Gurindervir Singh ਨੇ 100 ਮੀਟਰ ਦੌੜ ‘ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ

Gurindervir Singh ਨੇ 100 ਮੀਟਰ ਦੌੜ ‘ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ


Gurindervir Singh Wins Gold Medal : ਪੰਜਾਬ ਦੇ ਦੌੜਾਕ ਗੁਰਿੰਦਰਵੀਰ ਸਿੰਘ ( Gurindervir Singh ) ਨੇ ਰਾਂਚੀ ਵਿੱਚ ਹੋਏ ਫੈਡਰੇਸ਼ਨ ਕੱਪ ਐਥਲੈਟਿਕਸ ਮੁਕਾਬਲੇ ਵਿੱਚ ਇਤਿਹਾਸ ਰਚ ਦਿੱਤਾ। ਗੁਰਿੰਦਰਵੀਰ ਨੇ 100 ਮੀਟਰ ਦੌੜ ਸਿਰਫ 10.09 ਸਕਿੰਟ ਵਿੱਚ ਪੂਰੀ ਕਰਕੇ ਨਵਾਂ ਨੈਸ਼ਨਲ ਰਿਕਾਰਡ ਬਣਾਇਆ।

ਇਸ ਨਾਲ ਉਹ 10.10 ਸਕਿੰਟ ਤੋਂ ਘੱਟ ਸਮੇਂ ਵਿੱਚ 100 ਮੀਟਰ ਦੌੜ ਪੂਰੀ ਕਰਨ ਵਾਲੇ ਪਹਿਲੇ ਭਾਰਤੀ ਐਥਲੀਟ ਬਣ ਗਏ ਹਨ। ਉਨ੍ਹਾਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤੀ ਐਥਲੈਟਿਕਸ ਨੂੰ ਨਵੀਂ ਪਛਾਣ ਮਿਲੀ ਹੈ। ਗੁਰਿੰਦਰਵੀਰ ਜਲੰਧਰ ਜ਼ਿਲ੍ਹੇ ਦੇ ਪਟਿਆਲ ਪਿੰਡ ਦਾ ਰਹਿਣ ਵਾਲਾ ਹੈ।

CM ਮਾਨ ਨੇ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਗੁਰਿੰਦਰਵੀਰ ਨੂੰ ਉਸਦੀ ਪ੍ਰਾਪਤੀ ‘ਤੇ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਸ ਨੌਜਵਾਨ ਨੇ ਦੋ ਦਿਨਾਂ ਵਿੱਚ ਆਪਣਾ ਦੂਜਾ ਰਾਸ਼ਟਰੀ ਰਿਕਾਰਡ ਤੋੜ ਕੇ ਦੇਸ਼ ਅਤੇ ਦੁਨੀਆ ਭਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਿੰਦਰਵੀਰ ਦੀ ਇਸ ਇਤਿਹਾਸਕ ਉਪਲਬਧੀ ’ਤੇ ਪੂਰੇ ਪੰਜਾਬ ਨੂੰ ਮਾਣ ਹੈ ਅਤੇ ਭਵਿੱਖ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਫੈਡਰੇਸ਼ਨ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ

