Temple Tragedy: ਲੋਕਾਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਅਚਾਨਕ ਮੰਦਰ ਵਿੱਚ ਭਿਆਨਕ ਹਾਦਸਾ ਵਾਪਰਿਆ। ਦਰਅਸਲ, ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਮਨਵਤ ਤਾਲੁਕਾ ਸਥਿਤ ਯਸ਼ਵਾੜੀ ਦੇਵਸਥਾਨ ‘ਚ ਵੱਡਾ ਹਾਦਸਾ ਵਾਪਰਿਆ ਹੈ। ਮੰਦਰ ਦੇ ਗ੍ਰਹਿ ਗਰਭ ਦੇ ਸਾਹਮਣੇ ਬਣ ਰਹੇ ਸਭਾ-ਮੰਡਪ ਦੀ ਛੱਤ ਅਚਾਨਕ ਡਿੱਗ ਗਈ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਦੀ ਖਬਰ ਹੈ, ਜਦੋਂਕਿ 20 ਦੇ ਕਰੀਬ ਸ਼ਰਧਾਲੂਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ। ਹਾਦਸੇ ਤੋਂ ਬਾਅਦ ਪ੍ਰਸ਼ਾਸਨ ਅਤੇ ਬਚਾਅ ਦਲ ਮੌਕੇ ‘ਤੇ ਪਹੁੰਚ ਗਏ ਹਨ। ਜੰਗੀ ਪੱਧਰ ‘ਤੇ ਬਚਾਅ ਕੰਮ ਜਾਰੀ ਹੈ। ਮਲਬੇ ‘ਚ ਫਸੇ ਸ਼ਰਧਾਲੂਆਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਜੰਗੀ ਪੱਧਰ ‘ਤੇ ਕੰਮ ਕਰ ਰਿਹਾ ਹੈ।
ਮਲਬੇ ‘ਚੋਂ ਕੱਢੇ ਸ਼ਰਧਾਲੂਆਂ ਦਾਂ ਇਲਾਜ ਜਾਰੀ
ਜਾਣਕਾਰੀ ਮੁਤਾਬਕ ਜਿਨ੍ਹਾਂ ਸ਼ਰਧਾਲੂਆਂ ਨੂੰ ਮਲਬੇ ‘ਚੋਂ ਕੱਢ ਗਿਆ ਗਿਆ ਹੈ ਉਨ੍ਹਾਂ ਨੂੰ ਇਲਾਜ ਲਈ ਪਰਭਣੀ ਜ਼ਿਲ੍ਹਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਚਾਉਣ ਲਈ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਲਈ ਕਈ ਐਂਬੂਲੈਂਸਾਂ ਬੁਲਾਈਆਂ ਗਈਆਂ ਹਨ। ਮੈਡੀਕਲ ਵਿਭਾਗ ਵੀ ਮੌਕੇ ‘ਤੇ ਤਾਇਨਾਕ ਕੀਤੇ ਗਏ ਹਨ।
ਇਸ ਹਾਦਸੇ ਤੋਂ ਬਾਅਦ ਮੰਤਰੀ ਮੇਘਨਾ ਬੋਰਦਿਕਰ ਨੇ ਪੂਰੀ ਘਟਨਾ ਦਾ ਜਾਇਜ਼ਾ ਲਿਆ ਹੈ ਅਤੇ ਸਥਿਤੀ ‘ਤੇ ਨਜ਼ਰ ਰੱਖ ਰਹੀਹੈ। ਉਨ੍ਹਾਂ ਨੇ ਜ਼ਿਲ੍ਹਾ ਕਲੈਕਟਰ ਅਤੇ ਪੁਲਸ ਸੁਪਰਡੈਂਟ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਤੁਰੰਤ ਜ਼ਰੂਰੀ ਰਾਹਤ ਸਮੱਗਰੀ ਅਤੇ ਕ੍ਰੇਨ ਘਟਨਾ ਵਾਲੀ ਥਾਂ ‘ਤੇ ਭੇਜਣ ਦਾ ਨਿਰਦੇਸ਼ ਦਿੱਤਾ ਹੈ। ਇਸੇ ਤਰ੍ਹਾਂ ਐੱਨਸੀਪੀ ਵਿਧਾਇਕ ਰਾਜੇਸ਼ ਵਿਟੇਕਰ ਅਤੇ ਜ਼ਿਲ੍ਹੇ ਦੇ ਹੋਰ ਪ੍ਰਮੁੱਖ ਨੇਤਾਵਾਂ ਨੇ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕਰਕੇ ਬਚਾਅ ਕੰਮ ‘ਚ ਤੇਜ਼ੀ ਲਿਆਉਣ ਦਾ ਨਿਰਦੇਸ਼ ਦਿੱਤਾ ਹੈ।
ਮ੍ਰਿਤਕਾਂ ਦੇ ਅੰਕੜੇ
ਇਸ ਤੋਂ ਇਲਾਵਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਮਲਬੇ ਹੇਠ ਦੱਬੇ ਸ਼ਰਧਾਲੂਆਂ ਨੂੰ ਸੁਰੱਖਿਅਤ ਕੱਢਣਾ ਹੈ ਅਤੇ ਇਸ ਲਈ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਜੰਗੀ ਪੱਧਰ ‘ਤੇ ਕੰਮ ਕਰ ਰਿਹਾ ਹੈ। ਉਥੇ ਹੀ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ। ਮ੍ਰਿਤਕਾਂ ਦੇ ਅੰਕੜੇ ‘ਤੇ ਪ੍ਰਸ਼ਾਸਨ ਫਿਲਹਾਲ ਕੁਝ ਵੀ ਕਹਿਣ ਤੋਂ ਬਚ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!









