Fire: ਗੁਰੂਗ੍ਰਾਮ ਵਿੱਚ ਅੱਗ ਲੱਗਣ ਨਾਲ 200 ਝੁੱਗੀਆਂ ਸੜ ਕੇ ਸੁਆਹ

Fire: ਗੁਰੂਗ੍ਰਾਮ ਵਿੱਚ ਅੱਗ ਲੱਗਣ ਨਾਲ 200 ਝੁੱਗੀਆਂ ਸੜ ਕੇ ਸੁਆਹ


ਗੁਰੂਗ੍ਰਾਮ, 29 ਮਾਰਚ
ਹਰਿਆਣਾ ਦੇ ਗੁਰੂਗ੍ਰਾਮ ਵਿੱਚ ਅੱਗ ਲੱਗਣ ਨਾਲ ਦੋ ਸੌ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਮਿੰਟਾਂ ਵਿਚ ਝੁੱਗੀਆਂ ਖਾਕ ਹੋ ਗਈਆਂ। ਇਸ ਮੌਕੇ ਫਾਇਰ ਬ੍ਰਿਗੇਡ ਦੀਆਂ ਦਸ ਗੱਡੀਆਂ ਮੌਕੇ ’ਤੇ ਪੁੱਜੀਆਂ ਤੇ ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਇਸ ਮੌਕੇ ਕਈ ਸੀਨੀਅਰ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ। ਇਸ ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਇਹ ਕਿਆਸ ਲਾਏ ਜਾ ਰਹੇ ਹਨ ਕਿਸੇ ਨੇ ਕੂੜੇ ਦੇ ਢੇਰਾਂ ਨੂੰ ਅੱਗ ਲਾਈ ਜੋ ਅੱਗੇ ਫੈਲ ਗਈ ਜਾਂ ਕਿਸੇ ਝੁੱਗੀ ਵਿਚ ਅੱਗ ਲੱਗੀ ਜੋ ਅੱਗੇ ਫੈਲ ਗਈ ਜਾਂ ਝੁੱਗੀਆਂ ’ਤੇ ਲੰਘ ਰਹੀਆਂ ਤਾਰਾਂ ਸ਼ਾਰਟ ਸਰਕਟ ਹੋਈਆਂ।

The post Fire: ਗੁਰੂਗ੍ਰਾਮ ਵਿੱਚ ਅੱਗ ਲੱਗਣ ਨਾਲ 200 ਝੁੱਗੀਆਂ ਸੜ ਕੇ ਸੁਆਹ appeared first on Punjabi Tribune.



Source link