Big News: ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਸਾਹਮਣੇ ਅੰਨ੍ਹੇਵਾਹ ਫਾਇਰਿੰਗ; 2 ਸਿੱਖ ਸੇਵਾਦਾਰਾਂ ਦੀ ਦਰਦਨਾਕ ਮੌਤ: ਲੋਕਾਂ ‘ਚ ਫੈਲੀ ਦਹਿਸ਼ਤ…

Big News: ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਸਾਹਮਣੇ ਅੰਨ੍ਹੇਵਾਹ ਫਾਇਰਿੰਗ; 2 ਸਿੱਖ ਸੇਵਾਦਾਰਾਂ ਦੀ ਦਰਦਨਾਕ ਮੌਤ: ਲੋਕਾਂ ‘ਚ ਫੈਲੀ ਦਹਿਸ਼ਤ…


Gunfire outside The Gurdwara: ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਇਟਲੀ ਵਿੱਚ ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਿੱਖ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਤੇ ਉਤਸਾਹ ਨਾਲ ਸਜਾਏ ਜਾ ਰਹੇ ਸਨ, ਇਸ ਦੌਰਾਨ ਅਜਿਹੀ ਘਟਨਾ ਵਾਪਰੀ ਜਿਸ ਨਾਲ ਲੋਕਾਂ ਵਿਚਾਲੇ ਚੀਕ-ਚਿਹਾੜਾ ਪੈ ਗਿਆ। ਦਰਅਸਲ, ਬੀਤੀ ਰਾਤ ਲੰਬਾਰਦੀਆਂ ਸੂਬੇ ਦੇ ਜ਼ਿਲ੍ਹਾ ਬੈਰਗਾਮੋ ਦੇ ਸ਼ਹਿਰ ਕੋਵੋ ਵਿਖੇ ਸਥਿਤ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਦੇ ਪ੍ਰਵੇਸ ਦੁਆਰਾ ਤੇ ਅਗਿਆਤ ਹਮਲਾਵਰ ਨੇ ਗੋਲੀਆਂ ਮਾਰ ਕੇ ਭਾਰਤੀ ਮੂਲ ਦੇ 2 ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਜਿਸ ਨਾਲ ਕਿ ਪੂਰੀ ਇਟਲੀ ਵਿੱਚ ਭਾਰਤੀ ਭਾਈਚਾਰੇ ਵਿੱਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ।

2 ਸੇਵਾਦਾਰਾਂ ਤੇ ਹੋਈ ਅੰਨ੍ਹੇਵਾਰ ਫਾਇਰਿੰਗ

ਮਿਲੀ ਜਾਣਕਾਾਰੀ ਅਨੁਸਾਰ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਕੋਵੋ (ਬੈਰਗਾਮੋ) ਦੀ ਪ੍ਰਬੰਧਕ ਕਮੇਟੀ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 18 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਜਾਉਣ ਜਾ ਰਹੀ ਸੀ ਜਿਸ ਦੀਆਂ ਸਾਰੀਆਂ ਤਿਆਰੀਆਂ ਵੀ ਮੁਕੰਮਲ ਹੋ ਚੁੱਕੀਆਂ ਸਨ ਕਿ ਨਗਰ ਕੀਰਤਨ ਤੋਂ 1 ਦਿਨ ਪਹਿਲਾਂ 17 ਅਪ੍ਰੈਲ ਭਾਵ ਬੀਤੀ ਰਾਤ ਨੂੰ ਜਦੋਂ ਕਿ ਸੰਗਤਾਂ ਗੁਰਦੁਆਰਾ ਸਾਹਿਬ ਨਤਮਸਤਕ ਹੋ ਆਪਣੇ ਘਰਾਂ ਨੂੰ ਜਾ ਰਹੀਆਂ ਸਨ ਕਿ ਅਗਿਆਤ ਹਮਲਾਵਰ ਨੇ ਗੁਰਦੁਆਰਾ ਸਾਹਿਬ ਤੋਂ ਬਾਹਰ ਨਿਕਲੇ ਦੋ ਸਿੱਖ ਰਜਿੰਦਰ ਸਿੰਘ ਰੰਮੀ (40) ਤੇ ਗੁਰਮੀਤ ਸਿੰਘ (40) (ਜਿਹੜੇ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਦੱਸੇ ਜਾ ਰਹੇ ਹਨ ) ਉਪੱਰ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਇਹ ਦੋਨੋ ਸਿੰਘ ਗੰਭੀਰ ਜਖ਼ਮੀ ਹੋ ਗਏ ।

ਦੋਵੇਂ ਵਿਅਕਤੀ ਮ੍ਰਿਤਕ ਘੋਸ਼ਿਤ

ਘਟਨਾ ਦੀ ਜਾਣਕਾਰੀ ਮਿਲਦੇ ਹੀ ਬੇਸ਼ੱਕ ਇਟਾਲੀਅਨ ਪੁਲਿਸ ਹਰਕਤ ਵਿੱਚ ਆ ਗਈ, ਪਰ ਉਦੋਂ ਤੱਕ ਹਮਲਾਵਰ ਭੱਜਣ ਵਿੱਚ ਕਾਮਯਾਬ ਹੋ ਗਏ ਜਦੋ ਕਿ ਜਖ਼ਮੀ ਦੋਨਾਂ ਵਿਅਕਤੀਆਂ ਨੂੰ ਹਸਪਤਾਲ ਵਿੱਚ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਸ ਕੈਮਰਿਆਂ ਅਤੇ ਹੋਰ ਮੌਕੇ ਦੇ ਚਸ਼ਮਦੀਦ ਗਵਾਹਾਂ ਤੋਂ ਮਾਮਲੇ ਦੀ ਬਾਰੀਕੀ ਨਾਲ ਜਾਚ ਕਰ ਰਹੀ ਹੈ ਜਦੋਂ ਕਿ ਅੱਜ ਸਜਾਇਆ ਜਾਣ ਵਾਲਾ ਨਗਰ ਕੀਰਤਨ ਰੱਦ ਕਰ ਦਿੱਤਾ ਗਿਆ ਹੈ।ਇਸ ਘਟੀ ਘਟਨਾ ਦੇ ਅਸਲ ਕਾਰਨ ਕੀ ਹੋ ਸਕਦੇ ਹਨ ਪੁਲਿਸ ਦੀ ਬਹੁਤ ਹੀ ਬਰੀਕੀ ਨਾਲ ਜਾਂਚ ਚੱਲ ਰਹੀ ਹੈ ਪਰ ਸਿੱਖ ਸੰਗਤ ਲਈ ਇਹ ਘਟਨਾ ਬੇਹੱਦ ਦੁਖਦਾਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ



Source link