Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ


Punjabi Actress Gurpreet Kaur Bhangu : ਸੀਨੀਅਰ ਪੱਤਰਕਾਰ ਅਤੇ ਸਿੱਖਿਆ ਸ਼ਾਸਤਰੀ ਸਵਰਨ ਸਿੰਘ ਭੰਗੂ ਦਾ ਵੀਰਵਾਰ ਨੂੰ ਸ੍ਰੀ ਚਮਕੌਰ ਸਾਹਿਬ ਵਿੱਚ ਦੇਹਾਂਤ ਹੋ ਗਿਆ। ਉਹ ਪੰਜਾਬੀ ਫ਼ਿਲਮ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਨ। ਆਰੋਪ ਹੈ ਕਿ ਉਹ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਦੀ ਲਾਪਰਵਾਹੀ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਨ੍ਹਾਂ ਨੇ ਜਿਉਂਦੇ ਸਮੇਂ ਆਪਣੀ ਮ੍ਰਿਤਕ ਦੇਹ ਪੀਜੀਆਈ ਚੰਡੀਗੜ੍ਹ ਨੂੰ ਦਾਨ ਕਰਨ ਦਾ ਫੈਸਲਾ ਕੀਤਾ ਸੀ।

ਜਾਣਕਾਰੀ ਅਨੁਸਾਰ ਰਾਤ ਦੇ ਹਨੇਰੇ ਵਿੱਚ ਸਵਰਨ ਸਿੰਘ ਭੰਗੂ ਆਪਣੀ ਸਾਈਕਲ ਸਮੇਤ ਇੱਕ ਖੁੱਲ੍ਹੇ ਨਾਲੇ ਵਿੱਚ ਡਿੱਗ ਗਏ। ਉਹ ਪੂਰੀ ਰਾਤ ਉੱਥੇ ਹੀ ਪਏ ਰਹੇ। ਸਵੇਰੇ ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਕੱਢਿਆ, ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਤੋਂ ਬਾਅਦ ਸ੍ਰੀ ਚਮਕੌਰ ਸਾਹਿਬ ਸਮੇਤ ਪੂਰੇ ਪੰਜਾਬ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ।

ਦਬੇ-ਕੁਚਲੇ ਅਤੇ ਪੀੜਤ ਲੋਕਾਂ ਦੀ ਆਵਾਜ਼ ਬਣੇ

ਪੰਜਾਬੀ ਫ਼ਿਲਮ ਅਤੇ ਸੰਗੀਤ ਜਗਤ ਨਾਲ ਜੁੜੀਆਂ ਕਈ ਸ਼ਖ਼ਸੀਅਤਾਂ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੀਆਂ ਹਨ। ਸੋਸ਼ਲ ਮੀਡੀਆ ‘ਤੇ ਵੀ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਸੰਵੇਦਨਾਵਾਂ ਪ੍ਰਗਟ ਕਰ ਰਹੇ ਹਨ। ਸਵਰਨ ਸਿੰਘ ਭੰਗੂ ਨੇ ਪੱਤਰਕਾਰਤਾ ਰਾਹੀਂ ਦਬੇ-ਕੁਚਲੇ ਅਤੇ ਪੀੜਤ ਲੋਕਾਂ ਦੀ ਆਵਾਜ਼ ਨੂੰ ਉਭਾਰਿਆ ਅਤੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕੀਤਾ।

ਸਮਾਜਿਕ ਜਾਗਰੂਕਤਾ ਵਿੱਚ ਅਹਿਮ ਯੋਗਦਾਨ

ਸਵਰਨ ਸਿੰਘ ਭੰਗੂ ਨੇ ਬੇਸ਼ੁਮਾਰ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ। ਉਨ੍ਹਾਂ ਦੇ ਕਈ ਵਿਦਿਆਰਥੀ ਅੱਜ ਉੱਚ ਅਹੁਦਿਆਂ ‘ਤੇ ਕਾਰਜਰਤ ਹਨ ਅਤੇ ਉਨ੍ਹਾਂ ਦੇ ਦਿਹਾਂਤ ਨਾਲ ਗਹਿਰੇ ਸਦਮੇ ਵਿੱਚ ਹਨ। ਉਨ੍ਹਾਂ ਨੇ ਨਾਟਕਾਂ ਅਤੇ ਸਮਾਜਿਕ ਸੈਮੀਨਾਰਾਂ ਰਾਹੀਂ ਲੋਕਾਂ ਨੂੰ ਸਮਾਜਿਕ ਕੁਰੀਤੀਆਂ ਖ਼ਿਲਾਫ਼ ਜਾਗਰੂਕ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ।

6 ਜੂਨ ਨੂੰ PGI ਚੰਡੀਗੜ੍ਹ ਨੂੰ ਸੌਂਪੀ ਜਾਵੇਗੀ ਦੇਹ

ਸਵਰਨ ਸਿੰਘ ਭੰਗੂ ਨੇ ਆਪਣੇ ਜੀਵਨ ਕਾਲ ਦੌਰਾਨ ਹੀ ਆਪਣੀ ਦੇਹ PGI ਚੰਡੀਗੜ੍ਹ ਨੂੰ ਦਾਨ ਕਰਨ ਦਾ ਫ਼ੈਸਲਾ ਕੀਤਾ ਸੀ। ਇਸੇ ਤਹਿਤ 6 ਜੂਨ ਨੂੰ ਅੰਤਿਮ ਦਰਸ਼ਨਾਂ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ PGI ਚੰਡੀਗੜ੍ਹ ਪ੍ਰਸ਼ਾਸਨ ਨੂੰ ਸੌਂਪ ਦਿੱਤੀ ਜਾਵੇਗੀ।  

 



Source link