ਚੰਡੀਗੜ੍ਹ ਕੈਸ਼ੀਅਰ ਕਤਲ ਦੇ ਦੋਸ਼ੀ ਦਾ ਐਨਕਾਊਂਟਰ, ਗ੍ਰਿਫਤਾਰੀ ਤੋਂ ਬਾਅਦ ਕੀਤੀ ਭੱਜਣ ਦੀ ਕੋਸ਼ਿਸ਼; ਪੁਲਿਸ ਨੇ ਚਲਾਈਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ ਕੈਸ਼ੀਅਰ ਕਤਲ ਦੇ ਦੋਸ਼ੀ ਦਾ ਐਨਕਾਊਂਟਰ, ਗ੍ਰਿਫਤਾਰੀ ਤੋਂ ਬਾਅਦ ਕੀਤੀ ਭੱਜਣ ਦੀ ਕੋਸ਼ਿਸ਼; ਪੁਲਿਸ ਨੇ ਚਲਾਈਆਂ ਤਾੜ-ਤਾੜ ਗੋਲੀਆਂ


Chandigarh News: ਚੰਡੀਗੜ੍ਹ ਦੇ ਸੈਕਟਰ 11 ਵਿੱਚ ਸ਼੍ਰੀ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਕੇਸ ਦੇ ਮੁਲਜ਼ਮ ਦਾ ਐਨਕਾਊਂਟਰ ਕੀਤਾ ਗਿਆ। ਪੁਲਿਸ ਸੂਤਰਾਂ ਅਨੁਸਾਰ, ਦੱਸ ਦਈਏ ਕਿ ਮੁਲਜ਼ਮ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਚੰਡੀਗੜ੍ਹ ਲਿਆਂਦਾ ਜਾ ਰਿਹਾ ਸੀ, ਜਿਸ ਦੌਰਾਨ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ।

ਫਿਰ ਪੁਲਿਸ ਨੇ ਗੋਲੀਆਂ ਚਲਾਈਆਂ ਅਤੇ ਦੋਵਾਂ ਮੁਲਜ਼ਮਾਂ ਨੂੰ ਮੁੜ ਕਾਬੂ ਕਰ ਲਿਆ। ਦੋਵੇਂ ਜ਼ਖਮੀ ਹੋ ਗਏ। ਇਹ ਘਟਨਾ ਸੈਕਟਰ 25 ਦੇ ਜੰਗਲ ਨੇੜੇ ਵਾਪਰੀ। ਇਹ ਘਟਨਾ ਅੱਜ ਸਵੇਰੇ 5 ਤੋਂ 5:30 ਵਜੇ ਦੇ ਵਿਚਕਾਰ ਵਾਪਰੀ ਦੱਸੀ ਜਾ ਰਹੀ ਹੈ। ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਜਾਂਚ ਕਰ ਰਹੀਆਂ ਹਨ।



Source link