AAP ਨੂੰ ਵੱਡਾ ਝਟਕਾ ! BJP ‘ਚ ਸ਼ਾਮਲ ਹੋਏ ‘AAP’ ਦੇ 3 ਬਾਗੀ ਰਾਜ ਸਭਾ ਮੈਂਬਰ  

AAP ਨੂੰ ਵੱਡਾ ਝਟਕਾ ! BJP ‘ਚ ਸ਼ਾਮਲ ਹੋਏ ‘AAP’ ਦੇ 3 ਬਾਗੀ ਰਾਜ ਸਭਾ ਮੈਂਬਰ  


 AAP MPs join BJP : ਆਮ ਆਦਮੀ ਪਾਰਟੀ (AAP) ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ,ਜਦੋਂ ਆਮ ਆਦਮੀ ਪਾਰਟੀ ਦੇ ਬਾਗੀ ਤਿੰਨ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਅਧਿਕਾਰਤ ਤੌਰ ‘ਤੇ ਭਾਰਤੀ ਜਨਤਾ ਪਾਰਟੀ (BJP) ਦਾ ਪੱਲਾ ਫੜ ਲਿਆ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।

10 ਵਿੱਚੋਂ 7 ਸੰਸਦ ਮੈਂਬਰ ਉਨ੍ਹਾਂ ਦੇ ਨਾਲ ਹਨ : ਰਾਘਵ ਚੱਢਾ

ਆਮ ਆਦਮੀ ਪਾਰਟੀ ਦੇ 10 ਰਾਜ ਸਭਾ ਸੰਸਦ ਮੈਂਬਰਾਂ ਵਿੱਚੋਂ ਸੱਤ ਭਾਜਪਾ ਵਿੱਚ ਸ਼ਾਮਲ ਹੋਣਗੇ। ਇਹ ਐਲਾਨ ਪੰਜਾਬ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਸ਼ਾਮ 4 ਵਜੇ ਇੱਕ ਪ੍ਰੈਸ ਕਾਨਫਰੰਸ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਭਾ ਸੰਸਦ ਮੈਂਬਰ ਸੰਦੀਪ ਪਾਠਕ, ਅਸ਼ੋਕ ਕੁਮਾਰ ਮਿੱਤਲ, ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਾਜੇਂਦਰ ਗੁਪਤਾ ਸਾਡੇ ਨਾਲ ਹਨ।

ਪ੍ਰੈਸ ਕਾਨਫਰੰਸ ਵਿੱਚ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਵੀ ਮੌਜੂਦ ਸਨ। ਅਸ਼ੋਕ ਮਿੱਤਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚੇਅਰਮੈਨ ਹਨ ਅਤੇ ਈਡੀ ਨੇ 10 ਦਿਨ ਪਹਿਲਾਂ (15 ਅਪ੍ਰੈਲ) ਜਲੰਧਰ ਵਿੱਚ ਉਨ੍ਹਾਂ ਦੇ ਘਰ ਛਾਪਾ ਮਾਰਿਆ ਸੀ।

ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਭਾਜਪਾ ਹੈੱਡਕੁਆਰਟਰ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਬਾਕੀ ਚਾਰ ਸੰਸਦ ਮੈਂਬਰ ਅਜੇ ਭਾਜਪਾ ‘ਚ ਸ਼ਾਮਿਲ ਨਹੀਂ ਹੋਏ ਹਨ। ਸਵਾਤੀ ਮਾਲੀਵਾਲ ਨੇ ਕਿਹਾ, “ਮੈਂ ਈਟਾਨਗਰ ਵਿੱਚ ਹਾਂ। ਮੈਂ ਸ਼ਾਮ ਨੂੰ ਦਿੱਲੀ ਵਾਪਸ ਆਉਣ ਤੋਂ ਬਾਅਦ ਤੁਹਾਡੇ ਨਾਲ ਗੱਲ ਕਰਾਂਗੀ। ਪੰਜਾਬ ਵਿੱਚ 2027 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।”

ਰਾਘਵ ਨੇ ਕਿਹਾ, “ਦਲ-ਬਦਲੂ ਕਾਨੂੰਨ ਨਹੀਂ ਚੱਲੇਗਾ।”

ਰਾਘਵ ਨੇ ਕਿਹਾ ਕਿ ਪਾਰਟੀ ਦੇ ਦੋ-ਤਿਹਾਈ ਸੰਸਦ ਮੈਂਬਰਾਂ ਨੇ ਇਹ ਫੈਸਲਾ ਲਿਆ ਹੈ। ਇਸ ਲਈ ਦਲ-ਬਦਲੂ ਕਾਨੂੰਨ ਲੱਗਣ ਦਾ ਕੋਈ ਮਤਲਬ ਨਹੀਂ ਹੈ। ਰਾਘਵ ਚੱਢਾ ਨੇ ਕਿਹਾ, “ਪਿਛਲੇ ਕੁਝ ਸਾਲਾਂ ਤੋਂ ਮੈਨੂੰ ਅਜਿਹਾ ਮਹਿਸੂਸ ਹੋ ਰਿਹਾ ਹੈ ਕਿ ਮੈਂ ਗਲਤ ਪਾਰਟੀ ਵਿੱਚ ਸਹੀ ਵਿਅਕਤੀ ਹਾਂ। ”ਅਸੀਂ ਇਹ ਫ਼ੈਸਲਾ ਕੀਤਾ ਹੈ ਕਿ ਰਾਜ ਸਭਾ ‘ਚ ‘ਆਪ’ ਦੇ ਦੋ ਤਿਹਾਈ ਮੈਂਬਰ, ਭਾਰਤ ਦੇ ਸੰਵਿਧਾਨ ਦੇ ਪ੍ਰਬੰਧਾਂ ਦਾ ਇਸਤੇਮਾਲ ਕਰਦੇ ਹੋਏ ਖੁਦ ਨੂੰ ਭਾਜਪਾ ‘ਚ ਮਿਲਾ ਲਵਾਂਗੇ।

 ਆਪ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਡਾ ਨੂੰ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ ਸੀ 

ਆਮ ਆਦਮੀ ਪਾਰਟੀ (ਆਪ) ਨੇ ਪਿਛਲੇ ਦਿਨੀਂ ਰਾਜ ਸਭਾ ਵਿੱਚ ਪਾਰਟੀ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਰਾਘਵ ਚੱਢਾ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਨਿਯੁਕਤ ਕਰ ਦਿੱਤਾ ਗਿਆ ਸੀ।

ਹੋਰ ਪੜ੍ਹੋ



Source link