Gold Silver Price : ਨਰਾਤਿਆਂ ਤੋਂ ਪਹਿਲਾਂ ਸੋਨੇ- ਚਾਂਦੀ ਦੀਆਂ ਕੀਮਤਾਂ ‘ਚ ਵੱਡਾ ਉਛਾਲ
ਨਵੀ ਦਿੱਲੀ, 16 ਸਤੰਬਰ (ਵਿਸ਼ਵ ਵਾਰਤਾ): ਭਾਰਤ ਵਿੱਚ ਅਗਾਮੀ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ (Gold Silver Price) ‘ਚ ਤੇਜ਼ੀ ਆਈ ਹੈ । ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਇੱਕ ਨਵਾਂ ਰਿਕਾਰਡ ਬਣਾਇਆ ਹੈ। ਮੰਗਲਵਾਰ 16 ਸਤੰਬਰ ਨੂੰ, ਸੋਨੇ ਦੀ ਕੀਮਤ 1.10 ਲੱਖ ਰੁਪਏ ਪ੍ਰਤੀ 10 ਗ੍ਰਾਮ ਨੂੰ ਪਾਰ ਕਰ ਗਈ। ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਅੱਜ ਯਾਨੀ 16 ਸਤੰਬਰ ਨੂੰ ਆਪਣੇ ਸਭ ਤੋਂ ਉੱਚ ਪੱਧਰ ‘ਤੇ ਪਹੁੰਚ ਗਈਆਂ।
ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 ਕੈਰੇਟ ਸੋਨੇ ਦਾ 10 ਗ੍ਰਾਮ 1,358 ਰੁਪਏ ਵਧ ਕੇ 1,10,869 ਰੁਪਏ ਹੋ ਗਿਆ ਹੈ। ਬੀਤੇ ਕੱਲ੍ਹ ਸੋਨੇ ਦੀ ਕੀਮਤ 1,09,511 ਰੁਪਏ ‘ਤੇ ਸੀ। ਚਾਂਦੀ ਵੀ 1,509 ਰੁਪਏ ਵਧ ਕੇ 1,29,300 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ। ਪਹਿਲਾਂ ਚਾਂਦੀ 1,27,791 ਰੁਪਏ ‘ਤੇ ਸੀ।
ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ ਵਿੱਚ 34,707 ਰੁਪਏ ਦਾ ਵਾਧਾ ਹੋਇਆ ਹੈ। 31 ਦਸੰਬਰ, 2024 ਨੂੰ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 76,162 ਰੁਪਏ ਸੀ, ਜੋ ਹੁਣ 1,10,869 ਰੁਪਏ ਹੋ ਗਈ ਹੈ। ਚਾਂਦੀ ਦੀ ਕੀਮਤ ਵਿੱਚ ਵੀ 43,283 ਰੁਪਏ ਦਾ ਵਾਧਾ ਹੋਇਆ ਹੈ। 31 ਦਸੰਬਰ, 2024 ਨੂੰ ਇੱਕ ਕਿਲੋ ਚਾਂਦੀ ਦੀ ਕੀਮਤ 86,017 ਰੁਪਏ ਸੀ, ਜੋ ਹੁਣ 1,28,989 ਰੁਪਏ ਪ੍ਰਤੀ ਕਿਲੋ ਹੋ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Gold Silver Price : ਨਰਾਤਿਆਂ ਤੋਂ ਪਹਿਲਾਂ ਸੋਨੇ- ਚਾਂਦੀ ਦੀਆਂ ਕੀਮਤਾਂ ‘ਚ ਵੱਡਾ ਉਛਾਲ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.









