Barnala Court Bomb Threat : ਬਰਨਾਲਾ ‘ਚ ਇੱਕ ਈਮੇਲ ਜ਼ਰੀਏ ਅਦਾਲਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਹੈ। ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਐਂਬੂਲੈਂਸਾਂ ਅਤੇ ਫਾਇਰ ਬ੍ਰਿਗੇਡ ਵੀ ਮੌਜੂਦ ਹਨ।
ਖਾਲੀ ਪੇਟ ਕਿਹੜੇ ਫਲ ਨਹੀਂ ਖਾਣੇ ਚਾਹੀਦੇ ?
ਸੂਤਰਾਂ ਅਨੁਸਾਰ ਈਮੇਲ ਰਾਹੀਂ ਧਮਕੀ ਮਿਲੀ ਸੀ। ਇਸ ਤੋਂ ਬਾਅਦ ਅਦਾਲਤ ਕੰਪਲੈਕਸ ਵਿੱਚ ਚੱਲ ਰਹੇ ਸਾਰੇ ਕੰਮ ਨੂੰ ਰੋਕ ਦਿੱਤਾ ਗਿਆ ਹੈ। ਅਦਾਲਤ ਦੇ ਅੰਦਰ ਕੰਮ ਕਰ ਰਹੇ ਜੱਜ, ਵਕੀਲਾਂ ਅਤੇ ਆਮ ਲੋਕਾਂ ਨੂੰ ਤੁਰੰਤ ਬਾਹਰ ਭੇਜ ਦਿੱਤਾ ਗਿਆ ਹੈ। ਬਰਨਾਲਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਬੰਬ ਸਕੁਐਡ ਟੀਮ ਅਦਾਲਤ ਕੰਪਲੈਕਸ ਦੀ ਜਾਂਚ ਕਰ ਰਹੀ ਹੈ।
ਇਸ ਤੋਂ ਬਾਅਦ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਕੰਮ ਕਰ ਰਹੇ ਮਾਨਯੋਗ ਸਾਰੇ ਜੱਜ ਅਤੇ ਸਾਰਾ ਸਟਾਫ਼ ਅਦਾਲਤੀ ਕੰਪਲੈਕਸ ਤੋਂ ਬਾਹਰ ਨਿਕਲ ਆਇਆ। ਵਕੀਲਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਚਿੰਤਾਜਨਕ ਹੈ, ਅਜਿਹੀਆਂ ਪਰਿਸਥਿਤੀਆਂ ਪੰਜਾਬ ਦਾ ਮਾਹੌਲ ਖਰਾਬ ਕਰ ਰਹੀਆਂ ਹਨ ਤੇ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਦਾ ਕਾਰਨ ਬਣ ਰਹੀਆਂ ਹਨ।
ਫਿਰੋਜ਼ਪੁਰ ਅਦਾਲਤ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ
ਫਿਰੋਜ਼ਪੁਰ ਵਿੱਚ ਅੱਜ ਜ਼ਿਲ੍ਹਾ ਕਚਹਿਰੀ ਨੂੰ ਇਕ ਵਾਰ ਫਿਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸੂਚਨਾ ਮਿਲਦੇ ਹੀ ਪੁਲੀਸ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਉਂਦੇ ਹੋਏ ਪੂਰੇ ਅਦਾਲਤੀ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਅਤੇ ਇਲਾਕੇ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ।
ਮੁਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਇਸ ਤੋਂ ਇਲਾਵਾ, ਮੋਹਾਲੀ ਅਦਾਲਤ, ਫਿਰੋਜ਼ਪੁਰ ਦੇ ਅਦਾਲਤੀ ਕੰਪਲੈਕਸ ਅਤੇ ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤਬਾਹ ਕਰਨ ਦੀਆਂ ਧਮਕੀਆਂ ਹਨ। ਮੋਹਾਲੀ ਅਦਾਲਤ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ ਅਤੇ ਦੁਪਹਿਰ 3 ਵਜੇ ਤੱਕ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਈਮੇਲਾਂ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਸਾਈਬਰ ਸੈੱਲ ਵੀ ਜਾਂਚ ਵਿੱਚ ਸ਼ਾਮਲ ਹੈ
ਦੱਸ ਦਈਏ ਕਿ ਚੰਡੀਗੜ੍ਹ ਅਤੇ ਜਲੰਧਰ ਵਿੱਚ ਸਕੂਲਾਂ ਅਤੇ ਸਰਕਾਰੀ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਅੱਜ ਈਮੇਲ ਰਾਹੀਂ ਆਈ। ਇਸ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਹਰਕਤ ਵਿੱਚ ਆਈ ਅਤੇ ਹਰ ਜਗ੍ਹਾ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਸਾਵਧਾਨੀ ਦੇ ਤੌਰ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਤਾਇਨਾਤ ਕੀਤੀਆਂ ਗਈਆਂ ਸਨ।
ਹੋਰ ਪੜ੍ਹੋ









