International Boxer Death :  ਖੇਡ ਜਗਤ ਨੂੰ ਵੱਡਾ ਘਾਟਾ ! ਕੌਮਾਂਤਰੀ ਮੁੱਕੇਬਾਜ਼ ਜਗਦੇਵ ਸਿੰਘ ਗਰੇਵਾਲ ‘ਜੱਗਾ ਬਾਕਸਰ’ ਦਾ ਦੇਹਾਂਤ


Jagdev Singh Grewal Death : ਮੁੱਕੇਬਾਜ਼ੀ ਦੇ ਖੇਤਰ ਵਿੱਚ ‘ਜੱਗਾ ਬਾਕਸਰ’ ਵਜੋਂ ਮਸ਼ਹੂਰ ਸੁਨਾਮ ਦੇ ਕੌਮਾਂਤਰੀ ਮੁੱਕੇਬਾਜ਼ ਜਗਦੇਵ ਸਿੰਘ ਗਰੇਵਾਲ (70) ਦਾ ਲੰਮੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਖੇਡ ਜਗਤ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਜਗਦੇਵ ਸਿੰਘ ਗਰੇਵਾਲ ਨੇ ਪਾਕਿਸਤਾਨ ਵਿੱਚ ਹੋਏ ਕਾਇਦੇ-ਆਜ਼ਮ ਕੌਮਾਂਤਰੀ ਮੁੱਕੇਬਾਜ਼ੀ ਮੁਕਾਬਲੇ ਵਿੱਚ ਪਾਕਿਸਤਾਨ ਦੇ ਇੱਕ ਨਾਮੀ ਮੁੱਕੇਬਾਜ਼ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਭਾਰਤੀ ਰੇਲਵੇ ਵਿੱਚ ਸੀ.ਟੀ.ਸੀ. ਵਜੋਂ ਸੇਵਾ ਨਿਭਾਉਂਦਿਆਂ ਆਲ ਇੰਡੀਆ ਰੇਲਵੇ ਮੁੱਕੇਬਾਜ਼ੀ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਈ ਮੁਕਾਬਲੇ ਜਿੱਤੇ।

ਖੇਡ ਕਰੀਅਰ ਤੋਂ ਬਾਅਦ ਵੀ ਜਗਦੇਵ ਸਿੰਘ ਗਰੇਵਾਲ ਮੁੱਕੇਬਾਜ਼ੀ ਨਾਲ ਜੁੜੇ ਰਹੇ। ਉਨ੍ਹਾਂ ਨੇ ਇਲਾਕੇ ਦੇ ਕਈ ਨੌਜਵਾਨਾਂ ਨੂੰ ਮੁੱਕੇਬਾਜ਼ੀ ਦੀ ਸਿਖਲਾਈ ਦਿੱਤੀ। ਉਨ੍ਹਾਂ ਦੇ ਮਾਰਗਦਰਸ਼ਨ ਹੇਠ ਕਈ ਸ਼ਗਿਰਦਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਜਿੱਤਾਂ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ।

ਜਗਦੇਵ ਸਿੰਘ ਗਰੇਵਾਲ ਦੇ ਅਕਾਲ ਚਲਾਣੇ ’ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਅਤੇ ਅਕਾਲੀ ਆਗੂ ਵਿਨਰਜੀਤ ਸਿੰਘ ਖਡਿਆਲ ਸਮੇਤ ਕਈ ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਤੋਂ ਇਲਾਵਾ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ, ਸਰਪੰਚ ਯੂਨੀਅਨ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ ਅਤੇ ਯਾਦਵਿੰਦਰ ਸਿੰਘ ਨਿਰਮਾਣ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link