Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਮਾਰਕੀਟ ਦੀਆਂ ਦੁਕਾਨਾਂ 3 ਦਿਨ ਬੰਦ ਰਹਿਣਗੀਆਂ। ਇਹ ਫੈਸਲਾ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਲਿਆ ਗਿਆ। ਦਰਅਸਲ, ਥੋਕ ਕੈਮਿਸਟ ਐਸੋਸੀਏਸ਼ਨ ਨੇ ਸਾਲ 2026 ਦੇ ਸਮਰ ਵੋਕੇਸ਼ਨ ਸ਼ੈਡਿਊਲ ’ਚ ਅਹਿਮ ਬਦਲਾਅ ਕਰਦਿਆਂ ਨਵੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਇਹ ਛੁੱਟੀਆਂ 25, 26 ਅਤੇ 27 ਜੂਨ ਨੂੰ ਪ੍ਰਸਤਾਵਿਤ ਸਨ ਪਰ ਮੈਂਬਰਾਂ ਦੀ ਸਲਾਹ ਅਤੇ ਸਮੂਹਿਕ ਫੈਸਲੇ ਤੋਂ ਬਾਅਦ ਇਸ ਨੂੰ ਅੱਗੇ ਵਧਾ ਦਿੱਤਾ ਗਿਆ ਹੈ।
ਹੁਣ ਐਸੋਸੀਏਸ਼ਨ ਦੇ ਅਧੀਨ ਆਉਣ ਵਾਲੀਆਂ ਸਾਰੀਆਂ ਦੁਕਾਨਾਂ 29, 30 ਜੂਨ ਅਤੇ 1 ਜੁਲਾਈ ਨੂੰ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਦਿਨਾਂ ਦੌਰਾਨ ਸਾਰੇ ਥੋਕ ਦਵਾਈ ਕਾਰੋਬਾਰੀਆਂ ਦਾ ਕੰਮਕਾਜ ਬੰਦ ਰਹੇਗਾ।
ਇਸ ਦੌਰਾਨ ਗੱਲਬਾਤ ਦੌਰਾਨ ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਛੁੱਟੀਆਂ ਤੋਂ ਬਾਅਦ ਵੀਰਵਾਰ 2 ਜੁਲਾਈ 2026 ਤੋਂ ਸਾਰੀਆਂ ਵਪਾਰਕ ਗਤੀਵਿਧੀਆਂ ਆਮ ਵਾਂਗ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਐਸੋਸੀਏਸ਼ਨ ਦੀ ਮੀਟਿੰਗ ’ਚ ਸਰਬਸੰਮਤੀ ਨਾਲ ਇਹ ਵੀ ਫੈਸਲਾ ਲਿਆ ਗਿਆ ਕਿ ਮੈਂਬਰਾਂ ਦੀ ਮੰਗ ਨੂੰ ਧਿਆਨ ’ਚ ਰੱਖਦਿਆਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਵੀ ਛੁੱਟੀ ਰੱਖੀ ਜਾਵੇਗੀ। ਉਨ੍ਹਾਂ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸ਼ਡਿਊਲ ਅਨੁਸਾਰ ਆਪਣੀ ਕਾਰਜ ਯੋਜਨਾ ਬਣਾਉਣ ਅਤੇ ਐਸੋਸੀਏਸ਼ਨ ਦੇ ਫੈਸਲੇ ਦੀ ਪਾਲਣਾ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha









