ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰਿਆਂ ਸਣੇ ਇਹ ਦੁਕਾਨਾਂ ਰਹਿਣਗੀਆਂ ਬੰਦ, ਜਾਣੋ ਰੂਟ ਬਾਰੇ ਡਿਟੇਲ…


Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਦੇ ਸਕੂਲਾਂ-ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਹੁਕਮ ਨਗਰ ਨਿਗਮ ਜਲੰਧਰ ਦੀ ਹੱਦ ਵਿੱਚ ਪੈਂਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਕਾਲਜਾਂ ਵਿੱਚ ਲਾਗੂ ਹੋਣਗੇ ਤੇ ਵਿਦਿਆਰਥੀਆਂ ਦੇ ਨਾਲ-ਨਾਲ ਸਟਾਫ਼ ਨੂੰ ਵੀ ਅੱਧੇ ਦਿਨ ਦੀ ਛੁੱਟੀ ਮਿਲੇਗੀ। ਇਸ ਤੋਂ ਇਲਾਵਾ ਅੱਜ ਕਈ ਥਾਵਾਂ ਲਈ ਮੀਟ-ਸ਼ਰਾਬ ਆਦਿ ਵੇਚਣ ‘ਤੇ ਵੀ ਪਾਬੰਦੀ ਲਗਾਈ ਗਈ ਹੈ, ਜਿਸ ਕਾਰਨ ਇਹ ਦੁਕਾਨਾਂ ਵੀ ਬੰਦ ਰਹਿਣਗੀਆਂ।

ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

ਦਰਅਸਲ,  ਜ਼ਿਲ੍ਹਾ ਮੈਜਿਸਟ੍ਰੇਟ ਵਰਜੀਤ ਵਾਲੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਰੂਟ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮਿਤੀ 21-11-2026 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਹੈ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਇਕ ਹੋਰ ਹੁਕਮਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਾਲ ਨਗਰ ਕੀਰਤਨ ਵਾਲੇ ਦਿਨ 21 ਨਵੰਬਰ 2026 ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ (ਸਮੇਤ ਸਟਾਫ਼) ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। 

ਜਾਣੋ ਵਿਸ਼ਾਲ ਨਗਰ ਕੀਰਤਨ ਦਾ ਰੂਟ…

ਜਾਣਕਾਰੀ ਲਈ ਦੱਸ ਦੇਈਏ ਕਿ ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸ਼ੁਰੂ ਹੋ ਕੇ ਐਸ.ਡੀ.ਕਾਲਜ, ਭਾਰਤ ਸੋਡਾ ਵਾਟਰ, ਮੰਡੀ ਫੈਂਟਨਗੰਜ, ਗੁਰਦੁਆਰਾ ਦੀਵਾਨ ਅਸਥਾਨ, ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਪੰਜ ਪੀਰ, ਖਿੰਗਰਾ ਗੇਟ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਪਟੇਲ ਚੌਕ, ਬਸਤੀ ਅੱਡਾ, ਜੀ.ਟੀ.ਰੋਡ, ਭਗਵਾਨ ਵਾਲਮੀਕਿ ਚੌਕ, ਰੈਣਕ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ (ਰਜਿ.) ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link