ਵੱਡੀ ਖ਼ਬਰ! ਭਿਆਨਕ ਹਾਦਸੇ ‘ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ


Ludhiana News: ਲੁਧਿਆਣਾ ਦੇ ਜਗਰਾਓਂ-ਰਾਏਕੋਟ ਸੜਕ ‘ਤੇ ਪਿੰਡ ਬਸੀਆਂ ਨੇੜੇ ਸਵੇਰੇ 1:15 ਵਜੇ ਦੇ ਕਰੀਬ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਛੱਪੜ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਤਿੰਨ ਸਾਥੀਆਂ ਦੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਬਲਕਾਰ ਸਿੰਘ, ਵਿਸ਼ਾਲ ਅਤੇ ਸੰਦੀਪ ਵਜੋਂ ਹੋਈ ਹੈ, ਜੋ ਸਾਰੇ ਆਮ ਆਦਮੀ ਪਾਰਟੀ ਦੇ ਮੈਂਬਰ ਹਨ। ਕਾਰ ਵਿੱਚ ਸਵਾਰ ਦੋ ਹੋਰ ਯਾਤਰੀ ਹਾਦਸੇ ਵਿੱਚ ਬਚ ਗਏ।

ਜਾਣਕਾਰੀ ਮੁਤਾਬਕ, ਪੰਜ ਵਿਅਕਤੀ ਨਕੋਦਰ ਤੋਂ ਦਿੜਬਾ ਵਾਪਸ ਆ ਰਹੇ ਸਨ। ਉਨ੍ਹਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਕਰੀਬੀ ਸਾਥੀ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਜਗਰਾਉਂ ਤੋਂ ਲਗਭਗ 12 ਕਿਲੋਮੀਟਰ ਦੂਰ ਰਾਏਕੋਟ ਨੇੜੇ ਬਸੀਆਂ ਕਸਬੇ ਦੇ ਇੱਕ ਛੱਪੜ ਵਿੱਚ ਵਾਪਰਿਆ।

ਲਾਸ਼ਾਂ ਨੂੰ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਛੱਪੜ ਵਿੱਚੋਂ ਕੱਢ ਕੇ ਸਰਕਾਰੀ ਹਸਪਤਾਲ ਵਿੱਚ ਰੱਖ ਦਿੱਤਾ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ  : –  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



Source link