Blackout : ਇਸ ਸ਼ਹਿਰ ‘ਚ ਹੋਵੇਗਾ ਬਲੈਕਆਊਟ, 35 ਥਾਵਾਂ ‘ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ


Chandigarh Blackout : ਚੰਡੀਗੜ੍ਹ ਵਿੱਚ 27 ਨਵੰਬਰ ਨੂੰ 20 ਮਿੰਟ ਲਈ ਬਲੈਕਆਊਟ (Blackout) ਅਭਿਆਸ ਕੀਤਾ ਜਾਵੇਗਾ। ਸ਼ਹਿਰ ਵਿੱਚ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਪਰਖਣ ਲਈ ਪ੍ਰਸ਼ਾਸਨ ਵੱਲੋਂ ਸਿਵਲ ਡਿਫੈਂਸ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ।

ਇਸ ਦੌਰਾਨ ਸ਼ਾਮ 7 ਵਜੇ ਸ਼ਹਿਰ ਦੇ ਸਾਰੇ 35 ਨਿਰਧਾਰਤ ਸਥਾਨਾਂ ‘ਤੇ ਏਅਰ ਰੇਡ ਵਾਰਨਿੰਗ ਸਾਇਰਨ (Air Raid Warning Sirens) ਵਜਾਏ ਜਾਣਗੇ। ਇਸ ਅਭਿਆਸ ਵਿੱਚ 20 ਮਿੰਟ ਦਾ ਬਲੈਕਆਊਟ ਵੀ ਸ਼ਾਮਲ ਹੋਵੇਗਾ।

ਐਮਰਜੈਂਸੀ ਨਾਲ ਨਜਿੱਠਣ ਦੀਆਂ ਤਿਆਰੀਆਂ ਪਰਖੇਗਾ ਪ੍ਰਸ਼ਾਸਨ

ਚੰਡੀਗੜ੍ਹ ਪ੍ਰਸ਼ਾਸਨ ਮੁਤਾਬਕ ਇਸ ਮੌਕ ਐਕਸਰਸਾਈਜ਼ ਦਾ ਮੁੱਖ ਮਕਸਦ ਸ਼ਹਿਰ ਦੀ ਸਿਵਲ ਡਿਫੈਂਸ ਵਿਵਸਥਾ, ਐਮਰਜੈਂਸੀ ਦੌਰਾਨ ਤੁਰੰਤ ਕਾਰਵਾਈ ਅਤੇ ਵੱਖ-ਵੱਖ ਵਿਭਾਗਾਂ ਵਿਚਾਲੇ ਤਾਲਮੇਲ ਦੀ ਜਾਂਚ ਕਰਨਾ ਹੈ। ਇਸ ਅਭਿਆਸ ਰਾਹੀਂ ਇਹ ਦੇਖਿਆ ਜਾਵੇਗਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਪ੍ਰਸ਼ਾਸਨ ਅਤੇ ਸਬੰਧਤ ਏਜੰਸੀਆਂ ਕਿੰਨੀ ਤੇਜ਼ੀ ਨਾਲ ਕਾਰਵਾਈ ਕਰ ਸਕਦੀਆਂ ਹਨ।

ਪ੍ਰਸ਼ਾਸਨ ਦੀ ਲੋਕਾਂ ਨੂੰ ਅਪੀਲ

ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 27 ਨਵੰਬਰ ਨੂੰ ਸ਼ਾਮ 7 ਵਜੇ ਸਾਇਰਨ ਵੱਜਣ ਅਤੇ ਬਲੈਕਆਊਟ ਹੋਣ ‘ਤੇ ਘਬਰਾਉਣ ਦੀ ਲੋੜ ਨਹੀਂ ਹੈ। ਇਹ ਸਿਰਫ਼ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਲਈ ਕੀਤਾ ਜਾਣ ਵਾਲਾ ਅਭਿਆਸ ਹੈ।

Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link