Barnala: ਪੰਜਾਬ ਦਾ ਫੌਜੀ ਜਵਾਨ ਸ੍ਰੀਨਗਰ ‘ਚ ਡਿਊਟੀ ਦੌਰਾਨ ਸ਼ਹੀਦ; CM ਮਾਨ ਨੇ ਜਤਾਇਆ ਦੁੱਖ

Barnala: ਪੰਜਾਬ ਦਾ ਫੌਜੀ ਜਵਾਨ ਸ੍ਰੀਨਗਰ ‘ਚ ਡਿਊਟੀ ਦੌਰਾਨ ਸ਼ਹੀਦ; CM ਮਾਨ ਨੇ ਜਤਾਇਆ ਦੁੱਖ


Barnala : ਪੰਜਾਬ ਦਾ ਫੌਜੀ ਜਵਾਨ ਸ੍ਰੀਨਗਰ ‘ਚ ਡਿਊਟੀ ਦੌਰਾਨ ਸ਼ਹੀਦ; CM ਮਾਨ ਨੇ ਜਤਾਇਆ ਦੁੱਖ

– ਸ਼ਹੀਦ ਦੇ ਪਰਿਵਾਰ ਲਈ ਕੀਤਾ ਵੱਡਾ ਐਲਾਨ

ਬਰਨਾਲਾ, 5 ਨਵੰਬਰ 2025 (ਵਿਸ਼ਵ ਵਾਰਤਾ) – ਬਰਨਾਲਾ  ਜ਼ਿਲ੍ਹੇ ਦੇ ਪਿੰਡ ਠੁੱਲੀਵਾਲ ਦਾ 35 ਸਾਲਾਂ ਫੌਜੀ ਜਵਾਨ ਜਗਸੀਰ ਸਿੰਘ ਸ੍ਰੀਨਗਰ ਦੇ ਬਡਗਾਮ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਜਗਸੀਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ।ਜਗਸੀਰ ਦਾ ਵਿਆਹ 2015 ਵਿੱਚ ਹੋਇਆ ਸੀ ਅਤੇ ਉਹ ਇੱਕ 10 ਸਾਲ ਦੇ ਬੱਚੇ ਦਾ ਪਿਤਾ ਸੀ। ਜਗਸੀਰ ਸਿੰਘ ਦੀ ਸ਼ਹੀਦੀ ਦੀ ਖਬਰ ਮਿਲਦਿਆਂ ਹੀ ਪਿੰਡ ਚ ਸੋਗ ਦੀ ਲਹਿਰ ਦੌੜ ਗਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਔਖੀ ਘੜੀ ਵਿੱਚ ਜਗਸੀਰ ਸਿੰਘ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ ਜਤਾਈ ਹੈ। ਉਨ੍ਹਾਂ ਟਵੀਟ ਕੀਤਾ ਕਿ “ਬਰਨਾਲਾ ਜ਼ਿਲ੍ਹੇ ਦੇ ਪਿੰਡ ਠੁੱਲੀਵਾਲ ਦੇ ਫੌਜੀ ਜਵਾਨ ਜਗਸੀਰ ਸਿੰਘ ਦੇ ਸ੍ਰੀਨਗਰ ਦੇ ਬਡਗਾਮ ਜ਼ਿਲ੍ਹੇ ‘ਚ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਦੁਖਦਾਈ ਖ਼ਬਰ ਮਿਲੀ। ਸ਼ਹੀਦ ਜਵਾਨ ਦੇ ਦੇਸ਼ ਲਈ ਹੌਸਲੇ ਨੂੰ ਸਲਾਮ ਕਰਦੇ ਹਾਂ। ਨਾਲ ਹੀ ਪਰਿਵਾਰ ਨਾਲ ਦਿਲੋਂ ਹਮਦਰਦੀ। ਇਸ ਔਖੀ ਘੜੀ ਵਿੱਚ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ। ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Barnala: ਪੰਜਾਬ ਦਾ ਫੌਜੀ ਜਵਾਨ ਸ੍ਰੀਨਗਰ ‘ਚ ਡਿਊਟੀ ਦੌਰਾਨ ਸ਼ਹੀਦ; CM ਮਾਨ ਨੇ ਜਤਾਇਆ ਦੁੱਖ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link