Cockroach Janta Party ਦੀ ਪੰਜਾਬ ‘ਚ ਹੋਈ ਐਂਟਰੀ, ਅਭਿਜੀਤ ਦੀਪਕੇ ਭਲਕੇ ਪਹੁੰਚਣਗੇ ਅੰਮ੍ਰਿਤਸਰ ,ਕਰਤਾ ਵੱਡਾ ਐਲਾਨ

Cockroach Janta Party ਦੀ ਪੰਜਾਬ ‘ਚ ਹੋਈ ਐਂਟਰੀ, ਅਭਿਜੀਤ ਦੀਪਕੇ ਭਲਕੇ ਪਹੁੰਚਣਗੇ ਅੰਮ੍ਰਿਤਸਰ ,ਕਰਤਾ ਵੱਡਾ ਐਲਾਨ


Cockroach Janta Party : ਪੰਜਾਬ ਵਿੱਚ ਵੀ ਕਾਕਰੋਚ ਜਨਤਾ ਪਾਰਟੀ (Cockroach Janta Party ) ਦੀ ਐਂਟਰੀ ਹੋ ਗਈ ਹੈ। ਪਾਰਟੀ ਦੇ ਸੰਸਥਾਪਕ  ਅਭਿਜੀਤ ਦੀਪਕੇ ( Abhijeet Dipke )13 ਜੂਨ ਨੂੰ ਅੰਮ੍ਰਿਤਸਰ ਪਹੁੰਚਣਗੇ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਵੀਡੀਓ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਦੀਪਕੇ ਨੇ ਦੱਸਿਆ ਕਿ ਉਹ 13 ਜੂਨ ਨੂੰ ਸ਼ਾਮ 4 ਵਜੇ ਅੰਮ੍ਰਿਤਸਰ ਪਹੁੰਚਣਗੇ ਅਤੇ ਨੌਜਵਾਨਾਂ ਨੂੰ ਅੰਮ੍ਰਿਤਸਰ ਗੇਟ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ NEET ਅਤੇ CBSE ਦੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਇੱਕ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਕੇਂਦਰੀ ਸਿੱਖਿਆ ਮੰਤਰੀ  ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਜਾਵੇਗੀ।

ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਾਰੇ ਲੋਕ ਮਿਲ ਕੇ ਆਪਣੀ ਆਵਾਜ਼ ਉਠਾਉਣ ਤਾਂ NEET ਅਤੇ CBSE ਦੇ ਵਿਦਿਆਰਥੀਆਂ ਨੂੰ ਇਨਸਾਫ਼ ਮਿਲ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।

 ਦਿੱਲੀ ਦੇ ਜੰਤਰ-ਮੰਤਰ ‘ਤੇ ਕੀਤਾ ਸੀ ਵਿਰੋਧ ਪ੍ਰਦਰਸ਼ਨ  

ਇਸ ਤੋਂ ਪਹਿਲਾਂ ਕਾਕਰੋਚ ਜਨਤਾ ਪਾਰਟੀ ਨੇ ਪਿਛਲੇ ਸ਼ਨੀਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕੀਤਾ ਸੀ ਅਤੇ ਤਪਦੀ ਗਰਮੀ ਦੇ ਬਾਵਜੂਦ ਵੀ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਉਨ੍ਹਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ। ਅਭਿਜੀਤ ਨੇ ਇੱਕ ਵੀਡੀਓ ਰਾਹੀਂ ਕਿਹਾ ਸੀ ਕਿ ਜੇਕਰ ਉਸ ਤੋਂ ਬਾਅਦ ਵੀ ਧਰਮੇਂਦਰ ਪ੍ਰਧਾਨ ਅਸਤੀਫ਼ਾ ਨਹੀਂ ਦਿੰਦੇ ਹਨ ਤਾਂ ਉਹ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਲਈ ਪੂਰੇ ਦੇਸ਼ ਦੇ ਕਈ ਸ਼ਹਿਰਾਂ ਵਿੱਚ ਨੌਜਵਾਨਾਂ ਨਾਲ ਪ੍ਰਦਰਸ਼ਨ ਕਰਨਗੇ।

ਦੱਸ ਦੇਈਏ ਕਿ ਕਾਕਰੋਚ ਜਨਤਾ ਪਾਰਟੀ ਦੀ ਸਥਾਪਨਾ 30 ਸਾਲਾ ਅਭਿਜੀਤ ਦਿਪਕੇ ਦੁਆਰਾ ਕੀਤੀ ਗਈ ਸੀ, ਜੋ ਵਰਤਮਾਨ ਵਿੱਚ ਬੋਸਟਨ ਯੂਨੀਵਰਸਿਟੀ ਵਿੱਚ ਪੜ੍ਹ ਰਿਹਾ ਹੈ। ਇਹ ਮੁਹਿੰਮ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੀਆਂ ਵਿਵਾਦਪੂਰਨ ਟਿੱਪਣੀਆਂ ਦੇ ਵਾਇਰਲ ਜਵਾਬ ਵਜੋਂ ਸਾਹਮਣੇ ਆਈ ਹੈ, ਜਿਨ੍ਹਾਂ ਨੇ ਕਥਿਤ ਤੌਰ ‘ਤੇ ਅਦਾਲਤ ਦੀ ਸੁਣਵਾਈ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਦੀ ਤੁਲਨਾ “ਕਾਕਰੋਚਾਂ” ਅਤੇ “ਪਰਜੀਵੀਆਂ” (ਪੈਰਾਸਾਈਟਸ) ਨਾਲ ਕੀਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link