AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕੀਤਾ ਹਾਈਕੋਰਟ ਦਾ ਰੁਖ

AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕੀਤਾ ਹਾਈਕੋਰਟ ਦਾ ਰੁਖ


AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕੀਤਾ ਹਾਈਕੋਰਟ ਦਾ ਰੁਖ

– HC ’ਚ ਦਾਖਲ ਕੀਤੀ ਅਪੀਲ

ਚੰਡੀਗੜ੍ਹ, 24 ਸਤੰਬਰ 2025 (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (AAP) ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਨੇ ਆਪਣੀ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਆਪਣੀ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਅਦਾਲਤ ਨੇ ਲਾਲਪੁਰਾ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ, ਜਿਸ ਵਿੱਚ 1 ਅਕਤੂਬਰ ਤੱਕ ਜਵਾਬ ਦੇਣ ਦਾ ਹੁਕਮ ਦਿੱਤਾ ਗਿਆ ਹੈ।

ਦੱਸ ਦਈਏ ਕਿ ਜੇਕਰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਸਜ਼ਾ ‘ਤੇ ਰੋਕ ਨਹੀਂ ਲਗਾਈ ਜਾਂਦੀ, ਤਾਂ ਉਹ ਆਪਣੀ ਵਿਧਾਨ ਸਭਾ ਮੈਂਬਰਸ਼ਿਪ ਗੁਆ ਸਕਦੇ ਹਨ। ਬੀਤੇ ਦਿਨੀਂ ਲਾਲਪੁਰਾ ਨੂੰ ਓਸਮਾ ਕਾਂਡ ਮਾਮਲੇ ਵਿੱਚ 4 ਸਾਲ ਦੀ ਸਜ਼ਾ ਸੁਣਾਈ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕੀਤਾ ਹਾਈਕੋਰਟ ਦਾ ਰੁਖ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link