Fatehgarh Sahib : ਪਿੰਡ ਰਾਜਿੰਦਰ ਨਗਰ ਵਿਖੇ 2 ਘਰਾਂ ‘ਚੋਂ ਸਾਢੇ 41 ਤੋਲੇ ਸੋਨਾ ਤੇ ਨਕਦੀ ਚੋਰੀ, CCTV ‘ਚ ਕੈਦ ਹੋਏ ਹਥਿਆਰਬੰਦ ਚੋਰ

Fatehgarh Sahib : ਪਿੰਡ ਰਾਜਿੰਦਰ ਨਗਰ ਵਿਖੇ 2 ਘਰਾਂ ‘ਚੋਂ ਸਾਢੇ 41 ਤੋਲੇ ਸੋਨਾ ਤੇ ਨਕਦੀ ਚੋਰੀ, CCTV ‘ਚ ਕੈਦ ਹੋਏ ਹਥਿਆਰਬੰਦ ਚੋਰ


Fatehgarh Sahib News :  ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਜਿੰਦਰ ਨਗਰ ਵਿਖੇ ਅਣਪਛਾਤੇ ਚੋਰਾਂ ਵੱਲੋਂ ਦੋ ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ ਸਾਢੇ 41 ਤੋਲੇ ਸੋਨਾ ਅਤੇ 45,000 ਰੁਪਏ ਦੀ ਨਕਦੀ ਚੋਰੀ ਕਰ ਲੈਣ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਦੌਰਾਨ ਚੋਰਾਂ ਦੀ ਇੱਕ ਤਸਵੀਰ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ, ਜਿਸ ਵਿੱਚ ਚਾਰ ਸ਼ੱਕੀ ਵਿਅਕਤੀ ਸਾਫ਼ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਵੀ ਫੜੇ ਹੋਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬਲਵਿੰਦਰ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਉਸਦੇ ਘਰ ਦੇ ਤਾਲੇ ਤੋੜ ਕੇ ਅੰਦਰੋਂ ਕਰੀਬ 39 ਤੋਲੇ ਸੋਨੇ ਦੇ ਗਹਿਣੇ ਅਤੇ 5,000 ਰੁਪਏ ਦੀ ਨਕਦੀ ‘ਤੇ ਹੱਥ ਸਾਫ਼ ਕਰ ਦਿੱਤਾ। ਇਸੇ ਤਰ੍ਹਾਂ ਚੋਰਾਂ ਨੇ ਗੁਆਂਢ ਵਿੱਚ ਰਹਿੰਦੇ ਬਲਜਿੰਦਰ ਸਿੰਘ ਦੇ ਘਰ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਉੱਥੋਂ ਵੀ ਢਾਈ ਤੋਲੇ ਸੋਨਾ ਅਤੇ 40,000 ਰੁਪਏ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ।

ਅੱਜ ਇਸ ਮਾਮਲੇ ਸਬੰਧੀ ਪਿੰਡ ਵਾਸੀਆਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਇਕੱਠੇ ਹੋ ਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨਾਲ ਮੁਲਾਕਾਤ ਕੀਤੀ ਅਤੇ ਇੱਕ ਮੰਗ ਪੱਤਰ ਸੌਂਪਿਆ। ਪੀੜਤਾਂ ਅਤੇ ਪਿੰਡ ਵਾਸੀਆਂ ਨੇ ਰੋਸ ਜਤਾਇਆ ਕਿ ਭਾਵੇਂ ਥਾਣਾ ਮੁਲੇਪੁਰ ਦੀ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ, ਪਰ ਹਾਲੇ ਤੱਕ ਚੋਰਾਂ ਨੂੰ ਫੜਨ ਲਈ ਕੋਈ ਠੋਸ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਉਨ੍ਹਾਂ ਮੰਗ ਕੀਤੀ ਕਿ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਚੋਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link