Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਦੀ ਚਿੰਤਾ ਵੀ ਵਧਾ ਦਿੱਤੀ ਹੈ। ਦੱਸ ਦੇਈਏ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਹੀ ਅੰਮ੍ਰਿਤਸਰ ’ਚ ਡੇਂਗੂ ਦੇ ਵਧਦੇ ਖ਼ਤਰੇ ਨੂੰ ਦੇਖਦਿਆਂ ਸਿਹਤ ਵਿਭਾਗ ਪੂਰੀ ਤਰ੍ਹਾਂ ਐਕਸ਼ਨ ਮੋਡ ’ਚ ਆ ਗਿਆ ਹੈ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਵੱਲੋਂ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸ਼ਹਿਰ ਦੇ ਵੱਖ-ਵੱਖ ਹੌਟ-ਸਪਾਟ ਇਲਾਕਿਆਂ ’ਚ ਰਵਾਨਾ ਕੀਤਾ ਗਿਆ। ਇਹ ਟੀਮਾਂ ਸੰਵੇਦਨਸ਼ੀਲ ਇਲਾਕਿਆਂ ’ਚ ਐਂਟੀ-ਲਾਰਵਾ ਗਤੀਵਿਧੀਆਂ, ਫੌਗਿੰਗ ਅਤੇ ਸਪਰੇਅ ਕਰਨ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਵੀ ਕਰਨਗੀਆਂ।
ਖ਼ਤਰਨਾਕ ਵਾਇਰਲ ਬੁਖਾਰ ਦਾ ਵਧਿਆ ਖ਼ਤਰਾ
ਦੱਸ ਦੇਈਏ ਕਿ ਸਿਹਤ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਜੂਨ ਮਹੀਨੇ ਦੌਰਾਨ ਡੇਂਗੂ ਦਾ ਖ਼ਤਰਾ ਗੰਭੀਰ ਰੂਪ ਧਾਰ ਸਕਦਾ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਬਰਸਾਤ ਦੌਰਾਨ ਪਾਣੀ ਇਕੱਠਾ ਹੋਣਾ ਆਮ ਗੱਲ ਹੈ ਪਰ ਇਹੀ ਥਾਵਾਂ ਮੱਛਰਾਂ ਦੀ ਪੈਦਾਵਾਰ ਦਾ ਮੁੱਖ ਕੇਂਦਰ ਬਣਦੀਆਂ ਹਨ। ਜ਼ਿਲਾ ਐਪੀਡੀਮੋਲੋਜਿਸਟ ਡਾ. ਹਰਜੋਤ ਕੌਰ ਨੇ ਦੱਸਿਆ ਕਿ ਡੇਂਗੂ ਇਕ ਖ਼ਤਰਨਾਕ ਵਾਇਰਲ ਬੁਖਾਰ ਹੈ, ਜੋ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਦੇ ਮੁੱਖ ਲੱਛਣਾਂ ’ਚ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ ਅਤੇ ਜੋੜਾਂ ’ਚ ਦਰਦ ਸ਼ਾਮਲ ਹਨ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ ਸਾਲ ਜ਼ਿਲੇ ’ਚ ਡੇਂਗੂ ਦੇ 69 ਮਾਮਲੇ ਸਾਹਮਣੇ ਆਏ ਸਨ। ਇਸ ਵਾਰ ਵਿਭਾਗ ਪਹਿਲਾਂ ਹੀ ਆਸ਼ਾ ਵਰਕਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਨੂੰ ਵਿਸ਼ੇਸ਼ ਸਿਖਲਾਈ ਦੇ ਕੇ ਮੈਦਾਨ ’ਚ ਉਤਾਰ ਰਿਹਾ ਹੈ ਤਾਂ ਜੋ ਸਥਿਤੀ ਕੰਟਰੋਲ ’ਚ ਰਹੇ।
ਇਸਦੇ ਨਾਲ ਹੀ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਖਾਸ ਅਪੀਲ ਕੀਤੀ ਗਈ ਹੈ…
-ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨੋ।
-ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਸਪਰੇਅ ਵਰਤੋ।
-ਕੂਲਰ, ਟੈਂਕੀ ਅਤੇ ਗਮਲਿਆਂ ’ਚ ਪਾਣੀ ਖੜ੍ਹਾ ਨਾ ਹੋਣ ਦਿਓ।
-ਹਫ਼ਤੇ ’ਚ ਇਕ ਵਾਰ ਪਾਣੀ ਵਾਲੇ ਬਰਤਨ ਸਾਫ਼ ਕਰੋ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ










