Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ ‘ਚ ਸੀ ਟੱਲੀ


Punjab Police Constable Suspended : ਅੰਮ੍ਰਿਤਸਰ ਵਿੱਚ ਸ਼ਰਾਬ ਦੇ ਨਸ਼ੇ ਵਿੱਚ 12 ਸਾਲਾ ਬੱਚੀ ਨੂੰ ਕਾਰ ਨਾਲ ਟੱਕਰ ਮਾਰਨ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਹਾਦਸੇ ਵਿੱਚ ਬੱਚੀ ਦੇ ਪੈਰਾਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਨੇ ਫਰੈਕਚਰ ਹੋਣ ਦੀ ਪੁਸ਼ਟੀ ਕੀਤੀ ਹੈ।

ਇਹ ਹਾਦਸਾ ਵੀਰਵਾਰ ਸ਼ਾਮ ਕਰੀਬ 5:30 ਵਜੇ ਸੁਲਤਾਨਵਿੰਡ ਰੋਡ ‘ਤੇ ਵਾਪਰਿਆ। ਜਾਣਕਾਰੀ ਮੁਤਾਬਕ 12 ਸਾਲਾ ਬੱਚੀ ਸਕੂਲ ਤੋਂ ਘਰ ਵਾਪਸ ਆ ਰਹੀ ਸੀ। ਇਸੇ ਦੌਰਾਨ ਪਿੰਡ ਵਿੱਚ ਹੀ ਇੱਕ ਪੁਲਿਸ ਮੁਲਾਜ਼ਮ ਨੇ ਆਪਣੀ ਕਾਰ ਨਾਲ ਉਸ ਨੂੰ ਟੱਕਰ ਮਾਰ ਦਿੱਤੀ।

ਬੱਚੀ ਦੀ ਮਾਂ ਪ੍ਰੀਤੀ ਨੇ ਆਰੋਪ ਲਾਇਆ ਕਿ ਕਾਰ ਚਲਾ ਰਹੇ ਪੁਲਿਸ ਮੁਲਾਜ਼ਮ ਨੇ ਕਾਫੀ ਸ਼ਰਾਬ ਪੀਤੀ ਹੋਈ ਸੀ, ਜਿਸ ਕਾਰਨ ਕਾਰ ਬੇਕਾਬੂ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਬੱਚੀ ਦਾ ਪੂਰਾ ਇਲਾਜ ਕਰਵਾਇਆ ਜਾਵੇ। ਹਾਦਸੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਕਾਰ ਚਾਲਕ ਨੂੰ ਬਾਹਰ ਕੱਢਿਆ ਤਾਂ ਪਤਾ ਲੱਗਿਆ ਕਿ ਉਹ ਪੰਜਾਬ ਪੁਲਿਸ ਦਾ ਕਾਂਸਟੇਬਲ ਹੈ। 

ਉਹ ਪੁਲਿਸ ਦੀ ਵਰਦੀ ਵਿੱਚ ਸੀ ਅਤੇ ਲੋਕਾਂ ਮੁਤਾਬਕ ਨਸ਼ੇ ਦੀ ਹਾਲਤ ਵਿੱਚ ਠੀਕ ਤਰ੍ਹਾਂ ਖੜ੍ਹਾ ਵੀ ਨਹੀਂ ਹੋ ਪਾ ਰਿਹਾ ਸੀ। ਲੋਕਾਂ ਨੇ ਉਸ ਦੀ ਵੀਡੀਓ ਵੀ ਬਣਾਈ। ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਸ਼ਰਾਬ ਦੀ ਬੋਤਲ, ਬੀੜੀ, ਸਿਗਰਟ ਅਤੇ ਕੁਝ ਨਸ਼ੇ ਦੀਆਂ ਪੁੜੀਆਂ ਮਿਲਣ ਦੀ ਗੱਲ ਸਾਹਮਣੇ ਆਈ। ਇਸ ਤੋਂ ਬਾਅਦ ਲੋਕਾਂ ਨੇ ਮੁਲਜ਼ਮ ਨੂੰ ਕਾਰ ਸਮੇਤ ਪੁਲਿਸ ਦੇ ਹਵਾਲੇ ਕਰ ਦਿੱਤਾ।

ਏਡੀਸੀਪੀ ਸਿਟੀ-1 ਜਗੇਸ਼ਵਰ ਸਿੰਘ ਗੋਰਾਇਆ ਨੇ ਦੱਸਿਆ ਕਿ ਕਾਂਸਟੇਬਲ ਅੰਮ੍ਰਿਤਪਾਲ ਪੀਸੀਆਰ ਵਿੱਚ ਤਾਇਨਾਤ ਸੀ ਅਤੇ ਪਹਿਲਾਂ ਤੋਂ ਹੀ ਡਿਊਟੀ ਤੋਂ ਗੈਰਹਾਜ਼ਰ ਚੱਲ ਰਿਹਾ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਕਮਿਸ਼ਨਰ ਵੱਲੋਂ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link