ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਐਕਸ ਉੱਤੇ ਅੱਜ ਇੱਕ ਟਵੀਟ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਕਿਹਾ ”ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਓਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ …”। ਇਸ ਪੋਸਟ ਤੋਂ ਬਾਅਦ ਸਿਆਸੀ ਗਲਿਆਰਿਆਂ ਦੇ ਵਿੱਚ ਹੜਕੰਪ ਮੱਚ ਗਿਆ ਹੈ। ਉਨ੍ਹਾਂ ਵੱਲੋਂ ਕਿਸਾ ਦਾ ਨਾਂਅ ਲਏ ਬਿਆਨ ਇਹ ਤੰਜ ਕੀਤਾ ਗਿਆ ਹੈ। ਸੋਸ਼ਲ ਮੀਡੀਆ ਉੱਤੇ ਇਸ ਤੰਜ ਨੂੰ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ
ਅਦਾਲਤਾਂ ਦਾ ਓਥੇ ਰੱਬ ਰਾਖਾ
ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ …— Bhagwant Mann (@BhagwantMann) February 3, 2026
ਕੱਲ੍ਹ ਡੇਰਾ ਬਿਆਸ ਮੁਖੀ ਨੇ ਮਜੀਠੀਆ ਨਾਲ ਕੀਤੀ ਸੀ ਮੁਲਾਕਾਤ
ਦੱਸ ਦਈਏ ਬੀਤੇ ਦਿਨ ਯਾਨੀਕਿ 2 ਫਰਵਰੀ ਨੂੰ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਢਿੱਲੋਂ ਨਾਭਾ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਬਿਕਰਮ ਮਜੀਠੀਆ ਦੇ ਨਾਲ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਕਰਮੀਆਂ ਦੇ ਨਾਲ ਗੱਲਬਾਤ ਵੀ ਕੀਤੀ ਸੀ।
ਜੇਲ੍ਹ ‘ਚ ਮੁਲਾਕਾਤ ਤੋਂ ਬਾਅਦ ਡੇਰਾ ਮੁਖੀ ਨੇ ਮਜੀਠੀਆ ਨੂੰ ਕਲੀਨ ਚਿੱਟੀ ਦਿੰਦਿਆਂ ਕਿਹਾ ਕਿ ਡਰੱਗ ਮਾਮਲਾ ਅਤੇ ਆਮਦਨ ਤੋਂ ਵੱਧ ਜਾਇਦਾਦ ਸਭ ਗਲਤ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਦੋਸਤ ਅਤੇ ਰਿਸ਼ਤੇਦਾਰ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੋਈ ਆਪਣਾ ਰਿਸ਼ਤੇਦਾਰ ਜੇਲ੍ਹ ਵਿਚ ਹੋਵੇ ਤਾਂ ਕੀ ਉਸ ਨੂੰ ਮਿਲਣਾ ਨਹੀਂ ਚਾਹੀਦਾ। ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਬਿਕਰਮ ਮਜੀਠੀਆ ਉਪਰ ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਸਵਾਲ ਕੀਤੇ ਤਾਂ ਡੇਰਾ ਮੁਖੀ ਨੇ ਕਿਹਾ ਕਿ ਇਹ ਸਭ ਗਲਤ ਹੈ। ਉਨ੍ਹਾਂ ਕਿਹਾ ਕਿ ਬਿਕਰਮ ਖੁਸ਼ ਹੈ। ਇਸ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਇਹ ਵੀ ਕਿਹਾ ਕਿ ਮੈਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਮੈਂ ਕਿਸੇ ਉਪਰ ਕੋਈ ਕਮੈਂਟ ਕਰਾਂ, ਸਰਕਾਰ ਆਪਣੀ ਥਾਂ ‘ਤੇ ਹੈ ਮੇਰੀ ਰਿਸ਼ਤੇਦਾਰੀ ਹੈ, ਜਿਸ ਦੇ ਚੱਲਦੇ ਉਹ ਮੁਲਾਕਾਤ ਕਰਨ ਆਏ ਹਨ।
ਦੱਸ ਦਈਏ ਇਸ ਮੁਲਾਕਾਤ ਤੋਂ ਕੁੱਝ ਸਮੇਂ ਬਾਅਦ ਹੀ ਬਿਕਰਮ ਮਜੀਠੀਆ ਦੀ ਜ਼ਮਾਨਤ ਦੀ ਖਬਰ ਆ ਗਈ ਸੀ। ਜਿਸ ਤੋਂ ਬਾਅਦ ਅਕਾਲੀ ਦਲ ਦੇ ਵਿੱਚ ਖੁਸ਼ੀ ਦੀ ਲਹਿਰ ਛਾ ਗਈ। ਬਿਕਰਮ ਮਜੀਠੀਆ ਅੱਜ ਜੇਲ੍ਹ ਤੋਂ ਬਾਹਰ ਆ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ










