐਸਆਈ ਵੱਲੋਂ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਸੀ। ਇਸਨੂੰ ਨਾਕਾਮ ਕਰ ਦਿੱਤਾ ਗਿਆ ਹੈ।”

 ਦੱਸ ਦੇਈਏ ਕਿ ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਪੰਜਾਬ ਭਾਜਪਾ ਦੇ ਦਫਤਰ ਦੇ ਬਾਹਰ 1 ਅਪਰੈਲ ਨੂੰ ਧਮਾਕਾ ਹੋਇਆ ਸੀ। ਇਹ ਧਮਾਕਾ ਬੁੱਧਵਾਰ ਨੂੰ ਸ਼ਾਮ 5:30 ਵਜੇ ਦੇ ਕਰੀਬ ਹੋਇਆ ਸੀ। ਇਸ ਦੌਰਾਨ ਕਿਸੇ ਕਿਸਮ ਦੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਪਰ ਭਾਜਪਾ ਦਫਤਰ ਦੇ ਬਾਹਰ ਖੜੀਆਂ ਕਈ ਗੱਡੀਆਂ ਦਾ ਕਾਫ਼ੀ ਨੁਕਸਾਨ ਹੋਇਆ ਸੀ।

  ਇਸ ਤੋਂ ਬਾਅਦ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਸਥਿਤੀ ਦਾ ਜਾਇਜ਼ਾ ਲਿਆ ਸੀ। ਇਸ ਘਟਨਾ ਤੋਂ ਬਾਅਦ ਸੁਖਜਿੰਦਰ ਸਿੰਘ ਬੱਬਰ ਨੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਹੋਏ ਧਮਾਕੇ ਦੀ ਜ਼ਿੰਮੇਵਾਰੀ ਲਈ ਸੀ। ਉਸ ਵਲੋਂ ਸਾਂਝੀ ਕੀਤੀ ਪੋਸਟ ਵਿੱਚ ਲਿਖਿਆ, “ਅਸੀਂ ਭਾਰਤੀ ਪ੍ਰਣਾਲੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਕਮਜ਼ੋਰ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਹੋ ਜਾਣਗੀਆਂ। ਗੁਰਦਾਸਪੁਰ ਵਿੱਚ ਰਣਜੀਤ ਸਿੰਘ ਦੇ ਕਾਤਲਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਖਾਲਿਸਤਾਨ ਦੀ ਧਰਤੀ ਹੈ।”

 

ਹੋਰ ਪੜ੍ਹੋ



Source link