ਰਾਂਚੀ ਵਿੱਚ ਹੋਏ ਫੈਡਰੇਸ਼ਨ ਕੱਪ ਦੌਰਾਨ ਗੁਰਿੰਦਰਵੀਰ ਸ਼ੁਰੂ ਤੋਂ ਹੀ ਬਿਹਤਰੀਨ ਫਾਰਮ ਵਿੱਚ ਨਜ਼ਰ ਆਏ। ਫਾਈਨਲ ਮੁਕਾਬਲੇ ਵਿੱਚ ਉਨ੍ਹਾਂ ਨੇ 10.09 ਸਕਿੰਟ ਦਾ ਸਮਾਂ ਕੱਢ ਕੇ ਗੋਲਡ ਮੈਡਲ ਆਪਣੇ ਨਾਮ ਕੀਤਾ।
ਇਸ ਤੋਂ ਪਹਿਲਾਂ ਕੋਈ ਵੀ ਭਾਰਤੀ ਦੌੜਾਕ 100 ਮੀਟਰ ਦੌੜ ਨੂੰ 10.10 ਸਕਿੰਟ ਤੋਂ ਘੱਟ ਸਮੇਂ ਵਿੱਚ ਪੂਰਾ ਨਹੀਂ ਕਰ ਸਕਿਆ ਸੀ। ਗੁਰਿੰਦਰਵੀਰ ਨੇ ਇਹ ਰਿਕਾਰਡ ਤੋੜ ਕੇ ਨਵਾਂ ਇਤਿਹਾਸ ਲਿਖ ਦਿੱਤਾ ਹੈ।

ਪੰਜਾਬ ਵਿੱਚ ਖੁਸ਼ੀ ਦਾ ਮਾਹੌਲ

ਗੁਰਿੰਦਰਵੀਰ ਦੀ ਜਿੱਤ ਤੋਂ ਬਾਅਦ ਪੰਜਾਬ ਭਰ ਵਿੱਚ ਖੁਸ਼ੀ ਦਾ ਮਾਹੌਲ ਹੈ। ਖੇਡ ਜਗਤ ਨਾਲ ਜੁੜੇ ਲੋਕਾਂ ਅਤੇ ਖਿਡਾਰੀਆਂ ਨੇ ਇਸ ਉਪਲਬਧੀ ਨੂੰ ਭਾਰਤੀ ਐਥਲੈਟਿਕਸ ਲਈ ਵੱਡੀ ਕਾਮਯਾਬੀ ਦੱਸਿਆ ਹੈ। ਖੇਡ ਮਾਹਿਰਾਂ ਦਾ ਮੰਨਣਾ ਹੈ ਕਿ ਗੁਰਿੰਦਰਵੀਰ ਦਾ ਇਹ ਪ੍ਰਦਰਸ਼ਨ ਅੰਤਰਰਾਸ਼ਟਰੀ ਪੱਧਰ ’ਤੇ ਵੀ ਭਾਰਤ ਲਈ ਨਵੀਆਂ ਉਮੀਦਾਂ ਲੈ ਕੇ ਆਇਆ ਹੈ।

 ਜਥੇਦਾਰ ਗੜਗੱਜ ਵਲੋਂ ਸਿੱਖ ਦੌੜਾਕ ਗੁਰਿੰਦਰਵੀਰ ਸਿੰਘ ਨੂੰ ਵਧਾਈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਿੱਖ ਨੌਜਵਾਨ ਸ. ਗੁਰਿੰਦਰਵੀਰ ਸਿੰਘ ਨੂੰ ਭਾਰਤ ਵਿਚ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ ਤੋੜਣ ਅਤੇ 10.09 ਸਕਿੰਟਾਂ ਵਿਚ ਦੌੜ ਪੂਰੀ ਕਰਕੇ ਸਭ ਤੋਂ ਤੇਜ਼ ਦੌੜਾਕ ਬਣਨ ਉੱਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਤ ਸੂਰਤ ਸਿੱਖ  ਗੁਰਿੰਦਰਵੀਰ ਸਿੰਘ ਦੀ ਪ੍ਰਾਪਤੀ ਉੱਤੇ ਸਿੱਖ ਕੌਮ ਨੂੰ ਮਾਣ ਹੈ ਅਤੇ ਇਹ ਸਮੂਹ ਸਿੱਖ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ, ਜਿਸ ਤੋਂ ਸੇਧ ਲੈ ਕੇ ਨੌਜਵਾਨ ਆਪਣੇ ਜੀਵਨ ਵਿਚ ਅੱਗੇ ਵਧਣ ਅਤੇ ਉੱਚੇ ਮੁਕਾਮ ਹਾਸਲ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



Source link