CM ਭਗਵੰਤ ਸਿੰਘ ਮਾਨ ਨੇ IPS ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

CM ਭਗਵੰਤ ਸਿੰਘ ਮਾਨ ਨੇ IPS ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ


CM ਭਗਵੰਤ ਸਿੰਘ ਮਾਨ ਨੇ IPS ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 11 ਅਕਤੂਬਰ 2025 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ (CM) ਭਗਵੰਤ ਸਿੰਘ ਮਾਨ ਨੇ ਖੁਦਕੁਸ਼ੀ ਕਰਨ ਵਾਲੇ ਏਡੀਜੀਪੀ ਵਾਈ ਪੂਰਨ ਕੁਮਾਰ ਦੇ ਘਰ ਜਾ ਕੇ ਉਨ੍ਹਾਂ ਦੀ ਪਤਨੀ, ਆਈਏਐਸ ਅਧਿਕਾਰੀ ਅਮਨੀਤ ਪੀ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਪ੍ਰਗਟ ਕੀਤਾ। ਇਸ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੇਨ ਪਹੁੰਚੇ।

ਦੱਸ ਦਈਏ ਕਿ ਹਰਿਆਣਾ ਦੇ ਏਡੀਜੀਪੀ (ਆਈਪੀਐਸ) ਵਾਈ. ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ‘ਚ ਅੱਜ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ। ਰੋਹਤਕ ਦੇ ਐਸਪੀ ਨਰਿੰਦਰ ਬਿਜਾਰਨੀਆ ਨੂੰ ਸ਼ਨੀਵਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। ਆਈਪੀਐਸ ਅਧਿਕਾਰੀ ਸੁਰੇਂਦਰ ਸਿੰਘ ਭੋਰੀਆ ਨੂੰ ਉਨ੍ਹਾਂ ਦੀ ਜਗ੍ਹਾ ਨਵਾਂ ਐਸਪੀ ਨਿਯੁਕਤ ਕੀਤਾ ਗਿਆ ਹੈ।

ਪੂਰਨ ਕੁਮਾਰ ਦੇ ਸੁਸਾਈਡ ਨੋਟ ‘ਚ ਬਿਜਾਰਨੀਆ ਦਾ ਨਾਮ ਸੀ। ਪੂਰਨ ਕੁਮਾਰ ਦੀ ਆਈਏਐਸ ਪਤਨੀ ਅਮਨੀਤ ਪੀ. ਕੁਮਾਰ ਦੀ ਮੰਗ ਸੀ ਕਿ ਡੀਜੀਪੀ ਸ਼ਤਰੂਘਨ ਕਪੂਰ ਅਤੇ ਪੁਲਿਸ ਸੁਪਰਡੈਂਟ ਨਰਿੰਦਰ ਬਿਜਾਰਨੀਆ ਨੂੰ ਹਟਾ ਕੇ ਗ੍ਰਿਫ਼ਤਾਰ ਕੀਤਾ ਜਾਵੇ। ਪੂਰਨ ਕੁਮਾਰ ਦੀ ਪਤਨੀ ਅਤੇ ਪਰਿਵਾਰ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਤਾਂ ਹੀ ਹੋਣਗੇ ਜੇਕਰ ਐਫਆਈਆਰ ਵਿੱਚ ਸੋਧ ਕੀਤੀ ਜਾਵੇ ਅਤੇ ਡੀਜੀਪੀ ਸ਼ਤਰੂਘਨ ਕਪੂਰ ਅਤੇ ਰੋਹਤਕ ਦੇ ਐਸਪੀ ਨਰਿੰਦਰ ਬਿਜਾਰਨੀਆ ਦੇ ਨਾਮ ਸਪੱਸ਼ਟ ਤੌਰ ‘ਤੇ ਸ਼ਾਮਲ ਕੀਤੇ ਜਾਣ ਅਤੇ ਦੋਵਾਂ ਵਿਰੁੱਧ ਕਾਰਵਾਈ ਕੀਤੀ ਜਾਵੇ।

ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਪੋਸਟਮਾਰਟਮ ਪਰਿਵਾਰ ਦੀ ਸਹਿਮਤੀ ਤੋਂ ਬਾਅਦ ਹੀ ਕੀਤਾ ਜਾਵੇਗਾ। ਦੂਜੇ ਪਾਸੇ, ਮੁੱਖ ਮੰਤਰੀ ਨਾਇਬ ਸੈਣੀ ਨੇ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਅਤੇ ਮਾਮਲੇ ਸਬੰਧੀ ਮੰਤਰੀਆਂ ਨਾਲ ਮੀਟਿੰਗ ਕੀਤੀ। ਮੰਨਿਆ ਜਾ ਰਿਹਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਡੀਜੀਪੀ ਕਪੂਰ ਨੂੰ ਹਟਾਇਆ ਜਾ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post CM ਭਗਵੰਤ ਸਿੰਘ ਮਾਨ ਨੇ IPS ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link