Jalandhar News: ਪੰਜਾਬ ਦੇ ਜ਼ਿਲ੍ਹੇ ਜਲਧੰਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਇੱਕ ਵਾਰ ਫਿਰ ਤੋਂ ਆਮ ਜਨਤਾ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਆਰਟੀਆਈ ਕਾਰਕੁਨ ਅਤੇ ਵਕੀਲ ਸਿਮਰਨਜੀਤ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਦਰਅਸਲ, ਕੁਝ ਅਣਪਛਾਤੇ ਹਮਲਾਵਰਾਂ ਨੇ ਜਲੰਧਰ-ਲੁਧਿਆਣਾ ਹਾਈਵੇਅ ਨਜ਼ਦੀਕ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਹਾਲਾਂਕਿ ਪਹਿਲਾਂ ਉਹ ਹਮਲਾਵਰਾਂ ਤੋਂ ਬੱਚ ਗਏ। ਪਰ ਇਸ ਵਾਰ ਉਨ੍ਹਾਂ ਦੀ ਜਾਨ ਨਹੀਂ ਬੱਚ ਸਕੀ।
ਜਾਣਕਾਰੀ ਮੁਤਾਬਕ ਸਿਮਰਨਜੀਤ ਸਿੰਘ ਕਿਸੇ ਕੰਮ ਦੇ ਸਿਲਸਿਲੇ ਵਿੱਚ ਫਗਵਾੜਾ ਗਏ ਹੋਏ ਸਨ। ਜਦੋਂ ਉਹ ਐੱਲ. ਪੀ. ਯੂ. ਦੇ ਲਾਅ ਗੇਟ ਨੇੜੇ ਮੌਜੂਦ ਸਨ ਤਾਂ ਉੱਥੇ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਕੁਝ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਨੂੰ ਵੇਖਦਿਆਂ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਸਿਮਰਨਜੀਤ ਸਿੰਘ ਜ਼ਮੀਨ ‘ਤੇ ਡਿੱਗ ਪਏ ਅਤੇ ਜ਼ਿਆਦਾ ਖ਼ੂਨ ਵਗਣ ਕਾਰਨ ਬੇਹੋਸ਼ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ।
ਘਟਨਾ ਵਾਲੀ ਥਾਂ ਤੋਂ ਸਾਹਮਣੇ ਆਈਆਂ ਤਸਵੀਰਾਂ ਵਿੱਚ ਸਿਮਰਨਜੀਤ ਸਿੰਘ ਦੇ ਕੋਲ ਇਕ ਪਿਸਤੌਲ, ਦੋ ਮੋਬਾਇਲ ਫੋਨ ਅਤੇ ਈਅਰਪੌਡਸ ਪਏ ਮਿਲੇ ਹਨ। ਕੁਝ ਰਿਪੋਰਟਾਂ ‘ਚ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਹੈ ਪਰ ਅਜੇ ਤੱਕ ਪੁਲਿਸ ਜਾਂ ਹਸਪਤਾਲ ਦੇ ਅਧਿਕਾਰੀਆਂ ਵੱਲੋਂ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪਹਿਲਾਂ ਵੀ ਹੋਇਆ ਸੀ ਜਾਨਲੇਵਾ ਹਮਲਾ
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਦੇ ਇੱਕ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਹ ਘਟਨਾ ਦ ਆਫ ਗਰਿੱਡ ਜਿਮ ਦੇ ਬਾਹਰ ਵਾਪਰੀ ਸੀ। ਹਮਲਾਵਰਾਂ ਨੇ ਸਿਮਰਨਜੀਤ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ, ਪਰ ਪਿਸਤੌਲ ਜਾਮ ਹੋ ਗਿਆ, ਜਿਸ ਨਾਲ ਉਸਦੀ ਜਾਨ ਬਚ ਗਈ। ਸਿਮਰਨਜੀਤ ਨੇ ਕਿਹਾ ਕਿ ਹਮਲਾਵਰਾਂ ਨੇ ਤਿੰਨ ਵਾਰ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ, ਪਰ ਹਰ ਵਾਰ ਪਿਸਤੌਲ ਗਲਤ ਚੱਲੀ।
ਉਸ ਦੌਰਾਨ ਸਿਮਰਨਜੀਤ ਨੇ ਦੱਸਿਆ ਸੀ ਕਿ ਉਸਨੂੰ ਕੁਝ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸੀ ਅਤੇ ਉਸਨੇ ਪੁਲਿਸ ਸ਼ਿਕਾਇਤ ਦਰਜ ਕਰਵਾਈ ਸੀ। ਜਦੋਂ ਕਿ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਬਾਕੀ ਅਜੇ ਵੀ ਫਰਾਰ ਹਨ। ਫਿਲਹਾਲ ਇਸ ਵਾਰਦਾਤ ਨੇ ਇਕ ਵਾਰ ਫਿਰ ਤੋਂ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ







