Ludhiana News: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ IPS ਅਧਿਕਾਰੀ ਅਤੇ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 19 ਅਕਤੂਬਰ, 2026 ਨੂੰ ਚੰਡੀਗੜ੍ਹ ਸਥਿਤ ਈਡੀ ਦਫ਼ਤਰ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਵਿਵਾਦਪੂਰਨ ਵਾਇਰਲ ਵੀਡੀਓ ਨਾਲ ਜੁੜਿਆ ਹੋਇਆ ਹੈ। ਦੋਸ਼ ਹੈ ਕਿ ਵੀਡੀਓ ਨੂੰ AI ਨਾਲ ਤਿਆਰ ਜਾਂ ਸੰਪਾਦਿਤ ਦਰਸਾਉਣ ਲਈ ਕਥਿਤ ਤੌਰ ‘ਤੇ ਜਾਅਲੀ ਫੋਰੈਂਸਿਕ ਅਤੇ ਸਾਈਬਰ ਵਿਸ਼ਲੇਸ਼ਣ ਰਿਪੋਰਟਾਂ ਤਿਆਰ ਕੀਤੀਆਂ ਗਈਆਂ ਸਨ।
ਈਡੀ ਨੇ ਇਹ ਸੰਮਨ ਮਨੀ ਲਾਂਡਰਿੰਗ ਰੋਕਥਾਮ ਐਕਟ (PMLA), 2002 ਦੀ ਧਾਰਾ 50(2) ਅਤੇ 50(3) ਦੇ ਤਹਿਤ ਜਾਰੀ ਕੀਤੇ ਹਨ। ਸੰਮਨ ਵਿੱਚ ਜਾਂਚ ਜਾਂ ਕਾਰਵਾਈ ਦੇ ਸੰਬੰਧ ਵਿੱਚ ਸਵਪਨ ਸ਼ਰਮਾ ਦੀ ਨਿੱਜੀ ਮੌਜੂਦਗੀ ਨੂੰ ਲਾਜ਼ਮੀ ਬਣਾਇਆ ਗਿਆ ਹੈ। ਇਹ ਮਾਮਲਾ ਗੁਰੂਗ੍ਰਾਮ ਪੁਲਿਸ ਦੁਆਰਾ ਦਰਜ ਕੀਤੀ ਗਈ ਐਫਆਈਆਰ ਅਤੇ ਦੋ ਮੁਲਜ਼ਮਾਂ, ਅਰੁਣ ਮੇਹਰੰਦਰੂ ਅਤੇ ਅੰਕਿਤ ਦੀ ਗ੍ਰਿਫਤਾਰੀ ਨਾਲ ਸਬੰਧਤ ਹੈ। ਦੋਵਾਂ ‘ਤੇ ਕਥਿਤ ਤੌਰ ‘ਤੇ ਜਾਅਲੀ ਫੋਰੈਂਸਿਕ ਅਤੇ ਸਾਈਬਰ ਵਿਸ਼ਲੇਸ਼ਣ ਰਿਪੋਰਟਾਂ ਤਿਆਰ ਕਰਨ ਦਾ ਦੋਸ਼ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
