America ਨੇ ਭਾਰਤ ‘ਤੇ ਟੈਰਿਫ ਲਗਾਉਣ ਦਾ ਕੀਤਾ ਐਲਾਨ
– ਭਾਰਤ ‘ਤੇ ਲੱਗੇਗਾ 25% ਟੈਰਿਫ

ਨਵੀ ਦਿੱਲੀ, 30 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 1 ਅਗਸਤ ਤੋਂ ਭਾਰਤ ‘ਤੇ 25% ਟੈਰਿਫ ਲਗਾਉਣ ਅਤੇ ਜੁਰਮਾਨਾ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੀਰਵਾਰ ਨੂੰ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਭਾਰਤ ਅਮਰੀਕਾ ਦਾ ਦੋਸਤ ਹੈ, ਪਰ ਪਿਛਲੇ ਕੁਝ ਸਾਲਾਂ ਵਿੱਚ ਅਸੀਂ ਇਸ ਨਾਲ ਘੱਟ ਵਪਾਰ ਕੀਤਾ ਹੈ ਕਿਉਂਕਿ ਇਸ ਦੇ ਟੈਰਿਫ ਬਹੁਤ ਜ਼ਿਆਦਾ ਹਨ।

ਟਰੰਪ ਨੇ ਕਿਹਾ ਕਿ ਭਾਰਤ ਦੀਆਂ ਬਹੁਤ ਸਾਰੀਆਂ ਨੀਤੀਆਂ ਅਮਰੀਕੀ ਕੰਪਨੀਆਂ ਲਈ ਕਾਰੋਬਾਰ ਕਰਨਾ ਮੁਸ਼ਕਲ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਭਾਰਤ ਆਪਣੇ ਜ਼ਿਆਦਾਤਰ ਹਥਿਆਰ ਰੂਸ ਤੋਂ ਖਰੀਦਦਾ ਹੈ। ਇੰਨਾ ਹੀ ਨਹੀਂ, ਭਾਰਤ ਚੀਨ ਦੇ ਨਾਲ-ਨਾਲ ਰੂਸ ਤੋਂ ਵੱਡੀ ਮਾਤਰਾ ਵਿੱਚ ਤੇਲ ਅਤੇ ਗੈਸ ਵੀ ਖਰੀਦਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਹ ਉਸ ਸਮੇਂ ਹੋ ਰਿਹਾ ਹੈ ਜਦੋਂ ਪੂਰੀ ਦੁਨੀਆ ਚਾਹੁੰਦੀ ਹੈ ਕਿ ਰੂਸ ਯੂਕਰੇਨ ਵਿੱਚ ਹਿੰਸਾ ਨੂੰ ਰੋਕੇ। ਟਰੰਪ ਨੇ ਕਿਹਾ, “ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਦੇਖਦੇ ਹੋਏ, ਭਾਰਤ ਨੂੰ 1 ਅਗਸਤ ਤੋਂ 25% ਟੈਰਿਫ ਦੇ ਨਾਲ ਜੁਰਮਾਨਾ ਭਰਨਾ ਪਵੇਗਾ।” ਉਨ੍ਹਾਂ ਨੇ ਇਸ ਬਿਆਨ ਦੇ ਅੰਤ ਵਿੱਚ “MAGA!” (Make America Great Again ਦਾ ਨਾਅਰਾ ਵੀ ਦੁਹਰਾਇਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post America ਨੇ ਭਾਰਤ ‘ਤੇ ਟੈਰਿਫ ਲਗਾਉਣ ਦਾ ਕੀਤਾ ਐਲਾਨ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.










