Amritsar ‘ਚ ਇੱਕ ਘਰ ‘ਚ ਜ਼ਬਰਦਸਤ ਧਮਾਕਾ, 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ ,ਗੈਰ-ਕਾਨੂੰਨੀ ਪਟਾਕੇ ਬਣਾਉਣ ਦਾ ਸ਼ੱਕ 

 Amritsar ‘ਚ ਇੱਕ ਘਰ ‘ਚ ਜ਼ਬਰਦਸਤ ਧਮਾਕਾ, 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ ,ਗੈਰ-ਕਾਨੂੰਨੀ ਪਟਾਕੇ ਬਣਾਉਣ ਦਾ ਸ਼ੱਕ 


Amritsar Fire cracker factory Explosion : ਅੰਮ੍ਰਿਤਸਰ ਦੇ ਅਨਗੜ੍ਹ ਇਲਾਕੇ ਵਿੱਚ ਇੱਕ ਦਰਦਨਾਕ ਹਾਦਸੇ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਇੱਕ ਘਰ ਵਿੱਚ ਅਚਾਨਕ ਜ਼ੋਰਦਾਰ ਧਮਾਕਾ ਹੋਇਆ, ਜਿਸ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਧਮਾਕਾ ਇੰਨਾ ਤੇਜ਼ ਸੀ ਕਿ ਘਰ ਦੀ ਛੱਤ ਵਿੱਚ ਦਰਾਰਾਂ ਪੈ ਗਈਆਂ ਅਤੇ ਬਾਹਰ ਲੱਗੇ ਸ਼ੀਸ਼ੇ ਵੀ ਟੁੱਟ ਗਏ। ਧਮਾਕੇ ਦੀ ਆਵਾਜ਼ ਸੁਣਦੇ ਹੀ ਇਲਾਕੇ ਦੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਹੜਕੰਪ ਮਚ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਦੋ ਫਾਇਰ ਟੈਂਡਰਾਂ ਦੀ ਮਦਦ ਨਾਲ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਦੀ ਲਪੇਟ ਵਿੱਚ ਆਉਣ ਕਾਰਨ ਘਰ ਵਿੱਚ ਮੌਜੂਦ ਦੋ ਔਰਤਾਂ ਗੰਭੀਰ ਤੌਰ ‘ਤੇ ਝੁਲਸ ਗਈਆਂ। ਦੋਵਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਫਾਇਰ ਬ੍ਰਿਗੇਡ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਜ਼ਖਮੀਆਂ ਨੂੰ ਬਚਾਇਆ ਗਿਆ। ਉੱਧਰ ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਸੀਪੀ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਥਾਨਕ ਲੋਕਾਂ ਵੱਲੋਂ ਘਰ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਪਟਾਖੇ ਬਣਾਉਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਿਸ ਨੂੰ ਘਰ ਦੇ ਬਾਹਰੋਂ ਪਟਾਖਿਆਂ ਦੇ ਅਵਸ਼ੇਸ਼ ਵੀ ਮਿਲੇ ਹਨ।

ਫੋਰੈਂਸਿਕ ਜਾਂਚ ਤੋਂ ਬਾਅਦ ਹੋਵੇਗੀ ਕਾਰਵਾਈ

ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਵੇਲੇ ਕਿਸੇ ਨਤੀਜੇ ‘ਤੇ ਪਹੁੰਚਣਾ ਜਲਦਬਾਜ਼ੀ ਹੋਵੇਗੀ। ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਫੋਰੈਂਸਿਕ ਟੀਮਾਂ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ। ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਜਾਂਚ ਵਿੱਚ ਗੈਰਕਾਨੂੰਨੀ ਪਟਾਖੇ ਬਣਾਉਣ ਦੀ ਪੁਸ਼ਟੀ ਹੁੰਦੀ ਹੈ ਤਾਂ ਘਰ ਮਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



Source link