Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਸਾਬਕਾ ਇੰਚਾਰਜ ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੇ ਬੁੱਧਵਾਰ ਨੂੰ ਮੁੜ ਅਕਾਲੀ ਦਲ ਵਿੱਚ ਵਾਪਸੀ ਕਰ ਲਈ ਹੈ। ਦਰਅਸਲ, ਕਰੀਬ ਦੋ ਮਹੀਨੇ ਪਹਿਲਾਂ ਹਾਕਮਵਾਲਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਫਿਲਹਾਲ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਗਿਆ ਹੈ।
ਵਾਪਸੀ ਤੋਂ ਬਾਅਦ ਬੋਲੇ…
ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਫੇਸਬੁਕ ਉਤੇ ਲਿਖਿਆ- ”ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਹਨਾਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਮੁਲਾਕਾਤ ਹੋਈ। ਉਹਨਾਂ ਨੇ ਗਲਵੱਕੜੀ ਵਿੱਚ ਲੈਂਦਿਆਂ ਸਵਾਗਤ ਕੀਤਾ। ਉਨ੍ਹਾਂ ਨੇ ਮੇਰੇ ਵੱਲੋਂ ਦਿੱਤੇ ਸਾਰੇ ਅਸਤੀਫ਼ੇ ਨਾ ਮਨਜੂਰ ਕਰ ਦਿੱਤੇ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰਨ ਲਈ ਕਿਹਾ। ਮੈਂ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਲਈ ਦਿਲੋਂ ਅਤੇ ਇਮਾਨਦਾਰੀ ਨਾਲ ਕੰਮ ਕਰਾਂਗਾ। ਮੈ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦਾ ਇਸ ਸਨੇਹ ਅਤੇ ਸਤਿਕਾਰ ਲਈ ਦਿਲੋਂ ਧੰਨਵਾਦ ਕਰਦਾ ਹਾਂ ਜਿਹਨਾਂ ਨੇ ਮੈਨੂੰ ਆਪਣੀ ਗਲਵੱਕੜੀ ਵਿੱਚ ਲਿਆ।
ਦੱਸਣਯੋਗ ਹੈ ਕਿ ਡਾ. ਨਿਸ਼ਾਨ ਸਿੰਘ ਨੇ ਬੀਤੀ 17 ਸਤੰਬਰ ਨੂੰ ਸਿਹਤ ਸਮੱਸਿਆਵਾਂ, ਪਰਿਵਾਰਕ ਜ਼ਿੰਮੇਵਾਰੀਆਂ ਅਤੇ ਵਿੱਤੀ ਹਾਲਾਤ ਦਾ ਹਵਾਲਾ ਦਿੰਦਿਆਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਸ ਸਮੇਂ ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਕਿਸੇ ਨਾਲ ਕੋਈ ਗਿਲਾ-ਸ਼ਿਕਵਾ ਨਹੀਂ ਹੈ, ਸਗੋਂ ਨਿੱਜੀ ਰੁਝੇਵਿਆਂ ਕਾਰਨ ਉਹ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤੋਂ ਅਸਮਰੱਥ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
