Ashwini Sharma ਦਾ ‘ਆਪ’ ‘ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,’ਆਪ’ ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ  | Ashwini Sharma attack on AAP Govt , said

Ashwini Sharma ਦਾ ‘ਆਪ’ ‘ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,’ਆਪ’ ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ  | Ashwini Sharma attack on AAP Govt , said


Punjab News : ਪੰਜਾਬ ਵਿਧਾਨ ਸਭਾ ਚੋਣਾਂ ਅਤੇ ਆਗਾਮੀ ਰਾਜਨੀਤਿਕ ਸਮੀਕਰਨਾਂ ਦੇ ਵਿਚਕਾਰ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਸਮਾਗਮ ਦੌਰਾਨ ਉਨ੍ਹਾਂ ਨੇ ਆਪ ਤੋਂ ਭਾਜਪਾ ‘ਚ ਸ਼ਾਮਿਲ ਹੋਏ ਰਾਜ ਸਭਾ ਸਾਂਸਦਾਂ ‘ਤੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਨੂੰ ਲੈ ਕੇ ਆਪ ਸਰਕਾਰ ਅਤੇ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਪਾਰਟੀ ਛੱਡਣ ਵਾਲੇ ਸੰਸਦ ਮੈਂਬਰਾਂ ਬਾਰੇ ਟਿੱਪਣੀ ਕਰਨ ਤੋਂ ਪਹਿਲਾਂ ਆਪਣੀਆਂ ਕਮੀਆਂ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੋ-ਤਿਹਾਈ ਰਾਜ ਸਭਾ ਮੈਂਬਰ ਪਾਰਟੀ ਤੋਂ ਨਿਰਾਸ਼ ਹੋ ਕੇ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਧਰ ਓਧਰ ਦੀਆਂ ਗੱਲਾਂ ਕਰ ਰਹੇ ਨੇ ਮੁੱਖ ਮੰਤਰੀ 

ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਰਾਘਵ ਚੱਢਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਇੱਕ ਵੀਡੀਓ ਵਿੱਚ ਦੋ ਖਾਸ ਸ਼ਬਦਾਂ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਆਰੋਪ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਛੱਡਣ ਵਾਲੇ ਰਾਜ ਸਭਾ ਸੰਸਦ ਮੈਂਬਰਾਂ ਵਿਰੁੱਧ ਇਧਰ ਓਧਰ ਦੀਆਂ ਗੱਲਾਂ ਕਰਦੇ ਹਨ। ਹਾਲਾਂਕਿ ਉਨ੍ਹਾਂ ਦੋ ਸ਼ਬਦਾਂ ਦਾ ਜਵਾਬ ਅੱਜ ਤੱਕ ਮੁੱਖ ਮੰਤਰੀ ਨੇ ਨਹੀਂ ਦਿੱਤਾ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਨੂੰ “ਭ੍ਰਿਸ਼ਟ” ਅਤੇ ਕੰਪਰੋਮਾਇਜ਼ ਕਿਹਾ। ਭਗਵੰਤ ਮਾਨ ਨੇ ਅਜੇ ਤੱਕ ਇਸ ਆਰੋਪ ਦਾ ਕੋਈ ਜਵਾਬ ਨਹੀਂ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ  ਕੰਪਰੋਮਾਇਜ਼ ਦਾ ਮਤਲਬ ਕੀ ਪਾਰਟੀ ਆਪਣੇ ਮੂਲ ਸਿਧਾਂਤਾਂ, ਆਦਰਸ਼ਾਂ, ਦ੍ਰਿਸ਼ਟੀਕੋਣ ਅਤੇ ਉਦੇਸ਼ਾਂ ਤੋਂ ਦੂਰ ਹੁੰਦੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਲੋਕ “ਭ੍ਰਿਸ਼ਟਾਚਾਰ” ਦੇ ਸ਼ਬਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ; ਦਰਅਸਲ, ਪੰਜਾਬ ਦੇ ਲੋਕ ਪਿਛਲੇ ਚਾਰ ਸਾਲਾਂ ਤੋਂ ਇਸੇ ਭ੍ਰਿਸ਼ਟਾਚਾਰ ਦਾ ਸ਼ਿਕਾਰ ਬਣੇ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਨੂੰ ਅੱਗੇ ਲਿਜਾਣ ‘ਚ ਸਹਿਯੋਗ ਦਿੱਤਾ। ਸੂਬੇ ਦੀ ਤਰੱਕੀ ਲਈ ਕੰਮ ਕੀਤਾ ਅਤੇ ਆਪਣੇ ਆਪ ਨੂੰ ਪੰਜਾਬ ਦੀ ਸੇਵਾ ਲਈ ਸਮਰਪਿਤ ਕੀਤਾ – ਉਨ੍ਹਾਂ ਨੂੰ ਹੁਣ ਗੱਦਾਰ ਕਿਹਾ ਗਿਆ ਹੈ। ਉਹ ਲੋਕ ਜਦੋਂ ਇਨ੍ਹਾਂ ਦੇ ਨਾਲ ਸਨ, ਓਦੋਂ ਉਹ ਹੀਰੇ ਸੀ। ਜਦੋਂ ਉਨ੍ਹਾਂ ਨੇ ਪਾਰਟੀ ਛੱਡੀ ਤਾਂ ਉਨ੍ਹਾਂ ਨੂੰ ਗੱਦਾਰ ਕਿਹਾ ਜਾਣ ਲੱਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਹੁਣ ਪੰਜਾਬ ਦੇ ਗੱਦਾਰ ਕਿਹਾ ਜਾ ਰਿਹਾ ਹੈ, ਉਨ੍ਹਾਂ ਨੇ ਅਸਲ ਵਿੱਚ ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਹੋਰ ਪੜ੍ਹੋ



Source link