Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ ‘ਤੇ ਜਾ ਰਹੇ ਸਨ 4 ਦੋਸਤ

Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ ‘ਤੇ ਜਾ ਰਹੇ ਸਨ 4 ਦੋਸਤ


Manimahesh Yatra Accident : ਹਿਮਾਚਲ ਪ੍ਰਦੇਸ਼ ਦੇ ਚੰਬਾ-ਭਰਮੌਰ ਮਾਰਗ ‘ਤੇ ਬੁੱਧਵਾਰ ਤੜਕੇ ਭਾਰੀ ਮੀਂਹ ਦੌਰਾਨ ਇੱਕ ਵਾਹਨ ‘ਤੇ ਪਹਾੜੀ ਤੋਂ ਵੱਡਾ ਪੱਥਰ ਡਿੱਗ ਪਿਆ। ਇਸ ਹਾਦਸੇ ਵਿੱਚ ਪੰਜਾਬ ਦੇ ਇੱਕ ਸ਼ਰਧਾਲੂ ਦੀ ਮੌਤ ਹੋ ਗਈ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

ਜਾਣਕਾਰੀ ਅਨੁਸਾਰ ਤੜਕੇ ਕਰੀਬ 3 ਵਜੇ ਪੰਜਾਬ ਅਤੇ ਇੰਦੌਰਾ ਦੇ ਚਾਰ ਸ਼ਰਧਾਲੂ ਥਾਰ ਗੱਡੀ ਵਿੱਚ ਮਣੀਮਹੇਸ਼ ਯਾਤਰਾ ਲਈ ਜਾ ਰਹੇ ਸਨ। ਚੰਬਾ ਦੇ ਬਰਮਾਣੀ ਪੁਲ ਨੇੜੇ ਅਚਾਨਕ ਪਹਾੜੀ ਤੋਂ ਇੱਕ ਵੱਡਾ ਪੱਥਰ ਗੱਡੀ ‘ਤੇ ਆ ਡਿੱਗਿਆ। ਪੱਥਰ ਗੱਡੀ ਦਾ ਸਨਰੂਫ ਤੋੜਦਾ ਹੋਇਆ ਸਿੱਧਾ ਅੰਦਰ ਜਾ ਵੜਿਆ।

ਇਸ ਹਾਦਸੇ ਵਿੱਚ ਹੁਸ਼ਿਆਰਪੁਰ ਦੇ ਪਿੰਡ ਮਲੀਆਂ ਦੇ ਰਹਿਣ ਵਾਲੇ 40 ਸਾਲਾ ਮੱਖਣ ਸਿੰਘ ਪੁੱਤਰ ਸ਼ਰਵਣ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਚੰਬਾ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਗੱਡੀ ਵਿੱਚ ਸਵਾਰ ਸਨ 4 ਸ਼ਰਧਾਲੂ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਅਤੇ ਬਾਅਦ ਵਿੱਚ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ। ਪੁਲਿਸ ਮੁਤਾਬਕ ਗੱਡੀ ਵਿੱਚ ਕੁੱਲ ਚਾਰ ਨੌਜਵਾਨ ਸਵਾਰ ਸਨ। ਬਾਕੀ ਤਿੰਨੇ ਸੁਰੱਖਿਅਤ ਦੱਸੇ ਜਾ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਗੱਡੀ ਹਿਮਾਚਲ ਪ੍ਰਦੇਸ਼ ਦੀ ਰਜਿਸਟਰਡ ਸੀ। ਗੱਡੀ ਦਾ ਨੰਬਰ HP-97-B-9701 ਹੈ। ਪੱਥਰ ਡਿੱਗਣ ਕਾਰਨ ਗੱਡੀ ਦਾ ਸਨਰੂਫ ਅਤੇ ਪਿਛਲਾ ਸ਼ੀਸ਼ਾ ਬੁਰੀ ਤਰ੍ਹਾਂ ਨੁਕਸਾਨੀ ਹੋ ਗਿਆ।

ਪਹਾੜੀ ਇਲਾਕਿਆਂ ਵਿੱਚ ਸਾਵਧਾਨੀ ਬਹੁਤ ਜ਼ਰੂਰੀ

ਇਨ੍ਹਾਂ ਦਿਨਾਂ ਹਿਮਾਚਲ ਦੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਥਾਵਾਂ ‘ਤੇ ਲੈਂਡਸਲਾਈਡ ਅਤੇ ਪਹਾੜਾਂ ਤੋਂ ਪੱਥਰ ਡਿੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਜਿਹੇ ਹਾਲਾਤਾਂ ਵਿੱਚ ਯਾਤਰੀਆਂ ਨੂੰ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਖਾਸ ਕਰਕੇ ਚੰਬਾ-ਭਰਮੌਰ ਮਾਰਗ ‘ਤੇ ਇਸ ਤਰ੍ਹਾਂ ਦੇ ਹਾਦਸੇ ਪਹਿਲਾਂ ਵੀ ਵਾਪਰਦੇ ਰਹੇ ਹਨ। ਇਸੇ ਦੌਰਾਨ ਭਗਵਾਨ ਸ਼ਿਵ ਦੀ ਪ੍ਰਸਿੱਧ ਮਣੀਮਹੇਸ਼ ਯਾਤਰਾ ਵੀ ਸ਼ੁਰੂ ਹੋ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link