Amritsar ਦੇ ਇੱਕ ਹੋਟਲ ‘ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  

Amritsar ਦੇ ਇੱਕ ਹੋਟਲ ‘ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  


Amritsar Hotel Fire : ਅੰਮ੍ਰਿਤਸਰ ਸ਼ਹਿਰ ਵਿੱਚ ਪੁਲਿਸ ਕਮਿਸ਼ਨਰ (CP) ਦੀ ਕੋਠੀ ਦੇ ਨੇੜੇ ਸਥਿਤ ਕੰਟਰੀ ਯਾਰਡ ਹੋਟਲ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਉਹ ਕਾਫ਼ੀ ਦੂਰ ਤੱਕ ਦਿਖਾਈ ਦੇ ਰਹੀਆਂ ਸਨ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕੇ ਵਿੱਚ ਹੜਕੰਪ ਮਚ ਗਿਆ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਫਾਇਰ ਕਰਮਚਾਰੀ ਲਗਾਤਾਰ ਅੱਗ ‘ਤੇ ਕਾਬੂ ਪਾਉਣ ਲਈ ਜੁਟੇ ਹੋਏ ਹਨ।

ਹੋਟਲ ਦੇ ਬਾਹਰ ਰੱਖੇ ਜਨਰੇਟਰ ਨੂੰ ਲੱਗੀ ਅੱਗ

ਪ੍ਰਤੱਖ ਦਰਸ਼ੀਆਂ ਮੁਤਾਬਕ ਹੋਟਲ ਦੇ ਬਾਹਰ ਰੱਖੇ ਜਨਰੇਟਰ ਨੂੰ ਅੱਗ ਲੱਗੀ ਸੀ। ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਨੂੰ ਹੋਟਲ ਦੇ ਅੰਦਰ ਜਾਂ ਨੇੜਲੀਆਂ ਇਮਾਰਤਾਂ ਤੱਕ ਫੈਲਣ ਤੋਂ ਰੋਕਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ। ਸੁਰੱਖਿਆ ਦੇ ਮੱਦੇਨਜ਼ਰ ਇਲਾਕਾ ਖਾਲੀ ਕਰਵਾ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਘਟਨਾ ਸਥਾਨ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ

ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਤੋਂ ਬਾਅਦ ਹੀ ਜਾਂਚ ਸ਼ੁਰੂ ਕੀਤੀ ਜਾਵੇਗੀ। ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਅੱਗ ਸ਼ਾਰਟ ਸਰਕਿਟ, ਤਕਨੀਕੀ ਖਰਾਬੀ ਜਾਂ ਕਿਸੇ ਹੋਰ ਕਾਰਨ ਕਰਕੇ ਲੱਗੀ ਸੀ।

ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ

ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ ਕਿਸੇ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ। ਹਾਲਾਂਕਿ, ਹੋਟਲ ਨੂੰ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਕੇ ‘ਤੇ ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਹਨ ਅਤੇ ਹਾਲਾਤ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਫਾਇਰ ਬ੍ਰਿਗੇਡ ਦੀਆਂ ਟੀਮਾਂ ਪੂਰੀ ਸਾਵਧਾਨੀ ਨਾਲ ਅੱਗ ‘ਤੇ ਕਾਬੂ ਪਾਉਣ ਵਿੱਚ ਜੁਟੀਆਂ ਹੋਈਆਂ ਹਨ ਤਾਂ ਜੋ ਇਹ ਆਲੇ-ਦੁਆਲੇ ਦੀਆਂ ਇਮਾਰਤਾਂ ਤੱਕ ਨਾ ਫੈਲੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link