America ’ਚ ਸਿੱਖ ਬਜ਼ੁਰਗ ’ਤੇ ਜਾਨਲੇਵਾ ਹਮਲਾ ਕਰਨ ਵਾਲਾ ਗ੍ਰਿਫ਼ਤਾਰ
ਸਖ਼ਤ ਤੇ ਮਿਸਾਲੀ ਸਜ਼ਾ ਦੀ ਉੱਠੀ ਮੰਗ
ਅਮਰੀਕਾ, 13 ਅਗਸਤ 2025 (ਵਿਸ਼ਵ ਵਾਰਤਾ): ਅਮਰੀਕਾ (America) ਦੇ ਕੈਲੀਫੋਰਨੀਆ ਸੂਬੇ ਵਿੱਚ ਸਿੱਖ ਬਜ਼ੁਰਗ ’ਤੇ ਹੋਏ ਨਫ਼ਰਤੀ ਹਮਲੇ ਦੀ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਆਗੂਆਂ ਵਲੋਂ ਸਖ਼ਤ ਨਿੰਦਾ ਕੀਤੀ ਗਈ ਹੈ। ਇਸ ਮਾਮਲੇ ਵਿਚ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਸ ਹਮਲੇ ਲਈ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਨਾਰਥ ਹਾਲੀਵੁੱਡ ‘ਚ 70 ਸਾਲਾ ਹਰਪਾਲ ਸਿੰਘ ’ਤੇ ਇੱਕ ਵਿਅਕਤੀ ਨੇ ਹਮਲਾ ਕੀਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਕੇ ਹਸਪਤਾਲ ’ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਹਮਲੇ ਦੀ ਨਿੰਦਾ ਕਰਦਿਆਂ ਅਮਰੀਕੀ ਜਾਂਚ ਏਜੰਸੀਆਂ ਤੋਂ ਮੰਗ ਕੀਤੀ ਹੈ ਕਿ ਹਮਲਾਵਰ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਹਮਲਾ ਕੇਵਲ ਇੱਕ ਵਿਅਕਤੀ ’ਤੇ ਨਹੀਂ, ਸਗੋਂ ਪੂਰੀ ਸਿੱਖ ਕੌਮ ’ਤੇ ਹੈ। ਜਥੇਦਾਰ ਨੇ ਐੱਫ.ਬੀ.ਆਈ. ਦੀ 2024 ਦੀ ਨਫ਼ਰਤੀ ਅਪਰਾਧ ਰਿਪੋਰਟ ਨੂੰ ਹਵਾਲਾ ਦਿੰਦਿਆਂ ਦੱਸਿਆ ਕਿ ਅਮਰੀਕਾ ਵਿੱਚ ਸਿੱਖ ਹਜੇ ਵੀ ਤੀਜਾ ਸਭ ਤੋਂ ਵੱਧ ਨਿਸ਼ਾਨਾ ਬਣਨ ਵਾਲਾ ਧਾਰਮਿਕ ਸਮੂਹ ਹਨ। ਉਨ੍ਹਾਂ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਜਾਗਰੂਕ, ਇਕਜੁੱਟ ਅਤੇ ਸ਼ਸਤਰਧਾਰੀ ਰਹਿਣ ਦੀ ਸਲਾਹ ਦਿੰਦੇ ਹੋਏ, ਭਾਰਤ ਸਰਕਾਰ ਤੋਂ ਵੀ ਮਦਦ ਦੀ ਅਪੀਲ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post America ’ਚ ਸਿੱਖ ਬਜ਼ੁਰਗ ’ਤੇ ਜਾਨਲੇਵਾ ਹਮਲਾ ਕਰਨ ਵਾਲਾ ਗ੍ਰਿਫ਼ਤਾਰ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.










