Punjabi youth martyred in Canada : ਕੈਨੇਡਾ ਦੇ ਓਂਟਾਰੀਓ ਸੂਬੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਪੰਜਾਬੀ ਮੂਲ ਦੇ 29 ਸਾਲਾ ਪੁਲਿਸ ਕਾਂਸਟੇਬਲ ਤਰੁਣ ਬਾਲੀ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋ ਗਏ ਹਨ। ਹਸਪਤਾਲ ਤੋਂ ਫਰਾਰ ਹੋਏ ਇੱਕ ਨੌਜਵਾਨ ਨੂੰ ਕਾਬੂ ਕਰਨ ਦੀ ਕਾਰਵਾਈ ਦੌਰਾਨ ਮੁਲਜ਼ਮ ਨੇ ਆਪਣੀ ਤੇਜ਼ ਰਫ਼ਤਾਰ ਗੱਡੀ ਪੁਲਿਸ ਅਧਿਕਾਰੀ ਉੱਪਰ ਚੜ੍ਹਾ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਗੰਭੀਰ ਰੂਪ ਵਿੱਚ ਜ਼ਖ਼ਮੀ ਪੁਲਿਸ ਅਧਿਕਾਰੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਦਾ ਸਬੰਧ ਪੰਜਾਬ ਦੇ ਨੰਗਲ ਨਾਲ ਸੀ, ਜਦਕਿ ਉਸ ਦਾ ਨਾਨਕਾ ਪਰਿਵਾਰ ਲੁਧਿਆਣਾ ਵਿੱਚ ਰਹਿੰਦਾ ਹੈ। ਉਸ ਦਾ ਵਿਆਹ ਦੋ ਸਾਲ ਪਹਿਲਾਂ ਹੋਇਆ ਸੀ। ਉਸ ਦੇ ਮਾਮਾ ਸੁਸ਼ੀਲ ਗੌਤਮ ਵੀ ਕੈਨੇਡਾ ਵਿੱਚ ਰਹਿੰਦੇ ਹਨ।
ਪਰਿਵਾਰਕ ਮੈਂਬਰਾਂ ਮੁਤਾਬਕ ਤਰੁਣ ਬਚਪਨ ਵਿੱਚ ਹੀ ਆਪਣੇ ਪਰਿਵਾਰ ਨਾਲ ਕੈਨੇਡਾ ਚਲਾ ਗਿਆ ਸੀ। ਉੱਥੇ ਹੀ ਉਸ ਨੇ ਪੜ੍ਹਾਈ ਕੀਤੀ ਅਤੇ ਬਾਅਦ ਵਿੱਚ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਵਿੱਚ ਅਧਿਕਾਰੀ ਵਜੋਂ ਭਰਤੀ ਹੋਇਆ। ਤਰੁਣ ਬਾਲੀ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦੇ ਡਫਰਿਨ ਡਿਟੈਚਮੈਂਟ ਵਿੱਚ ਤਾਇਨਾਤ ਸਨ ਅਤੇ ਪਿਛਲੇ ਢਾਈ ਸਾਲਾਂ ਤੋਂ ਪੁਲਿਸ ਸੇਵਾ ਨਿਭਾ ਰਹੇ ਸਨ।
OPP ਵੱਲੋਂ ਜਾਰੀ ਬਿਆਨ ਅਨੁਸਾਰ 9 ਜੂਨ ਨੂੰ ਦੁਪਹਿਰ ਕਰੀਬ 12:30 ਵਜੇ ਉੱਤਰੀ ਓਨਟਾਰੀਓ ਦੇ ਹਰਸਟ ਇਲਾਕੇ ਨੇੜੇ ਇਹ ਘਟਨਾ ਵਾਪਰੀ। ਤਰੁਣ ਬਾਲੀ ਇੱਕ ਮਾਮਲੇ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਇੱਕ ਨੌਜਵਾਨ ਕਾਰ ਲੈ ਕੇ ਉੱਥੇ ਪਹੁੰਚਿਆ। ਜਦੋਂ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਜਾਣਬੁੱਝ ਕੇ ਆਪਣੀ ਕਾਰ ਤਰੁਣ ਬਾਲੀ ਉੱਤੇ ਚੜ੍ਹਾ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਤਰੁਣ ਬਾਲੀ ਦੂਰ ਜਾ ਡਿੱਗੇ ਅਤੇ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। OPP ਕਮਿਸ਼ਨਰ ਥਾਮਸ ਕੈਰਿਕ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ 18 ਸਾਲਾ ਆਰੋਪੀ ਇੱਕ ਹਸਪਤਾਲ ਤੋਂ ਫਰਾਰ ਹੋਇਆ ਸੀ। ਪੁਲਿਸ ਨੇ ਆਰੋਪੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ।
ਦੋ ਸਾਲ ਪਹਿਲਾਂ ਹੋਇਆ ਸੀ ਵਿਆਹ
ਤਰੁਣ ਬਾਲੀ ਦਾ ਵਿਆਹ ਦੋ ਸਾਲ ਪਹਿਲਾਂ ਭਾਰਤੀ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਸਨਾਤਨ ਧਰਮ ਵਿੱਚ ਡੂੰਘੀ ਆਸਥਾ ਰੱਖਦੇ ਸਨ ਅਤੇ ਕੈਨੇਡਾ ਵਿੱਚ ਰਹਿੰਦੇ ਹੋਏ ਵੀ ਭਾਰਤੀ ਪਰੰਪਰਾਵਾਂ ਨਾਲ ਜੁੜੇ ਰਹੇ।
ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ







