Big Breaking :ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੱਗੀ ਭਿਆਨਕ ਅੱਗ; ਮੱਚੀ ਹਫੜਾ ਦਫੜੀ
ਸਾਰੀਆਂ ਉਡਾਣਾਂ ਰੋਕੀਆਂ
ਬੰਗਲਾਦੇਸ਼, 18 ਅਕਤੂਬਰ 2025 (ਵਿਸ਼ਵ ਵਾਰਤਾ): ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਗੋ ਖੇਤਰ ਵਿੱਚ ਅੱਜ ਅੱਗ ਲੱਗ ਗਈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਹੋਰ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਹਵਾਈ ਅੱਡਾ ਅਧਿਕਾਰੀਆਂ ਨੂੰ ਤੁਰੰਤ ਸਾਰੀਆਂ ਉਡਾਣਾਂ ਨੂੰ ਰੋਕਣਾ ਪਿਆ। ਦਿੱਲੀ ਤੋਂ ਢਾਕਾ ਜਾਣ ਵਾਲੀ ਇੱਕ ਉਡਾਣ ਨੂੰ ਕੋਲਕਾਤਾ ਵੱਲ ਮੋੜ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹਵਾਈ ਅੱਡੇ ਦੇ ਗੇਟ ਨੰਬਰ 8 ਦੇ ਨੇੜੇ ਦੁਪਹਿਰ 2:30 ਵਜੇ ਦੇ ਕਰੀਬ ਇਹ ਘਟਨਾ ਵਾਪਰੀ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਕਾਰਗੋ ਨੂੰ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Big Breaking :ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੱਗੀ ਭਿਆਨਕ ਅੱਗ; ਮੱਚੀ ਹਫੜਾ ਦਫੜੀ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.









