Ferozepur Cloth Showroom Firing : ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਹਲਕੇ ਵਿੱਚ ਅੱਜ ਦਿਨ ਦਿਹਾੜੇ ਮੁੱਖ ਬਾਜ਼ਾਰ ਵਿੱਚ ਸਥਿਤ ਇੱਕ ਕੱਪੜਿਆਂ ਦੇ ਸ਼ੋਰੂਮ ‘ਤੇ ਦੋ ਨਕਾਬਪੋਸ਼ ਨੌਜਵਾਨਾਂ ਨੇ ਫਾਇਰਿੰਗ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਬਾਈਕ ‘ਤੇ ਸਵਾਰ ਹੋ ਕੇ ਆਏ ਦੋਵੇਂ ਹਮਲਾਵਰ ਗੋਲੀਆਂ ਚਲਾਉਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਸ਼ੋਰੂਮ ਮਾਲਕ ਸਾਜਨ ਨੇ ਦੱਸਿਆ ਕਿ ਉਹ ਆਪਣੀ ਦੁਕਾਨ ‘ਤੇ ਕੰਮ ਕਰ ਰਿਹਾ ਸੀ, ਜਦੋਂ ਦੋ ਨਕਾਬਪੋਸ਼ਾਂ ਨੇ ਅਚਾਨਕ ਗੋਲੀ ਚਲਾ ਦਿੱਤੀ। ਪਹਿਲਾਂ ਉਨ੍ਹਾਂ ਨੂੰ ਲੱਗਿਆ ਕਿ ਸ਼ਾਇਦ ਕਿਸੇ ਬਾਈਕ ਦਾ ਟਾਇਰ ਫੱਟਿਆ ਹੈ, ਪਰ ਜਦੋਂ ਸ਼ੋਰੂਮ ਦਾ ਸ਼ੀਸ਼ਾ ਟੁੱਟਿਆ ਤਾਂ ਪਤਾ ਲੱਗਾ ਕਿ ਫਾਇਰਿੰਗ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਵੱਡਾ ਕੱਪੜਿਆਂ ਦਾ ਸ਼ੋਰੂਮ ਹੈ ਅਤੇ ਇਸ ਦੇ ਮਾਲਕ ਨੂੰ ਪਹਿਲਾਂ ਵੀ ਫਿਰੌਤੀ ਲਈ ਕਾਲਾਂ ਆ ਚੁੱਕੀਆਂ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਪਹਿਲਾਂ ਹੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟੀ ਹੋਈ ਹੈ।
ਪੁਲਿਸ ਅਧਿਕਾਰੀ ਜੇ.ਐਸ. ਢਿੱਲੋਂ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਜੀਰਾ ਦੇ ਬਾਜ਼ਾਰ ਵਿੱਚ ਕੱਪੜਾ ਵਪਾਰੀ ਦੀ ਦੁਕਾਨ ਦੇ ਬਾਹਰ ਬਾਈਕ ‘ਤੇ ਆਏ ਦੋ ਨੌਜਵਾਨਾਂ ਨੇ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਪੁਲਿਸ ਨੇ ਖੰਗਾਲੇ CCTV ਕੈਮਰੇ
ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਆਰੋਪੀਆਂ ਦੀ ਪਛਾਣ ਅਤੇ ਉਨ੍ਹਾਂ ਦੇ ਫਰਾਰ ਹੋਣ ਵਾਲੇ ਰੂਟ ਦਾ ਪਤਾ ਲਗਾਉਣ ਲਈ ਵਿਸ਼ੇਸ਼ ਪੁਲਿਸ ਟੀਮ ਵੀ ਗਠਿਤ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ ‘ਤੇ ਹੀ ਦਬੋਚਿਆ








