Khalsa Sajna Diwas : ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਇੱਕ ਜੱਥਾ ਅੱਜ ਅਟਾਰੀ-ਵਾਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ ਸੀ। ਇਸ ਜੱਥੇ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਸ਼ਰਧਾਲੂ ਸ਼ਾਮਲ ਸਨ ਪਰ ਸਰਹੱਦ ‘ਤੇ ਪਹੁੰਚਣ ‘ਤੇ ਕਈ ਸ਼ਰਧਾਲੂਆਂ ਨੂੰ ਉਸ ਵੇਲੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਦੋਂ ਬੀਐਸਐਫ ਅਧਿਕਾਰੀਆਂ ਨੇ ਕੁਝ ਲੋਕਾਂ ਨੂੰ ਰੋਕ ਲਿਆ। ਉਨ੍ਹਾਂ ਦੇ ਨਾਮ ਅਪਰੂਵਲ ਲਿਸਟ ‘ਚ ਨਹੀਂ ਸਨ।
ਕਿੰਨਾ ਲੋਕਾਂ ਨੂੰ ਨਹੀਂ ਪੀਣਾ ਚਾਹੀਦਾ RO ਦਾ ਪਾਣੀ
ਬੀਐਸਐਫ ਅਧਿਕਾਰੀਆਂ ਦੇ ਅਨੁਸਾਰ ਜਿਨ੍ਹਾਂ ਸ਼ਰਧਾਲੂਆਂ ਨੂੰ ਰੋਕਿਆ ਗਿਆ, ਉਹਨਾਂ ਦੇ ਨਾਮ ਅਪਰੂਵਲ ਲਿਸਟ ਵਿੱਚ ਸ਼ਾਮਲ ਨਹੀਂ ਹੋਏ ਸਨ। ਬੀਐਸਐਫ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਉੱਚ ਅਧਿਕਾਰੀਆਂ ਵੱਲੋਂ ਮਨਜ਼ੂਰੀ ਨਹੀਂ ਆਉਂਦੀ, ਉਹਨਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਕਾਰਨ ਲਗਭਗ 27 ਸ਼ਰਧਾਲੂਆਂ ਨੂੰ ਬਾਰਡਰ ‘ਤੇ ਹੀ ਰੋਕ ਦਿੱਤਾ ਗਿਆ, ਜਦਕਿ ਬਾਕੀ ਜੱਥਾ ਅੱਗੇ ਰਵਾਨਾ ਹੋ ਗਿਆ।
ਬੀਐਸਐਫ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਮਨਜ਼ੂਰੀ ਮਿਲਣ ਤੱਕ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਜਾਣਕਾਰੀ ਅਨੁਸਾਰ ਭਾਰਤ ਤੋਂ ਲਗਭਗ 2,840 ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ ਸੀ।
ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾ ਰਿਹਾ ਸੀ ਜਥਾ
ਸਿੱਖ ਸ਼ਰਧਾਲੂ ਵਿਸਾਖੀ ਮਨਾਉਣ ਅਤੇ ਪਾਕਿਸਤਾਨ ਵਿੱਚ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾ ਰਹੇ ਹਨ। ਉਨ੍ਹਾਂ ਨੂੰ 10 ਦਿਨਾਂ ਦਾ ਵੀਜ਼ਾ ਦਿੱਤਾ ਗਿਆ ਹੈ। ਮੋਗਾ ਤੋਂ ਆਏ ਜਸਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਵਿੱਚ ਕਿਹਾ ਕਿ ਉਨ੍ਹਾਂ ਕੋਲ ਸਾਰੇ ਜ਼ਰੂਰੀ ਦਸਤਾਵੇਜ਼ ਅਤੇ ਵੀਜ਼ਾ ਹੈ। “ਜਦੋਂ ਸਾਡਾ ਵੀਜ਼ਾ ਲੱਗ ਚੁੱਕਿਆ ਹੈ ਤਾਂ ਸਾਨੂੰ ਰੋਕਣ ਦਾ ਕੋਈ ਮਤਲਬ ਨਹੀਂ ਹੈ। ਇਹ ਇੱਕ ਪ੍ਰਬੰਧਕੀ ਕਮੀ ਹੈ ਅਤੇ ਇਸਦੇ ਨਤੀਜੇ ਅਸੀਂ ਭੁਗਤ ਰਹੇ ਹਾਂ।
19 ਅਪ੍ਰੈਲ ਨੂੰ ਭਾਰਤ ਵਾਪਸ ਆਵੇਗਾ ਇਹ ਜਥਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਸਾਲ 1,795 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1,763 ਨੂੰ ਵੀਜ਼ੇ ਮਿਲੇ, ਜਦੋਂ ਕਿ 32 ਸ਼ਰਧਾਲੂਆਂ ਨੂੰ ਨਹੀਂ ਮਿਲੇ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 409 ਸ਼ਰਧਾਲੂਆਂ ਅਤੇ ਹਰਿਆਣਾ ਕਮੇਟੀ ਦੇ 255 ਸ਼ਰਧਾਲੂਆਂ ਨੂੰ ਵੀਜ਼ਾ ਮਿਲਿਆ ਹੈ। ਇਸਦਾ ਮਤਲਬ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕੁੱਲ 2,840 ਸ਼ਰਧਾਲੂ ਆਪਣੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਰਵਾਨਾ ਹੋਏ ਹਨ। ਇਹ ਜਥਾ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ 19 ਅਪ੍ਰੈਲ ਨੂੰ ਭਾਰਤ ਵਾਪਸ ਆਵੇਗਾ।
ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ
ਸ਼ਰਧਾਲੂਆਂ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਵੀਜ਼ੇ ਜਾਰੀ ਕਰਨ ਅਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ। ਉਨ੍ਹਾਂ ਨੇ ਪਾਕਿਸਤਾਨ ਵੱਲੋਂ ਲਗਾਈ ਗਈ 20 ਡਾਲਰ ਦੀ ਫੀਸ ਨੂੰ ਖਤਮ ਕਰਨ ਦੀ ਵੀ ਮੰਗ ਕੀਤੀ।
14 ਅਪ੍ਰੈਲ ਨੂੰ ਖਾਲਸਾ ਸਿਰਜਣਾ ਦਿਵਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਖਾਲਸਾ ਸਿਰਜਣਾ ਦਿਵਸ 14 ਅਪ੍ਰੈਲ ਨੂੰ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਇਹ ਵਫ਼ਦ ਪਾਕਿਸਤਾਨ ਭੇਜਿਆ ਗਿਆ ਹੈ।
ਹੋਰ ਪੜ੍ਹੋ










