Amritsar Central Jail ਦੇ ਟਰਾਂਜ਼ਿਟ ਕੈਂਪ ਤੋਂ 9 ਬੰਗਲਾਦੇਸ਼ੀ ਨਾਗਰਿਕ ਰਿਹਾਅ, ਕਾਨੂੰਨੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਵਤਨ ਵਾਪਸੀ

Amritsar Central Jail ਦੇ ਟਰਾਂਜ਼ਿਟ ਕੈਂਪ ਤੋਂ 9 ਬੰਗਲਾਦੇਸ਼ੀ ਨਾਗਰਿਕ ਰਿਹਾਅ, ਕਾਨੂੰਨੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਵਤਨ ਵਾਪਸੀ


Amritsar News : ਅੰਮ੍ਰਿਤਸਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (DLSA) ਨੇ ਭਲਾਈ ਪਹਿਲਕਦਮੀ ਤਹਿਤ  ਮਹਿਲਾਵਾਂ ਸਮੇਤ 9 ਬੰਗਲਾਦੇਸ਼ੀ ਨਾਗਰਿਕਾਂ ਦੀ ਆਪਣੇ ਵਤਨ ਵਾਪਸੀ ਯਕੀਨੀ ਬਣਾਈ ਹੈ। ਇਹ ਸਾਰੇ ਨਾਗਰਿਕ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ ਸਨ।

ਜਾਣਕਾਰੀ ਅਨੁਸਾਰ 11 ਜੂਨ ਤੋਂ ਇਨ੍ਹਾਂ 9 ਬੰਗਲਾਦੇਸ਼ੀ ਨਾਗਰਿਕਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਨਿਰਧਾਰਿਤ ਨਿਯਮਾਂ ਅਤੇ ਪ੍ਰਕਿਰਿਆਵਾਂ ਅਨੁਸਾਰ ਉਨ੍ਹਾਂ ਨੂੰ ਸੁਰੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਦੇ ਨਾਲ ਰਵਾਨਾ ਕੀਤਾ ਗਿਆ। ਕਰੀਬ 30 ਘੰਟਿਆਂ ਦੀ ਰੇਲ ਯਾਤਰਾ ਤੋਂ ਬਾਅਦ ਉਹ ਬੰਗਲਾਦੇਸ਼ ਸਰਹੱਦ ‘ਤੇ ਪਹੁੰਚਣਗੇ, ਜਿੱਥੇ ਉਨ੍ਹਾਂ ਨੂੰ ਬੰਗਲਾਦੇਸ਼ ਦੇ ਸਬੰਧਤ ਅਧਿਕਾਰੀਆਂ ਦੇ ਹਵਾਲੇ ਕੀਤਾ ਜਾਵੇਗਾ।

ਇਹ ਸਾਰੀ ਕਾਰਵਾਈ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ, ਜਤਿੰਦਰ ਕੌਰ ਦੀ ਅਗਵਾਈ ਅਤੇ ਨਿਗਰਾਨੀ ਹੇਠ ਪੂਰੀ ਕੀਤੀ ਗਈ। ਇਸ ਦੇ ਨਾਲ ਹੀ DLSA ਅੰਮ੍ਰਿਤਸਰ ਦੇ ਸਕੱਤਰ ਅਮਰਦੀਪ ਸਿੰਘ ਬੈਂਸ ਨੇ ਵੱਖ-ਵੱਖ ਵਿਭਾਗਾਂ ਅਤੇ ਅਧਿਕਾਰੀਆਂ ਨਾਲ ਤਾਲਮੇਲ ਬਣਾ ਕੇ ਇਸ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਲੋੜਵੰਦਾਂ ਨੂੰ ਇਨਸਾਫ਼ ਦਿਵਾਉਣ ਦਾ ਸੰਕਲਪ ਜਾਰੀ

ਅਧਿਕਾਰੀਆਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਰਹੇ ਇਨ੍ਹਾਂ ਨਾਗਰਿਕਾਂ ਲਈ ਇਹ ਵਾਪਸੀ ਇੱਕ ਨਵੀਂ ਉਮੀਦ ਲੈ ਕੇ ਆਈ ਹੈ। ਸਾਂਝੇ ਯਤਨਾਂ ਦੇ ਸਦਕਾ ਹੁਣ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਦੁਬਾਰਾ ਮਿਲ ਸਕਣਗੇ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਲੋੜਵੰਦ ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀ ਇਨਸਾਫ਼ ਤੱਕ ਪਹੁੰਚ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਦੇ ਯਤਨ ਜਾਰੀ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link