CM ਭਗਵੰਤ ਮਾਨ ਨੇ ਪੰਜਾਬ ‘ਚ ਬੋਰਡ ਟੌਪਰਾਂ ਲਈ ਬਦਲਿਆ ਨਿਯਮ, ਹੁਣ ਜਨਮ ਮਿਤੀ ਨਹੀਂ ਮਿਹਨਤ ਤੈਅ ਕਰੇਗੀ ਰੈਂਕ

CM ਭਗਵੰਤ ਮਾਨ ਨੇ ਪੰਜਾਬ ‘ਚ ਬੋਰਡ ਟੌਪਰਾਂ ਲਈ ਬਦਲਿਆ ਨਿਯਮ, ਹੁਣ ਜਨਮ ਮਿਤੀ ਨਹੀਂ ਮਿਹਨਤ ਤੈਅ ਕਰੇਗੀ ਰੈਂਕ


Punjab News : ਪੰਜਾਬ ਵਿੱਚ ਹੁਣ ਬੋਰਡ ਪ੍ਰੀਖਿਆਵਾਂ ਵਿੱਚ ਇੱਕੋ ਜਿਹੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਰੈਂਕਿੰਗ ਜਨਮ ਮਿਤੀ (Date of Birth) ਦੇ ਆਧਾਰ ‘ਤੇ ਨਹੀਂ ਕੀਤੀ ਜਾਵੇਗੀ। ਬਰਾਬਰ ਅੰਕ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਇੱਕੋ ਦਰਜਾ ਦਿੱਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਰਡ ਕਲਾਸਾਂ ਦੇ ਟਾਪਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਲਿਆ।

ਵਿਦਿਆਰਥਣ ਨੇ ਚੁੱਕਿਆ ਮੁੱਦਾ

  ਸਵਾਲ-ਜਵਾਬ ਸੈਸ਼ਨ ਦੌਰਾਨ ਅੰਮ੍ਰਿਤਸਰ ਦੀ ਇੱਕ ਵਿਦਿਆਰਥਣ ਨੇ ਦੱਸਿਆ ਕਿ ਉਸਦੇ ਜ਼ਿਲ੍ਹੇ ਵਿੱਚ ਅੱਠਵੀਂ ਜਮਾਤ ਦੀਆਂ ਤਿੰਨ ਲੜਕੀਆਂ ਨੇ ਬਰਾਬਰ ਅੰਕ ਪ੍ਰਾਪਤ ਕੀਤੇ ਸਨ ਪਰ ਜਨਮ ਮਿਤੀ ਦੇ ਆਧਾਰ ‘ਤੇ ਉਨ੍ਹਾਂ ਨੂੰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਦਿੱਤਾ ਗਿਆ। ਇਸ ਕਾਰਨ ਸਿਰਫ਼ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਨੂੰ ਹੀ ਮੁੱਖ ਮੰਤਰੀ ਵੱਲੋਂ ਸਨਮਾਨਿਤ ਹੋਣ ਦਾ ਮੌਕਾ ਮਿਲਿਆ।

“ਸਿਸਟਮ ਗਲਤ ਹੈ” — ਵਿਦਿਆਰਥਣ

ਵਿਦਿਆਰਥਣ ਨੇ ਕਿਹਾ ਕਿ ਸਾਰੇ ਬੱਚਿਆਂ ਕੋਲ ਇੱਕੋ ਜਿਹਾ ਦਿਮਾਗ ਹੁੰਦਾ ਹੈ ਅਤੇ ਸਾਰੇ ਇੱਕੋ ਜਿਹੀ ਮਿਹਨਤ ਕਰਦੇ ਹਨ। ਜਦੋਂ ਅੰਕ ਵੀ ਬਰਾਬਰ ਹਨ ਤਾਂ ਫਿਰ ਟਾਪਰਾਂ ਨੂੰ ਵੱਖ-ਵੱਖ ਦਰਜੇ ਦੇਣਾ ਠੀਕ ਨਹੀਂ।
ਉਸ ਨੇ ਕਿਹਾ ਕਿ ਮੌਜੂਦਾ ਪ੍ਰਣਾਲੀ ਗਲਤ ਹੈ।

CM ਮਾਨ ਨੇ ਤੁਰੰਤ ਦਿੱਤੇ ਹੁਕਮ

ਵਿਦਿਆਰਥਣ ਦੀ ਗੱਲ ਸੁਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਨਿਯਮਾਂ ਵਿੱਚ ਤਬਦੀਲੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜਿਨ੍ਹਾਂ ਵਿਦਿਆਰਥੀਆਂ ਦੇ ਅੰਕ ਬਰਾਬਰ ਹੋਣਗੇ, ਉਨ੍ਹਾਂ ਸਾਰਿਆਂ ਨੂੰ ਇੱਕੋ ਸਥਾਨ ਅਤੇ ਇੱਕੋ ਜਿਹਾ ਸਨਮਾਨ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



Source link