HighCourt News: ਸਹਿਮਤੀ ਨਾਲ ਬਣੇ ਸਬੰਧਾਂ ਨੂੰ ਜ਼ਬਰ-ਜ਼ਨਾਹ ਕਹਿਣਾ ਠੀਕ ਨਹੀਂ: ਹਾਈਕੋਰਟ
ਚੰਡੀਗੜ੍ਹ, 27 ਅਗਸਤ 2025 (ਵਿਸ਼ਵ ਵਾਰਤਾ): ਇਕ ਮਹੱਤਵਪੂਰਨ ਫ਼ੈਸਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ (HighCourt News) ਨੇ ਇਕ ਵਿਅਕਤੀ ਦੀ ਦੋਸ਼ ਸਿੱਧੀ ਤੇ 9 ਸਾਲ ਦੀ ਸਜ਼ਾ ਰੱਦ ਕਰ ਦਿੱਤੀ, ਜਿਸ ਨੂੰ ਵਿਆਹ ਦਾ ਵਾਅਦਾ ਕਰ ਕੇ ਸਰੀਰਕ ਸਬੰਧ ਬਣਾਉਣ ਦੇ ਦੋਸ਼ ’ਚ ਜ਼ਬਰ-ਜ਼ਨਾਹ ਦਾ ਦੋਸ਼ੀ ਠਹਿਰਾਇਆ ਗਿਆ ਸੀ। ਜਸਟਿਸ ਸ਼ਾਲਿਨੀ ਸਿੰਘ ਨਾਗਪਾਲ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਸਪੱਸ਼ਟ ਤੌਰ ’ਤੇ ਕਿਹਾ ਕਿ ਜਦੋਂ ਕੋਈ ਵਿਆਹੁਤਾ ਔਰਤ ਲੰਬੇ ਸਮੇਂ ਤੱਕ ਸਹਿਮਤੀ ਨਾਲ ਸਰੀਰਕ ਸਬੰਧ ਬਣਾਈ ਰੱਖਦੀ ਹੈ ਤਾਂ ਇਸ ਨੂੰ ਧੋਖੇ ਦਾ ਨਤੀਜਾ ਨਹੀਂ ਮੰਨਿਆ ਜਾ ਸਕਦਾ। ਔਰਤ ਦੋ ਬੱਚਿਆਂ ਦੀ ਮਾਂ ਸੀ ਤੇ ਇਕ ਸਮਝਦਾਰ ਔਰਤ ਸੀ।
ਅਦਾਲਤ ਨੇ ਕਿਹਾ ਕਿ ਦੋਸ਼ ਲਾਉਣ ਵਾਲੀ ਔਰਤ ਮੁਲਜ਼ਮ ਤੋਂ 10 ਸਾਲ ਵੱਡੀ ਸੀ। ਜਸਟਿਸ ਨਾਗਪਾਲ ਨੇ ਟਿੱਪਣੀ ਕੀਤੀ ਕਿ ਦੋਸ਼ ਲਾਉਣ ਵਾਲੀ ਔਰਤ ਨਾ ਤਾਂ ਮਾਸੂਮ ਸੀ ਤੇ ਨਾ ਹੀ ਅਣਜਾਣ ਕੁੜੀ, ਉਹ ਵਿਆਹੀ ਹੋਈ ਸੀ, ਦੋ ਬੱਚਿਆਂ ਦੀ ਮਾਂ ਸੀ ਤੇ ਇਕ ਸਮਝਦਾਰ ਔਰਤ ਸੀ, ਜਿਸ ਨੂੰ ਆਪਣੇ ਕੰਮਾਂ ਦੇ ਨਤੀਜੇ ਪਤਾ ਸਨ। ਬੈਂਚ ਨੇ ਕਿਹਾ ਕਿ ਲਗਭਗ ਦੋ ਸਾਲਾਂ ਤੱਕ ਬਣੇ ਸਹਿਮਤੀ ਨਾਲ ਸਬੰਧਾਂ ਨੂੰ ਅਚਾਨਕ ਜ਼ਬਰ-ਜ਼ਨਾਹ ਕਹਿਣਾ ਉਚਿਤ ਨਹੀਂ ਹੈ। ਹਾਈ ਕੋਰਟ (HighCourt News) ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਮੁਲਜ਼ਮ ਕਿਸੇ ਵੀ ਤਰ੍ਹਾਂ ਔਰਤ ਨੂੰ ਵਿਆਹ ਦਾ ਲਾਲਚ ਦੇ ਕੇ ਰਿਸ਼ਤਾ ਬਣਾਉਣ ਲਈ ਮਜਬੂਰ ਨਹੀਂ ਕਰ ਸਕਦਾ, ਇਹ ਸਭ ਕੁਝ ਉਸ ਦੀ ਸਹਿਮਤੀ ਨਾਲ ਹੋਇਆ ਹੈ।
ਦੱਸ ਦਈਏ ਕਿ ਇਹ ਮਾਮਲਾ ਇਕ ਵਿਆਹੁਤਾ ਔਰਤ ਦੀ ਸ਼ਿਕਾਇਤ ਨਾਲ ਸਬੰਧਤ ਸੀ, ਜਿਸ ਨੇ ਦਾਅਵਾ ਕੀਤਾ ਸੀ ਕਿ ਮੁਲਜ਼ਮ ਨੇ ਵਿਆਹ ਦਾ ਵਾਅਦਾ ਕਰ ਕੇ ਉਸ ਨਾਲ ਸਰੀਰਕ ਸਬੰਧ ਬਣਾਏ ਸਨ। ਅਦਾਲਤ (HighCourt News) ਨੇ ਦੇਖਿਆ ਕਿ ਸ਼ਿਕਾਇਤਕਰਤਾ ਔਰਤ ਪਹਿਲਾਂ ਹੀ ਵਿਆਹੀ ਹੋਈ ਸੀ ਅਤੇ ਦੋ ਬੱਚਿਆਂ ਦੀ ਮਾਂ ਸੀ। ਉਸ ਨੇ ਇਹ ਵੀ ਮੰਨਿਆ ਕਿ ਉਸ ਨੇ ਸਾਲ 2012-13 ਵਿਚ ਮੁਲਜ਼ਮ ਨਾਲ 55-60 ਵਾਰ ਸਰੀਰਕ ਸਬੰਧ ਬਣਾਏ ਸਨ ਤੇ ਉਹ ਵੀ ਆਪਣੇ ਸਹੁਰੇ ਘਰ ’ਚ ਰਹਿੰਦਿਆਂ।
ਔਰਤ ਨੇ ਕਿਹਾ ਕਿ ਉਸ ਦਾ ਵਿਆਹੁਤਾ ਜੀਵਨ ਠੀਕ ਨਹੀਂ ਚੱਲ ਰਿਹਾ ਸੀ ਤੇ ਤਲਾਕ ਦੀਆਂ ਗੱਲਾਂ ਹੋ ਰਹੀਆਂ ਸਨ ਪਰ ਅਦਾਲਤ ਨੇ ਕਿਹਾ ਕਿ ਇਹ ਦਾਅਵਾ ਸਤਹੀ ਅਤੇ ਝੂਠਾ ਸੀ, ਕਿਉਂਕਿ ਔਰਤ ਲਗਾਤਾਰ ਆਪਣੇ ਸਹੁਰੇ ਘਰ ਰਹਿ ਰਹੀ ਸੀ ਅਤੇ ਉਸ ਨੇ ਕਦੇ ਵੀ ਤਲਾਕ ਲਈ ਜਾਂ ਆਪਣੇ ਪਤੀ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post HighCourt News: ਸਹਿਮਤੀ ਨਾਲ ਬਣੇ ਸਬੰਧਾਂ ਨੂੰ ਜ਼ਬਰ-ਜ਼ਨਾਹ ਕਹਿਣਾ ਠੀਕ ਨਹੀਂ: ਹਾਈਕੋਰਟ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.








