ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ
ਪਟਿਆਲਾ /ਪਾਤੜਾਂ, 25 ਦਸੰਬਰ
Farmer Protest: ਬੀਤੇ 30 ਦਿਨਾਂ ਤੋਂ ਢਾਬੀ ਗੁਜਰਾਂ ਬਾਰਡਰ ‘ਤੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal) ਨੂੰ ਮਿਲਣ ਲਈ ਅੱਜ ਪੰਜਾਬ ਸਰਕਾਰ ਦੀ ਤਰਫੋਂ ਦੋ ਮੰਤਰੀ ਢਾਬੀ ਗੁਜਰਾਂ ਬਾਰਡਰ ‘ਤੇ ਪੁੱਜ ਰਹੇ ਹਨ। ਦੋਵੇਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਤਰਨਜੀਤ ਸਿੰਘ ਸੌਂਦ ਅੱਜ ਪਹਿਲਾਂ ਇੱਥੇ ਪਟਿਆਲਾ ਵਿਖੇ ਸਰਕਟ ਹਾਊਸ ਪਹੁੰਚੇ ਜਿੱਥੇ, ਉਨ੍ਹਾਂ ਨੇ ਪਟਿਆਲਾ ਦੇ ਕੁਝ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਪਿੱਛੋਂ ਉਹ ਸ਼ਾਮ ਕਰੀਬ 4 ਵਜੇ ਇਥੋਂ ਢਾਬੀ ਗੁਜਰਾਂ ਬਾਰਡਰ ਲਈ ਰਵਾਨਾ ਹੋ ਗਏ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਪੈਸ਼ਲ ਡੀਜੀਪੀ ਅਰਪਤ ਸ਼ੁਕਲਾ ਵੀ ਕੁਝ ਹੋਰ ਪੁਲਿਸ ਅਧਿਕਾਰੀਆਂ ਸਮੇਤ ਢਾਬੀ ਬਾਰਡਰ ਤੇ ਪੁੱਜੇ ਹੋਏ ਸਨ।
ਸ੍ਰੀ ਸ਼ੁਕਲਾ ਨੇ ਉੱਥੇ ਪਹਿਲਾਂ ਕੁਝ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਸਮਝਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਕਿਸਾਨ ਨੇਤਾਵਾਂ ਵੱਲੋਂ ਹਾਮੀ ਭਰੇ ਜਾਣ ਤੋਂ ਬਾਅਦ ਹੀ ਪੁਲੀਸ ਵੱਲੋਂ ਦੋਵੇਂ ਮੰਤਰੀਆਂ ਨੂੰ ਉਥੇ ਪਹੁੰਚਣ ਲਈ ਹਾਂ ਕੀਤੀ ਗਈ ਹੈ।
The post Farmer Protest: ਸਰਕਾਰ ਵੱਲੋਂ ਡੱਲੇਵਾਲ ਨੂੰ ਮਿਲਣ ਪੁੱਜੇ ਕੈਬਨਿਟ ਮੰਤਰੀ ਧਾਲੀਵਾਲ ਤੇ ਸੌਂਦ appeared first on Punjabi Tribune.









