Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 


Amritsar Girl Student Death : ਅੰਮ੍ਰਿਤਸਰ ਦੇ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਦੀ 11ਵੀਂ ਜਮਾਤ ਦੀ ਵਿਦਿਆਰਥਣ ਕੋਮਲ ਨੇ ਘਰ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਵਿਦਿਆਰਥੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਸਕੂਲ ਦੇ ਮੁੱਖ ਗੇਟ ’ਤੇ ਪ੍ਰਦਰਸ਼ਨ ਕਰਕੇ ਸਟਾਫ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਮ੍ਰਿਤਕਾ ਦੀ ਭੈਣ ਲਕਸ਼ਮੀ ਨੇ ਆਰੋਪ ਲਗਾਇਆ ਕਿ ਦੋ ਮਹਿਲਾ ਅਧਿਆਪਕਾਂ ਵੱਲੋਂ ਵਿਦਿਆਰਥਣਾਂ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਨੇ ਕਥਿਤ ਤੌਰ ’ਤੇ ਵਿਦਿਆਰਥਣਾਂ ਦੇ ਚਰਿੱਤਰ ਨੂੰ ਲੈ ਕੇ ਅਪਮਾਨਜਨਕ ਟਿੱਪਣੀਆਂ ਵੀ ਕੀਤੀਆਂ।

ਪਰਿਵਾਰ ਮੁਤਾਬਕ ਕੋਮਲ ਨੂੰ ਐਨਸੀਸੀ (NCC) ਦੀਆਂ ਗਤੀਵਿਧੀਆਂ ਤੋਂ ਵੀ ਹਟਾ ਦਿੱਤਾ ਗਿਆ ਸੀ ਅਤੇ ਇੱਕ ਮਹੀਨੇ ਲਈ ਸਕੂਲ ਤੋਂ ਕੱਢਣ ਦੀ ਧਮਕੀ ਦਿੱਤੀ ਗਈ ਸੀ। ਉਸ ਦੀ ਸਹੇਲੀ ਮੀਨਾਕਸ਼ੀ ਨੇ ਦੱਸਿਆ ਕਿ ਅਧਿਆਪਕਾਂ ਦੇ ਕਥਿਤ ਅਪਮਾਨਜਨਕ ਵਿਵਹਾਰ ਕਾਰਨ ਕੋਮਲ ਬਹੁਤ ਦੁਖੀ ਸੀ। ਪਰਿਵਾਰ ਅਤੇ ਸਹੇਲੀਆਂ ਮੁਤਾਬਕ ਕੋਮਲ ਪੰਜਾਬ ਪੁਲਿਸ ਅਧਿਕਾਰੀ ਬਣਨ ਦਾ ਸੁਪਨਾ ਦੇਖਦੀ ਸੀ।

ਪਰਿਵਾਰ ਨੇ ਲਾਏ ਗੰਭੀਰ ਆਰੋਪ 

ਪ੍ਰਦਰਸ਼ਨ ਕਰ ਰਹੇ ਪਰਿਵਾਰਕ ਮੈਂਬਰਾਂ ਨੇ ਆਰੋਪ ਲਗਾਇਆ ਕਿ ਸਕੂਲ ਪ੍ਰਬੰਧਨ ਅਤੇ ਪੁਲਿਸ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਪਰਿਵਾਰ ਨੇ ਚੇਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਨਾ ਹੋਣ ’ਤੇ ਉਹ ਮੁੱਖ ਸੜਕ ਜਾਮ ਕਰਨ ਲਈ ਮਜਬੂਰ ਹੋ ਸਕਦੇ ਹਨ।

ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਮੌਕੇ ’ਤੇ ਪਹੁੰਚੇ ਥਾਣਾ ਇੰਚਾਰਜ (SHO) ਨਵਦੀਪ ਸਿੰਘ ਨੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਮੁਤਾਬਕ ਪੋਸਟਮਾਰਟਮ ਤੋਂ ਬਾਅਦ ਮ੍ਰਿਤਕਾ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਅਤੇ ਗਵਾਹਾਂ ਦੇ ਬਿਆਨ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ। ਸਕੂਲ ਦੇ ਪ੍ਰਿੰਸੀਪਲ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਕਾਨੂੰਨ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link