Ludhiana Property Dealer Death : ਲੁਧਿਆਣਾ ਦੇ ਪੱਖੋਵਾਲ ਇਲਾਕੇ ਵਿੱਚ ਸਥਿਤ ਇੱਕ ਹੋਟਲ ਵਿੱਚ ਸੋਮਵਾਰ ਨੂੰ ਪ੍ਰਾਪਰਟੀ ਡੀਲਰ ਦੀ ਲਾਸ਼ ਮਿਲਣ ਨਾਲ ਹੜਕੰਪ ਮਚ ਗਿਆ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਉਹ ਹੋਟਲ ਦੀ 5ਵੀਂ ਮੰਜ਼ਿਲ ‘ਤੇ ਸਥਿਤ ਕਮਰਾ ਨੰਬਰ 508 ਵਿੱਚ ਠਹਿਰਿਆ ਹੋਇਆ ਸੀ।
ਜਾਣਕਾਰੀ ਮੁਤਾਬਕ ਸਤਨਾਮ ਸਿੰਘ ਇੱਕ ਦਿਨ ਪਹਿਲਾਂ ਹੀ ਹੋਟਲ ਵਿੱਚ ਰੁਕਣ ਲਈ ਆਇਆ ਸੀ। ਸੋਮਵਾਰ ਸਵੇਰੇ ਜਦੋਂ ਉਸ ਨੇ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਹੋਟਲ ਸਟਾਫ ਨੂੰ ਸ਼ੱਕ ਹੋਇਆ। ਇਸ ਤੋਂ ਬਾਅਦ ਸਟਾਫ ਨੇ ਮਾਸਟਰ ਚਾਬੀ (Master Key) ਨਾਲ ਕਮਰਾ ਖੋਲ੍ਹਿਆ।
ਕਮਰਾ ਖੋਲ੍ਹਣ ‘ਤੇ ਅੰਦਰ ਸਤਨਾਮ ਸਿੰਘ ਦੀ ਲਾਸ਼ ਪਈ ਮਿਲੀ। ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਪੁਲਿਸ ਦੇ ਨਾਲ ਫੋਰੈਂਸਿਕ ਟੀਮ (Forensic Team) ਵੀ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੌਤ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਹੋਟਲ ਪਹੁੰਚੇ। ਲਾਸ਼ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਬਾਰੇ ਜਾਂਚ ਤੋਂ ਬਾਅਦ ਹੀ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
